Punjabi Khabarsaar
ਚੰਡੀਗੜ੍ਹ

ਮੋਦੀ ਤੋਂ ਬਾਅਦ ਗਾਂਧੀ ਪਰਿਵਾਰ ਦੀ ਪੰਜਾਬ ਵਿੱਚ ਐਂਟਰੀ

ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਵਿੱਚ ਕਰਨਗੇ ਚੋਣ ਪ੍ਰਚਾਰ, ਭਲਕੇ ਪ੍ਰਿਅੰਕਾ ਗਾਂਧੀ ਪੁੱਜੇਗੀ ਪੰਜਾਬ

ਚੰਡੀਗੜ੍ਹ, 25 ਮਈ: ਆਖਰੀ ਗੇੜ ਤਹਿਤ ਪੰਜਾਬ ‘ਚ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਹੁਣ ਦੇਸ਼ ਦੇ ਵੱਡੇ ਆਗੂਆਂ ਦਾ ਰੁੱਖ ਇਧਰ ਹੋ ਗਿਆ ਹੈ। ਬੀਤੇ ਕੱਲ ਅਤੇ ਪਰਸੋਂ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਪੰਜਾਬ ਦੇ ਵੱਖ-ਵੱਖ ਤਿੰਨ ਥਾਵਾਂ ‘ਤੇ ਭਾਜਪਾ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣਵੇਂ ਪਕਾ ਕੇ ਗਏ ਹਨ, ਉਥੇ ਅੱਜ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁੱਜ ਰਹੇ ਹਨ। ਜਿੱਥੇ ਉਹ ਪਾਰਟੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਇਲਾਵਾ ਭਲਕੇ ਪ੍ਰਿਅੰਕਾ ਗਾਂਧੀ ਵੀ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਕਾਂਗਰਸ ਪਾਰਟੀ ਦੇ ਉੱਚ ਆਗੂਆਂ ਮੁਤਾਬਿਕ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੀਆਂ ਲਗਭਗ 5 ਰੈਲੀਆਂ ਤੈਅ ਹੋ ਚੁਕੀਆਂ ਹਨ। ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਵਿੱਚ ਚੋਣ ਪ੍ਰਚਾਰ ਕਰਨ ਤੋਂ ਇਲਾਵਾ ਮੁੜ 29 ਮਈ ਨੂੰ ਲੋਕ ਸਭਾ ਹਲਕਾ ਪਟਿਆਲਾ ‘ਚ ਡਾ ਧਰਮਵੀਰ ਗਾਂਧੀ ਅਤੇ ਲੁਧਿਆਣਾ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸੇ ਤਰ੍ਹਾਂ 26 ਮਈ ਨੂੰ ਪ੍ਰਿਅੰਕਾ ਗਾਂਧੀ ਵੱਲੋਂ ਫ਼ਤਿਹਗੜ੍ਹ ਸਾਹਿਬ ਅਤੇ ਜਲੰਧਰ ‘ਚ ‘ਰੈਲੀਆਂ ਕਰਨ ਬਾਰੇ ਜਾਣਕਾਰੀ ਮਿਲੀ ਹੈ।

ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ ‘ਚ ਚੋਣ ਤਿਆਰੀਆਂ ਦਾ ਜਾਇਜ਼ਾ

ਚਰਚਾ ਮੁਤਾਬਕ ਕਾਂਗਰਸ ਦੇ ਕੌਮੀ ਪ੍ਰਧਾਨ ਮਲਕਿਰੁਜਨ ਖੜਗੇ ਤੋਂ ਇਲਾਵਾ ਇੰਡੀਆ ਗਠਜੋੜ ਦੇ ਹੋਰ ਕਈ ਵੱਡੇ ਆਗੂ, ਜਿਹਨਾਂ ਦੇ ਵਿੱਚ ਉੱਤਰ ਪ੍ਰਦੇਸ਼ ਤੋਂ ਅਖਲੇਸ਼ ਯਾਦਵ, ਬਿਹਾਰ ਤੋਂ ਤੇਜਸਵੀ ਯਾਦਵ ਸਹਿਤ ਰਾਜਸਥਾਨ ਅਤੇ ਹਰਿਆਣਾ ਦੇ ਕਾਂਗਰਸੀ ਆਗੂ ਵੀ ਅੱਜ ਉਥੇ ਹੋ ਰਹੀਆਂ ਚੋਣਾਂ ਤੋਂ ਬਾਅਦ ਵਿਹਲੇ ਹੋ ਕੇ ਪੰਜਾਬ ਦੇ ਵਿੱਚ ਡੇਰਾ ਲਾ ਸਕਦੇ ਹਨ। ਸਚਿਨ ਪਾਇਲਟ ਪੰਜਾਬ ਵਿੱਚ ਪਹਿਲਾਂ ਹੀ ਚੋਭ ਪ੍ਰਚਾਰ ‘ਚ ਸਰਗਰਮ ਹਨ। ਅੱਜ ਉਹ ਬਲਾਚੌਰ ਅਤੇ ਰੂਪਨਗਰ ਹਲਕੇ ‘ਚ ਵਿਜੇ ਇੰਦਰ ਸਿੰਗਲਾ ਦੇ ਹੱਕ ‘ਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਉਧਰ ਪ੍ਰਧਾਨ ਮੋਦੀ ਦੀ ਫੇਰੀ ਤੋਂ ਇਲਾਵਾ ਭਾਜਪਾ ਦੇ ਵੱਡੇ ਆਗੂ ਵੀ ਪੰਜਾਬ ਵੱਲ ਰੁੱਖ ਕਰ ਰਹੇ ਹਨ। ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਭਲਕੇ ਬਠਿੰਡਾ ਦੇ ਵਿੱਚ ਪਾਰਟੀ ਉਮੀਦਵਾਰ ਪਰਮਪਾਲ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪੁੱਜ ਰਹੇ ਹਨ। ਇਸੇ ਤਰ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਅੱਜ ਫਿਰੋਜਪੁਰ ਹਲਕੇ ਅਧੀਨ ਆਉਂਦੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਚੋਣ ਪ੍ਰਚਾਰ ਕਰਨਗੇ ਜਦੋਂ ਕਿ ਇੱਕ ਹੋਰ ਕੇਂਦਰੀ ਮੰਤਰੀ ਪੀਯੂਸ਼ ਗੋਇਲ ਵੀ ਪੰਜਾਬ ਦੇ ਵਿੱਚ ਡਟੇ ਹੋਏ ਹਨ। ਬੀਤੇ ਕੱਲ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਵੀ ਆਪਣੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜੀ ਦੇ ਹੱਕ ਵਿੱਚ ਨਵਾਂ ਸ਼ਹਿਰ ਵਿਖੇ ਇੱਕ ਭਰਮੀ ਚੋਣ ਰੈਲੀ ਨੂੰ ਸੰਬੋਧਨ ਕਰਕੇ ਗਏ ਹਨ।

Related posts

ਪੰਜਾਬ ਸਰਕਾਰ-ਰਾਜਪਾਲ ਮਾਮਲੇ ’ਤੇ ਸੁਪਰੀਮ ਕੋਰਟ ਦਾ ਫੈਸਲਾ ਲੋਕਤੰਤਰ ਦੀ ਜਿੱਤ-ਮਲਵਿੰਦਰ ਸਿੰਘ ਕੰਗ

punjabusernewssite

ਮਾਨਸੂਨ ਸੈਸ਼ਨ ’ਚ ਅਹਿਮ ਮੁੱਦਿਆਂ ’ਤੇ ਚਰਚਾ ਨਹੀਂ ਹੋਈ: ਬਾਜਵਾ

punjabusernewssite

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਕੇਂਦਰੀ ਬਜਟ ਕਿਸਾਨ ਵਿਰੋਧੀ ਕਰਾਰ

punjabusernewssite