ਕੰਮ ਕਰਦੇ ਸਮੇਂ ਹਰੇਕ ਕਰਮਚਾਰੀ ਨੂੰ ਸੁਰੱਖਿਆ ਨਿਯਮਾ ਦਾ ਪਾਲਣ ਕਰਨਾ ਜ਼ਰੂਰੀ : ਬਰਾੜ
ਬਠਿੰਡਾ, 3 ਮਾਰਚ : 27 ਫ਼ਰਵਰੀ ਤੋਂ ਸ਼ੁਰੂ ਹੋਏ ਰਾਸ਼ਟਰੀ ਸੁਰੱਖਿਆ ਹਫ਼ਤੇ ਤਹਿਤ ਸਪੋਰਟਕਿੰਗ ਇੰਡਸਟਰੀ ਜੀਦਾ ਵਿੱਚ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਸ਼ੇਸ ਤੌਰ ’ਤੇ ਜ਼ਿਲ੍ਹਾ ਉਦਯੋਗ ਕੇਂਦਰ ਬਠਿੰਡਾ ਦੇ ਜਨਰਲ ਮੈਨੇਜਰ ਪ੍ਰੀਤਮਹਿੰਦਰ ਬਰਾੜ ਪੁੱਜੇ। ਉਨ੍ਹਾਂ ਇਸ ਮੌਕੇ ਕਿਹਾ ਕਿ ਕੰਪਨੀ ਵੱਲੋਂ ਵੱਖ-ਵੱਖ ਤਰ੍ਹਾਂ ਦੀ ਦਿੱਤੀ ਜਾ ਰਹੀ ਸਿਖਲਾਈ ਅਤੇ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਨਾਲ ਕਰਮਚਾਰੀਆਂ ਤੋਂ ਇਲਾਵਾ ਹੋਰਨਾਂ ਨੂੰ ਵਧੀਆ ਜਾਣਕਾਰੀ ਪ੍ਰਾਪਤ ਹੋਵੇਗੀ।
ਬਠਿੰਡਾ ’ਚ ਵਿਧਾਇਕ ਗਿੱਲ ਨੇ ਸਕੂਲ ਆਫ਼ ਐਮੀਨੈਂਸ ਨੂੰ ਕੀਤਾ ਲੋਕ ਸਮਰਪਿਤ
ਇਸ ਦੌਰਾਨ ਸਪੋਰਟਕਿੰਗ ਇੰਡਸਟਰੀ ਕੰਪਨੀ ਦੇ ਪ੍ਰਧਾਨ ਸ਼ਿਵਕੁਮਾਰ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਮੌਜੂਦ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਤੀ ਜਾਗਰੂਕ ਕਰਦੇ ਹੋਏ ਕਿਹਾ ਕਿ ਅਜਿਹੇ ਜਾਗਰੂਕਤਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਕੰਪਨੀ ਦੇ ਏ.ਵੀ.ਪੀ (ਐੱਚ.ਆਰ.ਐਂਡ ਐਡਮਿਨ) ਰਜਿੰਦਰ ਪਾਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸੁਰੱਖਿਆ ਜਾਗਰੂਕਤਾ ਕੈਂਪ ਦੇ ਮਹੱਤਵ ਅਤੇ ਚੱਲ ਰਹੇ ਰਾਸ਼ਟਰੀ ਸੁਰੱਖਿਆ ਹਫ਼ਤੇ ਦੇ ਪ੍ਰੋਗਰਾਮਾਂ ਬਾਰੇ ਵਿਸਥਾਰ ਪੂਰਵਕ ਦੱਸਿਆ।ਪ੍ਰੋਗਰਾਮ ਵਿੱਚ ਕੰਪਨੀ ਦੇ ਅਧਿਕਾਰੀਆਂ ਦੇ ਨਾਲ-ਨਾਲ ਸੁਰੱਖਿਆ ਸੇਫਟੀ, ਫਾਇਰ ਅਤੇ ਵੈੱਲਫੇਅਰ ਵਿਭਾਗ ਦੇ ਅਧਿਕਾਰੀ ਆਦਿ ਮੌਜੂਦ ਰਹੇ।
Share the post "ਰਾਸ਼ਟਰੀ ਸੁਰੱਖਿਆ ਸਪਤਾਹ ਤਹਿਤ ਸਪੋਰਟਕਿੰਗ ਇੰਡਸਟਰੀ ਜੀਦਾ ਵਿਖੇ ਸਮਾਗਮ ਆਯੋਜਿਤ"