👉ਪ੍ਰਵਾਰ ਪੁੱਤਰ ਨੂੰ ਸ਼ਹੀਦ ਦਾ ਦਰਜ਼ਾ ਦੇਣ ਦੀ ਮੰਗ ’ਤੇ ਅੜਿਆ
Faridkot News: ਲੰਘੀ 14 ਮਈ ਦੀ ਰਾਤ ਨੂੰ ਸ੍ਰੀਨਗਰ ਵਿੱਚ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਰੱਬ ਨੂੰ ਪਿਆਰੇ ਹੋ ਗਏ ਫਰੀਦਕੋਟ ਦੇ ਪਿੰਡ ਕੋਠਾ ਚਾਹਲ ਦੇ ਅਗਨੀਵੀਰ ਆਕਾਸ਼ਦੀਪ ਸਿੰਘ (20) ਨੂੰ ਸ਼ਹੀਦ ਦਾ ਦਰਜ਼ਾ ਦੇਣ ਦੀ ਮੰਗ ਨੂੰ ਲੈ ਕੇ ਡਟੇ ਹੋਏ ਪ੍ਰਵਾਰ ਵੱਲੋਂ ਆਪਣੇ ਪੁੱਤਰ ਦੀਆਂ ਅਸਥੀਆਂ ਨੂੰ ਜਲ੍ਹ ਪ੍ਰਵਾਹ ਕਰਨ ਤੋਂ ਇੰਨਕਾਰ ਕਰ ਦਿੱਤਾ ਹੈ। ਪ੍ਰਵਾਰ ਨੇ ਕਿਹਾ ਕਿ ਉਹ ਇਸ ਸਬੰਧ ਵਿਚ ਸਾਬਕਾ ਸੈਨਿਕ ਭਲਾਈ ਵਿਭਾਗ ਤੋਂ ਲੈ ਕੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਅਤੇ ਕੇਂਦਰ ਤੱਕ ਵੀ ਪਹੁੰਚ ਕਰ ਚੁੱਕਾ ਹੈ ਪ੍ਰੰਤੂ ਹਾਲੇ ਤੱਕ ਕਿਸੇ ਨੇ ਉਨ੍ਹਾਂ ਦੀ ਬਾਂਹ ਨਹੀਂ ਫ਼ੜੀ।
ਇਹ ਵੀ ਪੜ੍ਹੋ ਅਹਿਮਦਾਬਾਦ ਜਹਾਜ਼ ਹਾਦਸਾ; 1 ਕਿਸਮਤ ਵਾਲਾ ਯਾਤਰੀ ‘ਜਿੰਦਾ’ ਮਿਲਿਆ, 210 ਯਾਤਰੀਆਂ ਦੀਆਂ ਲਾ+ਸ਼ਾਂ ਬਰਾਮਦ
ਸ਼ਹੀਦ ਅਗਨੀਵੀਰ ਆਕਾਸ਼ਦੀਪ ਦੇ ਪਿਤਾ ਬਲਵਿੰਦਰ ਸਿੰਘ ਨੇ ਕਿਹਾ ਕਿ ਉਹ ਹਰ ਰੋਜ਼ ਆਪਣੇ ਪੁੱਤਰ ਦੀਆਂ ਅਸਥੀਆਂ ਨੂੰ ਦੇਖ ਕੇ ਤਿਲ-ਤਿਲ ਮਰ ਰਹੇ ਹਨ। ਪਹਿਲਾਂ ਆਪਣੇ ਜਵਾਨ ਪੁੱਤ ਨੂੰ ਖੋਹਣ ਤੋਂ ਬਾਅਦ ਹੁਣ ਉਸਨੂੰ ਸ਼ਹੀਦ ਦਾ ਦਰਜ਼ਾ ਨਾਂ ਦੇ ਕੇ ਸਰਕਾਰਾਂ ਉਸਦੇ ਪੁੱਤਰ ਨੂੰ ਮੁੜ ‘ਮਾਰਨ’ ਲਈ ਤੁਲੀਆਂ ਹਨ। ਪ੍ਰਵਾਰ ਵੱਲੋਂ ਇਹ ਵੀ ਮੰਗ ਕੀਤੀ ਹੈ ਕਿ ਅਕਾਸ਼ਦੀਪ ਦੀ ਮੌਤ ਦਾ ਕਾਰਨ ਵੀ ਉਨ੍ਹਾਂ ਨੂੰ ਦੱਸਿਆ ਜਾਣਾ ਚਾਹੀਦਾ ਹੈ ਕਿ ਉਨਾਂ ਦੇ ਪੁੱਤਰ ਦੇ ਇਹ ਗੋਲੀ ਕਿਸ ਤਰ੍ਹਾਂ ਲੱਗੀ ਹੈ।
ਇਹ ਵੀ ਪੜ੍ਹੋ ਬਠਿੰਡਾ ਦੇ ਦਾਨ ਸਿੰਘ ਵਾਲਾ ਪਿੰਡ ’ਚ ਗੁੰਡਿਆਂ ਨੇ ਮੁੜ ਲਗਾਈ ਘਰ ਨੂੰ ਅੱ+ਗ, ਸਹਿਮ ਦਾ ਮਾਹੌਲ
ਆਕਾਸ਼ਦੀਪ ਦੀ ਮੌਤ ਤੋਂ ਬਾਅਦ, ਪਰਿਵਾਰ ਨੇ ਉਸ ਦੀਆਂ ਅਸਥੀਆਂ ਨੂੰ ਘਰ ਦੇ ਇੱਕ ਕਮਰੇ ਵਿੱਚ ਸੁਰੱਖਿਅਤ ਰੱਖਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹ ਹਰ ਸਵੇਰ ਅਤੇ ਸ਼ਾਮ ਨੂੰ ਗੁਰਦੁਆਰਾ ਸਾਹਿਬ ਜਾਂਦੇ ਹਨ ਅਤੇ ਆਕਾਸ਼ਦੀਪ ਦੀ ਆਤਮਾ ਦੀ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ। ਆਕਾਸ਼ਦੀਪ ਦੀ ਮਾਂ ਕਰਮਜੀਤ ਕੌਰ ਨੇ ਕਿਹਾ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਆਖਰੀ ਸਾਹ ਤੱਕ ਲੜੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


