WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਲੁਧਿਆਣਾ

ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਵੱਲੋਂ ਕਾਬੂ

ਲੁਧਿਆਣਾ, 28 ਫ਼ਰਵਰੀ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਜਵੰਤ ਸਿੰਘ ਵਾਸੀ ਪਿੰਡ ਚਣਕੋਈਆਂ ਜ਼ਿਲ੍ਹਾ ਲੁਧਿਆਣਾ, ਜੋ ਕਿ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੋਰਾਹਾ ਵਿਖੇ ਚਪੜਾਸੀ ਵਜੋਂ ਨੌਕਰੀ ਕਰਦਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਕਾਬੂ ਕੀਤਾ ਹੈ।

35,000 ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ

ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿੱਚ ਦਰਜ ਕਰਵਾਇਆ ਹੈ ਕਿ ਉਸਨੇ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਆਪਣਾ ਇਲਾਜ ਕਰਵਾਇਆ ਸੀ ਅਤੇ ਈ.ਐਸ.ਆਈ. ਸਕੀਮ ਅਧੀਨ ਮੁਫ਼ਤ ਇਲਾਜ ਦਾ ਲਾਭਪਾਤਰੀ ਹੋਣ ਕਰਕੇ ਉਸਦੇ 4,78,136 ਰੁਪਏ ਦੇ ਬਿੱਲ ਈ.ਐਸ.ਆਈ. ਡਿਸਪੈਂਸਰੀ ਵਿੱਚ ਭੁਗਤਾਨ ਲਈ ਬਕਾਇਆ ਪਏ ਹਨ।ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸਬੰਧਤ ਡੀਲਿੰਗ ਕਲਰਕ ਰਵਿੰਦਰ ਸਿੰਘ ਨੇ ਉਸਦੇ ਬਿੱਲ ਦਾ ਭੁਗਤਾਨ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਕੁੱਲ ਰਕਮ ਵਿੱਚੋਂ ਸਿਰਫ 1,25,000 ਰੁਪਏ ਦੇ ਬਿੱਲ ਹੀ ਪਾਸ ਕੀਤੇ ਜਾਣਗੇ।

ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72

ਮੁਲਜ਼ਮ ਕਲਰਕ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੋ ਕਿਸ਼ਤਾਂ ਵਿੱਚ ਦੇਣ ਲਈ ਕਿਹਾ ਜਿਸ ਵਿੱਚ 20,000 ਰੁਪਏ ਪੇਸ਼ਗੀ ਅਤੇ ਬਾਕੀ 10,000 ਰੁਪਏ ਬਾਅਦ ਵਿੱਚ ਦੇਣ ਲਈ ਕਿਹਾ ਗਿਆ।ਉਨ੍ਹਾਂ ਅੱਗੇ ਦੱਸਿਆ ਕਿ ਰਵਿੰਦਰ ਸਿੰਘ ਕਲਰਕ ਨੇ ਸ਼ਿਕਾਇਤਕਰਤਾ ਨੂੰ ਇਹ ਵੀ ਕਿਹਾ ਕਿ ਉਸ ਨੇ ਰਿਸ਼ਵਤ ਦੀ ਰਕਮ ਚੰਡੀਗੜ੍ਹ ਵਿਖੇ ਤਾਇਨਾਤ ਸਬੰਧਤ ਅਧਿਕਾਰੀ ਨਾਲ ਵੀ ਸਾਂਝੀ ਕਰਨੀ ਹੈ। ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਆਪਣੇ ਫ਼ੋਨ ਵਿੱਚ ਕਰ ਲਈ ਅਤੇ ਵਿਜੀਲੈਂਸ ਬਿਊਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ।

ਭਗਵੰਤ ਮਾਨ ਵੱਲੋਂ 2-3 ਦਿਨਾਂ ‘ਚ ਪੰਜਾਬ ਦੇ ਕੁੱਝ ਵੱਡੇ ਸਿਆਸੀ ਆਗੂਆਂ ਦੇ ਪਰਦੇਫ਼ਾਸ ਕਰਨ ਦਾ ਐਲਾਨ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

 

Related posts

ਡਾਂਸਰ ’ਤੇ ਸਰਾਬ ਦਾ ਗਲਾਸ ਸੁੱਟਣ ਵਾਲਾ ਪੁਲਿਸ ਮੁਲਾਜਮ ਗ੍ਰਿਫ਼ਤਾਰ

punjabusernewssite

ਲੁਧਿਆਣਾ ਬੱਸ ਸਟੈਂਡ ਤੋਂ ਛੇ ਮਹੀਨੇ ਦੌਰਾਨ ਹੋਵੇਗੀ 3.22 ਕਰੋੜ ਰੁਪਏ ਕਮਾਈ: ਲਾਲਜੀਤ ਸਿੰਘ ਭੁੱਲਰ

punjabusernewssite

ਭਗਵੰਤ ਮਾਨ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਸਰਕਾਰੀ ਅਧਿਆਪਕਾਂ ਤੋਂ ਸੁਝਾਅ ਲੈਣ ਵਾਸਤੇ ਆਨਲਾਈਨ ਪੋਰਟਲ ਲਾਂਚ

punjabusernewssite