Bathinda News: ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਕਰੁਨੇਸ਼ ਕੁਮਾਰ ਅਤੇ ਸੀ.ਜੇ.ਐਮ. ਕਮ-ਸਕੱਤਰ ਸ੍ਰੀਮਤੀ ਬਲਜਿੰਦਰ ਕੌਰ ਮਾਨ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਬਠਿੰਡਾ ਦੀ ਰਹਿਨਮਾਈ ਹੇਠ ਸੈਮੀਨਰ ਬਠਿੰਡਾ ਚੈਬਰਜ ਆਫ ਕਾਮਰਸ ਦੇ ਸਹਿਯੋਗ ਨਾਲ ਸਥਾਨਕ ਇਨਡੱਸਟਰੀਅਲ ਗਰੋਥ ਸੈਂਟਰ ਵਿੱਚ ਅੰਤਰ ਰਾਸ਼ਟਰੀ ਮਜਦੂਰ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਬਠਿੰਡਾ ਚੈਂਬਰ ਐਂਡ ਕਾਮਰਸ ਆਫ਼ ਇੰਡਸਟਰੀ ਪ੍ਰਧਾਨ ਰਾਮ ਪ੍ਰਕਾਸ਼ ਜਿੰਦਲ ਤੇ ਬਠਿੰਡਾ ਸਮਾਲ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਮੁਕੇਸ਼ ਜਿੰਦਲ ਨੇ ਜੱਜ ਸਾਹਿਬ ਦਾ ਧੰਨਵਾਦ ਕਰਦਿਆਂ ਮਜਦੂਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਦਸਿਆ।
ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 3 ਕਿਲੋ 650 ਗ੍ਰਾਮ ਅਫੀਮ ਸਮੇਤ 2 ਨਸ਼ਾ ਤਸਕਰ ਕਾਬੂ
ਇਸ ਮੌਕੇ ਸੀ.ਜੇ.ਐਮ ਨੇ ਮਜਦੂਰਾ, ਸੁਪਰਵਾਇਜਰਾਂ ਅਤੇ ਫੈਕਟਰੀ ਮਾਲਕਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਉਹਨਾਂ ਦੇ ਹੱਕਾ ਦੀ ਰਾਖੀ ਲਈ ਹਮੇਸ਼ਾ ਤੁਹਾਡੇ ਨਾਲ ਹੈ।ਉਹਨਾਂ ਕਿਹਾ ਕਿ ਜੇਕਰ ਉਹਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 15100 ’ਤੇ ਸੰਪਰਕ ਕਰ ਸਕਦੇ ਹਨ।ਇਸ ਮੌਕੇ ਉਨ੍ਹਾਂ ਨੂੰ ਨਾਲਸਾ ਅਤੇ ਪਲਸਾ ਦੀਆਂ ਸਕੀਮਾਂ ਬਾਰੇ ਵੀ ਵਿਸਥਾਰ ਪੂਰਕ ਜਾਣੂ ਕਰਵਾਇਆ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।






