Bathinda ‘ਚ ਖੁੱਲੇਗਾ ESIC ਦਾ ਸਬ ਦਫ਼ਤਰ !, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਿਖਿਆ ਕੇਂਦਰੀ ਮੰਤਰੀ ਨੂੰ ਪੱਤਰ

Date:

spot_img

👉ਮਾਲਵਾ ਖੇਤਰ ਦੇ ਲੱਖਾਂ ਬੀਮਾਯੁਕਤ ਵਰਕਰਾਂ, ਪੈਨਸ਼ਨਰਾਂ ਅਤੇ ਰੋਜ਼ਗਾਰਦਾਤਿਆਂ ਨੂੰ ਹੋਵੇਗਾ ਫਾਇਦਾ
Bathinda News: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਕਿਰਤ ਅਤੇ ਰੋਜ਼ਗਾਰ ਮੰਤਰੀ ਡਾ. ਮਨਸੁਖ ਮੰਡਵੀਆ ਨੂੰ ਪੱਤਰ ਲਿਖ ਕੇ ਬਠਿੰਡਾ ਵਿਖੇ ਕਰਮਚਾਰੀ ਰਾਜ ਬੀਮਾ ਨਿਗਮ (ESIC) ਦਾ ਸਬ-ਰੀਜਨਲ ਦਫ਼ਤਰ ਸਥਾਪਤ ਕਰਨ ਦੀ ਮੰਗ ਕੀਤੀ ਹੈ।ਕੇਵਲ ਸਿੰਘ ਢਿੱਲੋਂ ਨੇ ESIC ਐਂਪਲੌਈਜ਼ ਯੂਨੀਅਨ, ਪੰਜਾਬ ਰੀਜਨ, ਚੰਡੀਗੜ੍ਹ ਵੱਲੋਂ ਪ੍ਰਾਪਤ ਮੰਗ ਪੱਤਰ ਨੂੰ ਕੇਂਦਰੀ ਮੰਤਰੀ ਕੋਲ ਭੇਜਦਿਆਂ ਇਸ ਮੰਗ ਦਾ ਪੂਰਨ ਸਮਰਥਨ ਕੀਤਾ ਹੈ।

ਇਹ ਵੀ ਪੜ੍ਹੋ 👉ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲਿਆ

ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਲਵਾ ਖੇਤਰ ਵਿੱਚ ਲੰਬੇ ਸਮੇਂ ਤੋਂ ESIC ਦੇ ਸਬ-ਰੀਜਨਲ ਦਫ਼ਤਰ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਫ਼ਰੀਦਕੋਟ, ਫ਼ਾਜ਼ਿਲਕਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੱਖਾਂ ਬੀਮਾਯੁਕਤ ਵਿਅਕਤੀਆਂ, ਪੈਨਸ਼ਨਰਾਂ, ਰੋਜ਼ਗਾਰਦਾਤਿਆਂ ਅਤੇ ਹੋਰ ਲਾਭਪਾਤਰੀਆਂ ਨੂੰ ESIC ਨਾਲ ਸਬੰਧਤ ਕੰਮਾਂ ਲਈ ਦੂਰ-ਦੁਰਾਡੇ ਸਥਿਤ ਦਫ਼ਤਰਾਂ ‘ਤੇ ਨਿਰਭਰ ਰਹਿਣਾ ਪੈਂਦਾ ਹੈ। ਇਸ ਕਾਰਨ ਉਨ੍ਹਾਂ ਨੂੰ ਵਾਧੂ ਸਮਾਂ ਅਤੇ ਪੈਸਾ ਖਰਚ ਕਰਨਾ ਪੈਂਦਾ ਹੈ ਅਤੇ ਕਈ ਵਾਰ ਜ਼ਰੂਰੀ ਸੇਵਾਵਾਂ ਪ੍ਰਾਪਤ ਕਰਨ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ 👉ਜ਼ਮੀਨੀ ਸਰਵੇ ਨੂੰ ਲੈ ਕੇ ਕਿਸਾਨਾਂ ’ਚ ਰੋਸ; ਘਸੋਖਾਨਾ ਵਿੱਚ ਕੰਪਨੀ ਦੀ ਸਰਵੇ ਟੀਮ ਨੂੰ ਘੇਰਿਆ

ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਮਾਲਵਾ ਖੇਤਰ ਦੇ ਵਰਕਰਾਂ, ਪੈਨਸ਼ਨਰਾਂ, ਰੋਜ਼ਗਾਰਦਾਤਿਆਂ ਅਤੇ ਹੋਰ ਲਾਭਪਾਤਰੀਆਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਬਠਿੰਡਾ ਵਿਖੇ ESIC ਦਾ ਸਬ-ਰੀਜਨਲ ਦਫ਼ਤਰ ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਬਠਿੰਡਾ ਵਿਖੇ ਇਹ ਦਫ਼ਤਰ ਸਥਾਪਤ ਹੋਣ ਨਾਲ ਮਾਲਵਾ ਖੇਤਰ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ESIC ਦੀਆਂ ਸੇਵਾਵਾਂ ਆਪਣੇ ਨੇੜੇ ਹੀ ਮਿਲ ਸਕਣਗੀਆਂ ਅਤੇ ਉਨ੍ਹਾਂ ਨੂੰ ਦੂਰ-ਦੁਰਾਡੇ ਦਫ਼ਤਰਾਂ ਦੇ ਚੱਕਰ ਲਗਾਉਣ ਤੋਂ ਰਾਹਤ ਮਿਲੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...