ਬਰਾਬਰ ਕੰਮ ਬਰਾਬਰ ਤਨਖਾਹ ਸਾਡਾ ਬੁਨਿਆਦੀ ਹੱਕ: ਐਨ.ਐਚ.ਐਮ. ਕਾਮੇ

Date:

spot_img

Bathinda News : ਪਿਛਲੇ 19 ਦਿਨ ਤੋਂ ਕਲਮ/ ਕੰਪਿਊਟਰ ਛੋੜ ਹੜਤਾਲ ‘ਤੇ ਚੱਲ ਰਹੇ ਸਿਹਤ ਵਿਭਾਗ ਦੇ ਐਨ.ਐਚ.ਐਮ. ਕਾਮਿਆਂ ਨੇ ਕਿਹਾ ਕਿ ਬਰਾਬਰ ਕੰਮ ਬਰਾਬਰ ਤਨਖਾਹ ਉਨ੍ਹਾਂ ਦਾ ਬੁਨਿਆਦੀ ਹੱਕ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਤਕਰੀਬਨ ਸਾਰੇ ਹੀ ਵਿੰਗਾਂ ਵਿੱਚ ਜ਼ਿਆਦਾਤਰ ਐਨ.ਐਚ.ਐਮ. ਦਾ ਸਟਾਫ਼ ਹੀ ਸਿਹਤ ਸਹੂਲਤਾਂ ਦੇਣ ਵਿੱਚ ਆਪਣੀ ਭੂਮਿਕਾ ਨਿਭਾਅ ਰਿਹਾ ਹੈ ਪਰ ਵਿਭਾਗ ਵੱਲੋਂ ਇੰਨ੍ਹਾਂ ਨੂੰ ਤਨਖਾਹ ਦੇਣ ਵਿੱਚ ਵੱਡਾ ਵਿਤਕਰਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ 👉ਵੱਡੀ ਖ਼ਬਰ; ਬੱਸ ਅੱਡੇ ਚੋਂ ਚੋਰਾਂ ਨੇ ਕੀਤੀ ਪ੍ਰਾਈਵੇਟ ਬੱਸ ਚੋਰੀ!

ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਐਨ.ਐਚ.ਐਮ. ਦੇ ਫੰਡਾਂ ਦੇ ਸਹਾਰੇ ਸਿਹਤ ਵਿਭਾਗ ਚੱਲ ਰਿਹਾ ਹੈ ਪਰ ਉਸ ਦੇ ਕਾਮਿਆਂ ਨੂੰ ਆਪਣੇ ਹੱਕਾਂ ਲਈ ਲੜਣਾ ਪੈ ਰਿਹਾ ਹੈ। ਬੀ.ਐਸ.ਏ. ਬਲਜਿੰਦਰਜੀਤ ਸਿੰਘ ਅਤੇ ਬੀ.ਏ.ਸੀ. ਕੈਲਾਸ਼ ਬਾਬੂ ਨੇ ਕਿਹਾ ਕਿ ਐਨ.ਐਚ.ਐਮ. ਕਾਮੇ ਲੰਬੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਦਿਨ ਪ੍ਰਤੀ ਵਧ ਰਹੀ ਹੈ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਤਨਖਾਹ ਵਿੱਚ ਕੋਈ ਵਾਧਾ ਨਹੀਂ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ 👉Bathinda ‘ਚ ਨਸ਼ਾ ਤਸਕਰੀ ਦੇ ਕੇਸਾਂ ਵਿਚ ਫਸੀ ਮਹਿਲਾ ਦੇ ਘਰ ‘ਤੇ ਚੱਲਿਆ ਪ੍ਰਸ਼ਾਸ਼ਨ ਦਾ ਪੀਲਾ ਪੰਜ਼ਾ

ਆਗੂਆਂ ਨੇ ਕਿਹਾ ਕਿ ਤਨਖਾਹ ਵੀ ਸਮੇਂ ਸਿਰ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜਦ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰੇਗੀ ਉਹ ਤਦ ਤੱਕ ਆਪਣਾ ਕੰਮ ਕਾਜ਼ ਠੱਪ ਰੱਖਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਦਿਨੇਸ਼ ਸੈਣੀ, ਡਾ: ਪੰਕਜ ਕੁਮਾਰ, ਕੰਪਿਊਟਰ ਆਪਰੇਟਰ ਮੋਹਣ ਸਿੰਘ, ਆਈ.ਏ. ਰਮਨਦੀਪ ਕੌਰ ਅਤੇ ਸਟਾਫ਼ ਨਰਸ ਸਿਮਰਜੀਤ ਕੌਰ ਸਮੇਤ ਹੋਰ ਐਨ.ਐਚ.ਐਮ. ਕਾਮੇ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Haryana में अब तक 15.52 लाख मीट्रिक टन धान की सरकारी खरीद, लगभग 50 प्रतिशत का उठान

👉किसानों को 1,221 करोड़ रुपये का भुगतान 👉मुख्य सचिव अनुराग...

CM Nayab Singh Saini ने स्वीडन दौरे के दूसरे दिन कई निवेशकों से की सीधी मुलाकात

👉शहरी विकास के साथ जीवन की गुणवत्ता और सार्वजनिक...

CM Nayab Singh Saini ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

इंडो-स्वीडन इनोवेशन डे पर उपस्थित होना सम्मान और प्रसन्नता...