ਮਹੀਨਾਵਾਰ ਮੀਟਿੰਗ ਦੌਰਾਨ ਅਧਿਕਾਰੀਆਂ ਦੀ ਕਾਰਗੁਜ਼ਾਰੀ ਦਾ ਕੀਤਾ ਲੇਖਾ-ਜੋਖਾ
Bathinda News: ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਪੂਰਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਸਮੀਖਿਆ ਬੈਠਕ ਦੌਰਾਨ ਦਿੱਤੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆਂ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮਾਂ ਕਰਵਾਉਣੇ ਯਕੀਨੀ ਬਣਾਏ ਜਾਣ।
ਇਹ ਵੀ ਪੜ੍ਹੋ ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਗ੍ਰਿਫ਼ਤਾਰ
ਉਨ੍ਹਾਂ ਪ੍ਰਗਤੀ ਅਧੀਨ ਕਾਰਜਾਂ ਨੂੰ ਵੀ ਤੈਅ ਸਮੇਂ ਅਨੁਸਾਰ ਪੂਰਾ ਕਰਨ ਦੀ ਹਦਾਇਤ ਕੀਤੀ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਹਿਰੀ ਵਿਕਾਸ, ਪੇਂਡੂ ਵਿਕਾਸ, ਭੂਮੀ ਰੱਖਿਆ, ਲੋਕ ਨਿਰਮਾਣ, ਜਲ ਸਪਲਾਈ ਤੇ ਸੈਨੀਟੇਸ਼ਨ, ਸੀਵਰੇਜ਼, ਕਾਰਪੋਰੇਸ਼ਨ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ, ਸਿੰਚਾਈ ਵਿਭਾਗ, ਰੇਲਵੇ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆਂ (ਐਨਐਚਆਈ) ਆਦਿ ਵਿਭਾਗਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਦੇਰੀ ਤੇ ਢਿੱਲ-ਮੱਠ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ 10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਮਰਵਾਉਣ ਦੇ ਮਾਮਲੇ ਵਿੱਚ ਦੋ ਅਧਿਆਪਕ ਮੁਅੱਤਲ
ਇਸ ਮੌਕੇ ਵਧੀਕ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਪ੍ਰਤਾਪ ਸਿੰਘ ਗਿੱਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ : ਸ਼ੌਕਤ ਅਹਿਮਦ ਪਰੇ"