ਸ੍ਰੀ ਅੰਮ੍ਰਿਤਸਰ ਸਾਹਿਬ, 2 ਜਨਵਰੀ: ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਦਖਲਅੰਦਾਜ਼ੀ ਅਤੇ ਅਕਾਲੀ ਲੀਡਰਸ਼ਿਪ ਨੂੰ ਧਾਰਮਿਕ ਸਜ਼ਾ ਲਗਾਉਣ ਦੇ ਬਾਵਜੂਦ ਅਕਾਲੀ ਦਲ ਵਿਚ ਪਿਆ ਖਿਲਾਰਾ ਹਾਲੇ ਖ਼ਤਮ ਹੁੰਦਾ ਦਿਖ਼ਾਈ ਨਹੀਂ ਦੇ ਰਿਹਾ। ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦਿਵਾਉਣ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀਆਂ ਦੇ ਮਾਮਲੇ ਵਿਚ ਸਰਕਾਰ ਹੁੰਦਿਆਂ ਠੋਸ ਕਾਰਵਾਈ ਕਰਨ ਤੋਂ ਅਸਮਰੱਥ ਰਹੇ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸ਼ੁਰੂ ਹੋਇਆ ਇਹ ਵਿਵਾਦ ਹਾਲੇ ਵੀ ਉਥੇ ਹੀ ਅਟਕਿਆ ਪਿਆ ਹੈ। 2 ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਸਹਿਤ ਹੋਰਨਾਂ ਆਗੂਆਂ ਵੱਲੋਂ ਦਿੱਤੇ ਅਸਤੀਫ਼ਿਆਂ ਨੂੰ ਤਿੰਨ ਦਿਨਾਂ ਵਿਚ ਸਵੀਕਾਰ ਕਰਨ ਅਤੇ ਉਸਤੋਂ ਬਾਅਦ 20 ਦਿਨਾਂ ਦਾ ਵਧਾਇਆ ਸਮਾਂ ਵੀ ਲੰਘ ਜਾਣ ਦੇ ਬਾਅਦ ਹੁਣ ਤੱਕ ਇਹ ਅਸਤੀਫ਼ਾ ਸਵੀਕਾਰ ਨਾ ਕਰਨ ਦੇ ਮਾਮਲੇ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੁਧਾਰ ਲਹਿਰ ਦੇ ਸਾਬਕਾ ਆਗੂਆਂ ਦਾ ਇੱਕ ਵਫ਼ਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ।
ਇਹ ਵੀ ਪੜ੍ਹੋ ਨਵੇਂ ਸਾਲ ਦਾ ਜਸ਼ਨ ਮਨਾਉਣ ਗਏ ਤਿੰਨ ਦੋਸਤਾਂ ਦੀਆਂ ਲਾਸ਼ਾਂ ਹੋਟਲ ਵਿੱਚੋਂ ਮਿਲੀਆਂ
ਵਫ਼ਦ ਵਿਚ ਸ਼ਾਮਲ ਆਗੂਆਂ ਨੇ ਇਸ ਮੌਕੇ ਇੱਕ ਮੰਗ ਪੱਤਰ ਵੀ ਦਿੱਤਾ, ਜਿਸ ਵਿਚ 2 ਦਸੰਬਰ ਨੂੰ ਹੋਏ ਫੈਸਲਿਆਂ ਨੂੰ ਇੰਨ-ਬਿੰਨ ਲਾਗੂ ਕਰਵਾਉਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੀ ਸੁਧਾਰ ਲਹਿਰ ਨੂੰ ਭੰਗ ਕਰ ਦਿੱਤਾ ਸੀ ਪ੍ਰੰਤੂ ਅਕਾਲੀ ਦਲ ’ਤੇ ਕਾਬਜ਼ ਧੜਾ ਵੱਲੋਂ ਹਾਲੇ ਤੱਕ ਨਾਂ ਤਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਨੂੰ ਲਾਗੂ ਕਰਦਿਆਂ ਸੁਖਬੀਰ ਬਾਦਲ ਦਾ ਅਸਤੀਫ਼ਾ ਸਵੀਕਾਰ ਕੀਤਾ ਗਿਆ ਹੈ ਤੇ ਨਾਂ ਹੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਬਣਾਈ ਸੱਤ ਮੈਂਬਰੀ ਕਮੇਟੀ ਵੱਲੋਂ ਕੰਮ ਨਹੀਂ ਸ਼ੁਰੂ ਕੀਤਾ ਗਿਆ। ਇਸਦੇ ਉਲਟ ਬਾਦਲ ਧੜੇ ਵੱਲੋਂ ਲਗਾਤਾਰ ਨਿਰੱਪਖ ਫੈਸਲਾ ਲੈਣ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ, ਜੋਕਿ ਇੱਕ ਮੰਦਭਾਗਾ ਵਰਤਾਰਾ ਹੈ।
ਇਹ ਵੀ ਪੜ੍ਹੋ ਦੁਖਦਾਈ ਖ਼ਬਰ: ਪਤੀ ਦੇ ਵਿਯੋਗ ‘ਚ 24 ਘੰਟਿਆਂ ਬਾਅਦ ਪਤਨੀ ਨੇ ਵੀ ਤੋੜਿਆ ਦਮ
ਉਨ੍ਹਾਂ ਕਿਹਾ ਕਿ ਅੱਜ ਪੂਰਾ ਪੰਥ ਇਸ ਗੱਲ ਨੂੂੰ ਦੇਖ ਰਿਹਾ ਕਿ ਕਿਸ ਤਰ੍ਹਾਂ ਸੁਖਬੀਰ ਬਾਦਲ ਤੇ ਉਸਦੇ ਸਾਥੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਲਾਗੂ ਕਰਨ ਤੋਂ ਇੰਨਕਾਰੀ ਹੋ ਰਹੇ ਹਨ। ਵਫ਼ਦ ਨੇ ਜਥੇਦਾਰ ਸਾਹਿਬ ਨੂੰ ਤੁਰੰਤ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਬੁਲਾ ਕੇ ਜਥੇਦਾਰ ਹਰਪ੍ਰੀਤ ਸਿੰਘ ਵਿਰੁਧ ਬਣਾਈ ਤਿੰਨ ਮੈਂਬਰੀ ਕਮੇਟੀ ਨੂੰ ਤੁਰੰਤ ਰੱਦ ਕਰਨ ਅਤੇ ਸੁਖਬੀਰ ਬਾਦਲ ਸਹਿਤ ਇਸਦੇ ਨਾਲ ਲੱਗ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਨੂੰ ਲਾਗੂ ਕਰਨ ਤੋਂ ਰਾਹ ਵਿਚ ਰੋੜੇ ਅਟਕਾਉਣ ਵਾਲਿਆਂ ਵਿਰੁਧ ਕਾਰਵਾਈ ਵੀ ਮੰਗੀ ਹੈ। ਇਸ ਵਫ਼ਦ ਵਿਚ ਭਾਈ ਮਨਜੀਤ ਸਿੰਘ, ਕਰਨੈਲ ਸਿੰਘ ਪੰਜੋਲੀ, ਬੀਬੀ ਕੁਲਦੀਪ ਕੌਰ ਟੋਹੜਾ, ਮਹਿੰਦਰ ਸਿੰਘ ਹੁਸੇਨਪੁਰ, ਹਰਬੰਸ ਸਿੰਘ ਮੰਝਪੁਰ ਆਦਿ ਸ਼ਾਮਲ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਮਹੀਨਾ ਬੀਤਣ ਬਾਅਦ ਵੀ ਸੁਖਬੀਰ ਬਾਦਲ ਦਾ ਅਸਤੀਫਾ ਸਵੀਕਾਰ ਨਾ ਕਰਨ ’ਤੇ ਦੂਜਾ ਧੜਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ"