ਬਠਿੰਡਾ, 23 ਸਤੰਬਰ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਹੁਕਮਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵੱਲੋਂ ਸੀ.ਆਰ.ਐਮ ਸਕੀਮ ਅਧੀਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਬਾਰੇ ਜਾਣੂ ਕਰਵਾਉਣ ਅਤੇ ਪ੍ਰਦੂਸ਼ਣ ਨੂੰ ਰੋਕਣ ਸਬੰਧੀ ਪ੍ਰੇਰਿਤ ਕਰਨ ਲਈ ਸਰਕਾਰੀ ਹਾਈ ਸਕੂਲ ਸਰਦਾਰਗੜ ਵਿਖੇ ਲੇਖ ਰਚਨਾ ਅਤੇ ਚਿੱਤਰਕਾਰੀ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਬੱਲੂਆਣਾ ਡਾ. ਲਵਪ੍ਰੀਤ ਕੌਰ ਨੇ ਪਰਾਲੀ ਨੂੰ ਸਾੜਨ ਦੀ ਬਜਾਏ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਦੇ ਲਾਭ ਅਤੇ ਪਰਾਲੀ ਨੂੰ ਸਾੜਨ ਦੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ।
BIG BREAKING: CM ਭਗਵੰਤ ਮਾਨ ਨੇ ਆਪਣੇ OSD ਓਂਕਾਰ ਸਿੰਘ ਨੂੰ ਅਹੁਦੇ ਤੋਂ ਹੱਟਾਇਆ
ਖੇਤੀਬਾੜੀ ਵਿਕਾਸ ਅਫਸਰ (ਜ.ਕ) ਬਠਿੰਡਾ ਡਾ. ਮਨਜਿੰਦਰ ਸਿੰਘ ਨੇ ਪਰਾਲੀ ਦੀ ਸਾਂਭ ਸੰਭਾਲ ਕਰਨ ਦੇ ਇਨ-ਸੀਟੂ ਅਤੇ ਐਕਸ-ਸੀਟੂ ਮੈਨੇਜਮੈਂਟ ਦੇ ਤਰੀਕਿਆਂ ਬਾਰੇ ਵਿਸਥਾਰ ਵਿੱਚ ਕਿਸਾਨਾਂ ਨੂੰ ਜਾਣੂ ਕਰਵਾਇਆ ਅਤੇ ਥੋੜ੍ਹੇ ਰਕਬੇ ਤੇ ਪਰਾਲੀ ਦੀ ਸੰਭਾਲ ਬਾਰੇ ਕੋਈ ਢੰਗ ਅਪਣਾਉਣ ਜਿਵੇਂ ਪਸ਼ੂਆਂ ਲਈ ਸੁੱਕ ਦੇ ਰੂਪ ਵਿੱਚ, ਸਬਜੀਆਂ ਲਈ ਮੁਲਚ ਦੇ ਰੂਪ ਵਿੱਚ ਵਰਤਣ ਲਈ ਪ੍ਰੇਰਿਤ ਕੀਤਾ। ਖੇਤੀਬਾੜੀ ਵਿਕਾਸ ਅਫਸਰ (ਪੀ.ਪੀ) ਬਠਿੰਡਾ ਡਾ. ਦਵਿੰਦਰ ਸਿੰਘ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਲਈ ਚੱਲ ਰਹੀਆਂ ਸਕੀਮਾਂ, ਸਬਸਿਡੀਆਂ ਅਤੇ ਮਸ਼ੀਨਰੀ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ । ਪ੍ਰਤੀਯੋਗਤਾ ਦੇ ਪ੍ਰਬੰਧਾਂ ਨੂੰ ਖੇਤੀਬਾੜੀ ਉਪ-ਨਿਰੀਖਕ ਹਰਪ੍ਰੀਤ ਸਿੰਘ ਅਤੇ ਬੇਲਦਾਰ ਸੁਰਿੰਦਰ ਸਿੰਘ ਵੱਲੋਂ ਜਿੰਮੇਵਾਰੀ ਨਾਲ ਨਿਭਾਇਆ ਗਿਆ।
ਪੰਚਾਇਤ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਵੱਡਾ ਐਲਾਨ
ਪ੍ਰਤੀਯੋਗਿਤਾ ਤੋਂ ਬਾਅਦ ਖੇਤੀਬਾੜੀ ਵਿਭਾਗ ਅਤੇ ਸਕੂਲ ਵੱਲੋਂ ਬੱਚਿਆਂ ਦੀ ਜਾਗਰੂਕਤਾ ਰੈਲੀ ਕਰਵਾਈ ਅਤੇ ਇਸ ਦੌਰਾਨ ਪਿੰਡ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ।ਸਕੂਲ ਦੀ ਹੈੱਡ ਮਿਸਟਰੈਸ ਹਰਮੀਤ ਕੌਰ ਅਤੇ ਪਿੰਡ ਦੇ ਨੰਬਰਦਾਰ ਜਵਾਹਰ ਸਿੰਘ ਵੱਲੋਂ ਖੇਤੀਬਾੜੀ ਵਿਭਾਗ ਦੇ ਇਸ ਉਪਰਾਲੇ ਲਈ ਸ਼ਲਾਘਾ ਕਰਦਿਆਂ ਬੱਚਿਆਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੇ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰੇਰਿਤ ਕੀਤਾ। ਅਖੀਰ ਵਿੱਚ ਡਾ. ਲਵਪ੍ਰੀਤ ਕੌਰ ਨੇ ਪ੍ਰਤੀਯੋਗਿਤਾ ਨੂੰ ਸਫਲਤਾਪੂਰਵਕ ਸਿਰੇ ਚੜਾਉਣ ਅਤੇ ਸਾਰੇ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਲਈ ਸਕੂਲ ਸਟਾਫ, ਪਿੰਡ ਦੇ ਨੰਬਰਦਾਰ ਅਤੇ ਹਾਜਰੀਨ ਕਿਸਾਨਾਂ ਦਾ ਧੰਨਵਾਦ ਕੀਤਾ।
Share the post "ਪਰਾਲੀ ਦੀ ਸਾਂਭ ਸੰਭਾਲ ਦੇ ਮੱਦੇਨਜ਼ਰ ਸਰਕਾਰੀ ਸਕੂਲ ’ਚ ਕਰਵਾਏ ਲੇਖ ਰਚਨਾ ਅਤੇ ਚਿੱਤਰਕਾਰੀ ਮੁਕਾਬਲੇ"