ਟਰੇਡਰਜ਼ ਕਮਿਸ਼ਨ ਪੋਰਟਲ ‘ਤੇ ਪ੍ਰਾਪਤ ਸ਼ਿਕਾਇਤਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਇਆ ਜਾਵੇ: ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ

Date:

spot_img

👉ਡਿਪਟੀ ਕਮਿਸ਼ਨਰ ਨਵਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮੂਹ ਵਿਭਾਗੀ ਮੁਖੀਆਂ ਨੂੰ ਹਦਾਇਤਾਂ ਜਾਰੀ
👉ਸ਼ਿਕਾਇਤ ਬੰਦ ਕਰਨ ਤੋਂ ਪਹਿਲਾਂ ਸ਼ਿਕਾਇਤਕਰਤਾ ਨਾਲ ਫ਼ੋਨ ‘ਤੇ ਰਾਬਤਾ ਕਰਨਾ ਅਤੇ ਉਸਦੀ ਸੰਤੁਸ਼ਟੀ ਲਾਜ਼ਮੀ: ਏ.ਡੀ.ਸੀ.
👉ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਬੇਲੋੜੀ ਦੇਰੀ ਜਾਂ ਲਾਪਰਵਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ
Mansa News:ਡਿਪਟੀ ਕਮਿਸ਼ਨਰ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਅਹਿਮ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਟਰੇਡਰਜ਼ ਕਮਿਸ਼ਨ ਪੋਰਟਲ ਰਾਹੀਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਕੀਤਾ ਜਾਣਾ ਬੇਹੱਦ ਜ਼ਰੂਰੀ ਹੈ। ਇਸ ਲਈ ਸਮੂਹ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਅਜਿਹੀਆਂ ਸ਼ਿਕਾਇਤਾਂ ਨੂੰ ਤਰਜੀਹ ਦੇਣ ਅਤੇ ਇਨ੍ਹਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਉਣ।

ਇਹ ਵੀ ਪੜ੍ਹੋ Big Breaking; ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਅਦਬੀ ਕਾਨੂੰਨ ‘ਚ ਇੱਕ ਮਹੀਨੇ ਦੇ ਅੰਦਰ-ਅੰਦਰ ਸੋਧ ਕਰਨ ਦੇ ਆਦੇਸ਼

ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਨਿਰਦੇਸ਼ ਦਿੱਤੇ ਕਿ ਟਰੇਡਰਜ਼ ਕਮਿਸ਼ਨ ਪੋਰਟਲ ਰਾਹੀਂ ਪ੍ਰਾਪਤ ਹੋਣ ਵਾਲੀ ਹਰੇਕ ਸ਼ਿਕਾਇਤ ਦੇ ਮਾਮਲੇ ਵਿੱਚ, ਸਬੰਧਤ ਅਧਿਕਾਰੀ ਜਾਂ ਕਰਮਚਾਰੀ ਲਾਜ਼ਮੀ ਤੌਰ ‘ਤੇ ਸ਼ਿਕਾਇਤਕਰਤਾ ਨਾਲ ਟੈਲੀਫ਼ੋਨ ਰਾਹੀਂ ਸੰਪਰਕ ਕਰੇਗਾ। ਇਸ ਸੰਪਰਕ ਦਾ ਮਕਸਦ ਸ਼ਿਕਾਇਤ ਨੂੰ ਵਿਸਥਾਰ ਵਿੱਚ ਸਮਝਣਾ, ਸ਼ਿਕਾਇਤਕਰਤਾ ਨੂੰ ਕੀਤੀ ਗਈ ਕਾਰਵਾਈ ਤੋਂ ਜਾਣੂ ਕਰਵਾਉਣਾ ਅਤੇ ਸ਼ਿਕਾਇਤ ਨੂੰ ਬੰਦ ਕਰਨ ਤੋਂ ਪਹਿਲਾਂ ਸ਼ਿਕਾਇਤਕਰਤਾ ਦੀ ਸੰਤੁਸ਼ਟੀ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਾ ਹੋਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਸਮੂਹ ਵਿਭਾਗਾਂ ਦੇ ਮੁਖੀ ਨਿੱਜੀ ਤੌਰ ‘ਤੇ ਇਨ੍ਹਾਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਨਿਗਰਾਨੀ ਕਰਨਗੇ ਤਾਂ ਜੋ ਕੋਈ ਵੀ ਸ਼ਿਕਾਇਤ ਬਿਨਾਂ ਕਿਸੇ ਵਾਜਬ ਕਾਰਨ ਦੇ ਅਣਗੌਲੀ ਜਾਂ ਲੰਬਿਤ ਨਾ ਰਹੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਲਾਪਰਵਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਹਦਾਇਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

ਸਿੱਖ ਪੰਥ ਦੇ ਸਰਬਉੱਚ ਤਖ਼ਤ ਸਾਹਮਣੇ ਪੇਸ਼ ਹੋਏ ਪੰਜਾਬ ਦੇ ਵਿਧਾਇਕ, ਦੇਣਗੇ ਸਪੱਸ਼ਟੀਕਰਨ

Amritsar News: ਸਿੱਖ ਪੰਥ ਦੇ ਸਰਬਉੱਚ ਵਜੋਂ ਜਾਣੇ ਜਾਂਦੇ...

ਪੰਜਾਬ ਦੇ ਸਾਰੇ ਸਿੱਖ ਵਿਧਾਇਕਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ੀ ਅੱਜ

Amritsar News: ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ...