spot_img
spot_img

ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ; ਉਲੰਘਣਾ ਕਰਨ ਵਾਲਿਆਂ ’ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ:ਏ.ਟੀ.ਓ.

Date:

spot_img

👉ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਸੜਕ ਸੁਰੱਖਿਆ ਸੰਬੰਧੀ ਮੀਟਿੰਗ
Ferozepur News:ਫ਼ਿਰੋਜ਼ਪੁਰ,ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟ੍ਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਛੋਟਾ ਹਾਥੀ ਯੂਨੀਅਨ ਪਿਕ ਅਪ ਯੂਨੀਅਨ, ਕੈੰਟਰ ਯੂਨੀਅਨ ਫਿਰੋਜ਼ਪੁਰ ਦੇ ਨੁਮਾਇੰਦਿਆਂ ਨਾਲ ਦਫਤਰ ਰਿਜਨਲ ਟਰਾਸਪੋਰਟ ਫਿਰੋਜ਼ਪੁਰ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਸਹਾਇਕ ਟਰਾਂਸਪੋਰਟ ਅਫ਼ਸਰ ਰਾਕੇਸ਼ ਕੁਮਾਰ ਬਾਂਸਲ ਵੱਲੋ ਇੰਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਸੜਕ ਸੁਰਖਿਆ ਅਧੀਨ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਇਹ ਵੀ ਪੜ੍ਹੋ  ਬਠਿੰਡਾ ਕਤਲ ਕਾਂਡ:ਪੰਜਾਬ ਪੁਲਿਸ ਵੱਲੋਂ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਉਨ੍ਹਾਂ ਹਦਾਇਤ ਕੀਤੀ ਕਿ ਸੜਕ ਯਾਤਾਯਾਤ ਨਿਯਮਾਂ ਦੀ ਪਾਲਣਾ ਕੀਤੀ ਜਾਵੇ, ਉਵਰਸਪੀਡ, ਉਵਰਲੋਡ ਵਹੀਕਲ ਨਾ ਚਲਾਇਆ ਜਾਵੇ ਅਤੇ ਆਪਣੇ ਕਾਗਜ ਪੱਤਰ ਵੀ ਪੂਰੇ ਰੱਖੇ ਜਾਣ। ਸੰਬੰਧਤ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਸਰਕਾਰ ਵੱਲੋਂ ਸੜਕ ਸੁਰੱਖਿਆ ਅਧੀਨ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇਗੀ। ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਤੋਂ ਅੰਕੁਸ਼, ਰਾਜ ਕੁਮਾਰ ਥਾਣੇਦਾਰ ਅਤੇ ਛੋਟਾ ਹਾਥੀ ਯੂਨੀਅਨ ਤੋਂ ਜਸਬੀਰ ਸਿੰਘ, ਗੁਰਮੀਤ ਸਿੰਘ, ਪਿੱਕ ਅਪ ਮਹਿੰਦਰਾ ਬੈਲੋਰੋ ਯੂਨੀਅਨ ਤੋ ਰਾਜਾ, ਦਰਸ਼ਨ ਸਿੰਘ, ਕੈਂਟਰ ਯੂਨੀਅਨ ਤੋਂ ਬਲਵੀਰ ਸਿੰਘ, ਜਗਰਾਜ ਸਿੰਘ, ਮਨੋਹਰ ਲਾਲ ਆਦਿ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੁੱਤ ਦੇ Acci*dent ਦੀ ਖਬਰ ਮਿਲਦੇ ਪਤਾ ਲੈਣ ਚੱਲੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ‘ਚ ਹੋਈ ਮੌ*ਤ

Amritsar News: ਅੰਮ੍ਰਿਤਸਰ ਦੇ ਭੰਡਾਰੀ ਪੁੱਲ ਉੱਪਰ ਵੀਰਵਾਰ ਨੂੰ...

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ‘ਚ ਸਿਹਤਮੰਦ ਭੋਜਨ ‘ਤੇ ਜ਼ੋਰ

👉ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ- ਡਾ. ਬਲਬੀਰ ਸਿੰਘ 👉ਸੁਰੱਖਿਅਤ...

ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

👉ਕੈਬਨਿਟ ਮੰਤਰੀ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ...