ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ

Date:

spot_img

👉ਪੰਜਾਬ ਕੈਬਨਿਟ ਦੇ ਮੰਤਰੀਆਂ ਨੇ ਮਹਾਰਾਸ਼ਟਰ, ਝਾਰਖੰਡ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਲਈ ਕੀਤੀ ਮੁਲਾਕਾਤ
Chandigarh news:ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਤੌਰ ‘ਤੇ ਸੱਦਾ ਦੇਣ ਲਈ ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਅੱਜ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕੀਤੀ ਗਈ।ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਮਿਲ ਕੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

ਇਹ ਵੀ ਪੜ੍ਹੋ  ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗੀ ਪੰਜਾਬ ਸਰਕਾਰ; ਗੁਰੂ ਸਾਹਿਬ ਦੇ ਬਲੀਦਾਨ ਤੋਂ ਪ੍ਰੇਰਣਾ ਲਵੇਗੀ ਨੌਜਵਾਨ ਪੀੜ੍ਹੀ

ਇਸੇ ਦੌਰਾਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।ਇਹ ਮੁਲਾਕਾਤਾਂ ਪੰਜਾਬ ਸਰਕਾਰ ਦੀ ਉਸ ਪਹਿਲਕਦਮੀ ਦਾ ਹਿੱਸਾ ਹਨ, ਜਿਸਦਾ ਉਦੇਸ਼ ‘ਹਿੰਦ ਦੀ ਚਾਦਰ’ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਪੰਜਾਬ ਵਿੱਚ ਕਰਵਾਏ ਜਾ ਰਹੇ ਇਤਿਹਾਸਕ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਏਸ਼ੀਅਨ ਚੈਂਪੀਅਨਜ਼ ਟਰਾਫੀ 2026 – ਦੂਜਾ ਦਿਨ; ਭਾਰਤ, ਜਾਪਾਨ ਅਤੇ ਮਲੇਸ਼ੀਆ ਨੇ ਹਾਸਲ ਕੀਤੀ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 - ਦੂਜਾ ਦਿਨ; ਭਾਰਤ, ਜਾਪਾਨ...

Punjab Police ਦੇ DSP ਦੀਆਂ ਹੋਈਆਂ ਬਦਲੀਆਂ, ਦੇਖੋ list…

Punjab News: Punjab Police ਦੇ ਵਿਚ ਅੱਜ DSP ਦੇ...

ਜ਼ਿਲ੍ਹਾ ਪੁਲਿਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : ਵੈਭਵ ਚੌਧਰੀ

👉ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਗਸ਼ਤ ਵਧਾਈ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ

👉ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਨੇ ਸੈਂਕੜੇ...