ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਛਿਟੀਆਂ ਦੇ ਢੇਰਾਂ ਦਾ ਖਾਤਮਾ ਜ਼ਰੂਰੀ:ਮੁੱਖ ਖੇਤੀਬਾੜੀ ਅਫਸਰ

Date:

spot_img

Bathinda news:ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਉਣੀ 2025 ਦੌਰਾਨ ਨਰਮੇ ਦੀ ਫਸਲ ਨੂੰ ਪ੍ਰਫੁਲਿਤ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਖੇਤੀਬਾੜੀ ਵਿਭਾਗ ਦੀਆਂ ਗਠਿਤ ਕੀਤੀਆਂ ਟੀਮਾਂ ਵੱਲੋ ਲਗਾਤਾਰ ਦੌਰੇ ਕੀਤੇ ਜਾ ਰਹੇ ਹਨ।ਇਸ ਸਬੰਧੀ ਹੋਰ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਆਉਣ ਵਾਲੀ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਛਿਟੀਆਂ ਦੇ ਢੇਰਾਂ ਨੂੰ ਨਸ਼ਟ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਰਮੇ ਦੀਆਂ ਛਿਟੀਆਂ ਦੇ ਢੇਰਾਂ ਵਿੱਚ ਅਣਖਿੜੇ ਟੀਡਿਆਂ ਅਤੇ ਸਿੱਕਰੀਆਂ ਨੂੰ ਝਾੜਿਆ ਜਾਵੇ ਅਤੇ ਰਹਿੰਦ-ਖੂੰਹਦ ਨੂੰ ਨਸ਼ਟ ਕੀਤਾ ਜਾਵੇ, ਕਿਉਂਕਿ ਗੁਲਾਬੀ ਸੁੰਡੀ ਦੇ ਲਾਰਵੇ ਢੇਰਾਂ ਵਿੱਚ ਮੌਜੂਦ ਹੁੰਦੇ ਹਨ।ਉਨ੍ਹਾਂ ਕਿਹਾ ਕਿ ਇਹ ਲਾਰਵੇ ਪਤੰਗੇ ਬਣ ਕੇ ਫਿਰ ਤੋਂ ਨਰਮੇ ਦੀ ਫਸਲ ਤੇ ਅੰਡੇ ਦਿੰਦੇ ਹਨ ਜੋ ਗੁਲਾਬੀ ਸੁੰਡੀ ਬਣ ਕੇ ਨਰਮੇ ਦੀ ਫਸਲ ਦਾ ਨੁਕਸਾਨ ਕਰਦੇ ਹਨ।

ਇਹ ਵੀ ਪੜ੍ਹੋ  Delhi Railway Station ‘ਤੇ ਮੱਚੀ ਭਗਦੜ ਕਾਰਨ 18 ਦੀ ਹੋਈ ਮੌ+ਤ

ਇਸ ਤੋਂ ਇਲਾਵਾ ਚਿੱਟੀ ਮੱਖੀ ਦੇ ਹਮਲੇ ਨੂੰ ਰੋਕਣ ਲਈ ਖਾਲੀ ਥਾਵਾਂ, ਪਹੀਆਂ ਅਤੇ ਖਾਲਿਆਂ ਉਤੇ ਉਘੇ ਨਦੀਨ ਜਿਵੇ :- ਪੀਲੀ ਬੂਟੀ, ਕੰਘੀ ਬੂਟੀ, ਗੁੱਤ-ਪੁੱਟਣਾ, ਭੰਗ ਤੇ ਪੁੱਠਕੰਡਾ ਆਦਿ ਨੂੰ ਨਸ਼ਟ ਕੀਤਾ ਜਾਵੇ ਕਿਉਂਕਿ ਇਹ ਚਿੱਟੀ ਮੱਖੀ ਦੇ ਪਨਾਹਗਾਰ ਨਦੀਨ ਹਨ ਜਿਸ ਤੇ ਚਿੱਟੀ ਮੱਖੀ ਆਫ ਸੀਜ਼ਨ ਵਿੱਚ ਆਪਣੀ ਜੀਵਨ ਪ੍ਰਕਿਰਿਆ ਪੂਰੀ ਕਰਦੀ ਹੈ ਜਿਸ ਨਾਲ ਨਰਮੇ ਦੀ ਫਸਲ ਉਪਰ ਚਿੱਟੀ ਮੱਖੀ ਦਾ ਹਮਲਾ ਹੋਣ ਦੀ ਸੰਭਾਵਨਾ ਵਧਦੀ ਹੈ।ਸਾਉਣੀ 2025 ਦੀ ਨਰਮੇ ਦੀ ਫਸਲ ਦੇ ਬੀਜ ਸਬੰਧੀ ਉਨ੍ਹਾਂ ਵੱਲੋ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਵੱਲੋ ਮਨਜ਼ੂਰਸ਼ੁਦਾ ਕਿਸਮਾਂ ਦੇ ਬੀਜ ਦੀ ਹੀ ਖਰੀਦ ਕਰਨ ਅਤੇ ਅਣ-ਅਧਿਕਾਰਤ ਤੌਰ ’ਤੇ ਹੋਰ ਰਾਜਾਂ ਤੋ ਬੀਜ ਲਿਆ ਕੇ ਕਾਸ਼ਤ ਨਾ ਕਰਨ ਕਿਉਂਕਿ ਉਨ੍ਹਾਂ ਬੀਜਾਂ ਉਪਰ ਪਿਛਲੇ ਸਾਲਾਂ ਦੌਰਾਨ ਗੁਲਾਬੀ ਸੁੰਡੀ ਦਾ ਹਮਲਾ ਜ਼ਿਆਦਾ ਦੇਖਣ ਨੂੰ ਮਿਲਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

मुख्यमंत्री ने विश्व पर्यावरण दिवस पर नागरिकों से एक पेड़ अवश्य लगाने की करी अपील

👉मुख्यमंत्री नायब सिंह सैनी ने लाडवा विधानसभा के नागरिकों...