👉ਵੜਿੰਗ ਨੇ ‘ਆਪ’ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਅੜਨ ਵਾਲੇ ਕਾਂਗਰਸੀਆਂ ਨੂੰ ਸਲਾਮ ਕੀਤਾ
SBS Nagar News: ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਬਹਾਲੀ ਲਈ ਲੜੀ ਜਾਣ ਵਾਲੀ ਆਗਾਮੀ ਵੱਡੀ ਲੜਾਈ ਵਾਸਤੇ ਆਪਣੇ ਛੋਟੇ-ਮੋਟੇ ਮਤਭੇਦਾਂ ਨੂੰ ਭੁਲਾ ਦੇਣ।ਉਨ੍ਹਾਂ ਕਿਹਾ ਕਿ ਪਿਛਲੇ ਸੱਤ ਦਿਨਾਂ ਦੌਰਾਨ ਉਨ੍ਹਾਂ ਦੇਖਿਆ ਹੈ ਕਿ ਪੰਜਾਬ ਦੇ ਲੋਕ ਵੱਡੀ ਆਸ ਅਤੇ ਉਮੀਦ ਨਾਲ ਕਾਂਗਰਸ ਵੱਲ ਦੇਖ ਰਹੇ ਹਨ ਅਤੇ ਪੰਜਾਬੀਆਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨਾ ਹਰ ਇੱਕ ਕਾਂਗਰਸੀ ਦਾ ਫ਼ਰਜ਼ ਹੈ।ਅੱਜ ਇੱਥੇ ‘ਹਰ ਬੂਥ, ਕਾਂਗਰਸ ਮਜ਼ਬੂਤ’ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਬਘੇਲ ਨੇ ਕਿਹਾ ਕਿ ਉਹ ਪੂਰੇ ਸੂਬੇ ਦਾ ਦੌਰਾ ਕਰ ਰਹੇ ਹਨ ਅਤੇ ਸਾਰੇ ਕਾਂਗਰਸੀਆਂ ਨੂੰ ਇਸ ਵੱਡੀ ਲੜਾਈ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਉਨ੍ਹਾਂ ਨੇ ਸਾਰੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਇਸ ਸੰਘਰਸ਼ ਵਿੱਚ ਸ਼ਾਮਿਲ ਹੋਣ ਲਈ ਆਖਿਆ ਸੀ।
ਇਹ ਵੀ ਪੜ੍ਹੋ 👉Sukhbir Badal ਦੀ PM Modi ਨਾਲ ਹੋਈ ਮੀਟਿੰਗ ਦੀ ਸਿਆਸੀ ਗਲਿਆਰਿਆਂ ‘ਚ ਚਰਚਾ!
ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, “ਮੈਨੂੰ ਪੂਰਾ ਭਰੋਸਾ ਹੈ ਕਿ ਤੁਹਾਡੇ ਵਿੱਚੋਂ ਹਰ ਕੋਈ ਸਥਿਤੀ ਦੀ ਗੰਭੀਰਤਾ ਨੂੰ ਸਮਝਦਾ ਹੈ ਅਤੇ ਹਰ ਕੋਈ ਆਪਣੀ ਪੂਰੀ ਸਮਰੱਥਾ ਅਨੁਸਾਰ ਯੋਗਦਾਨ ਪਾਵੇਗਾ।” ਜ਼ਮੀਨੀ ਅਤੇ ਬੂਥ ਪੱਧਰ ਦੇ ਵਰਕਰਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਅਸਲ ਤਾਕਤ ਹਨ ਜੋ ਚੋਣਾਂ ਸਮੇਂ ਮੋਰਚਾ ਸੰਭਾਲਦੇ ਹਨ। ਉਨ੍ਹਾਂ ਕਿਹਾ ਕਿ ਕੋਈ ਆਗੂ ਚਾਹੇ ਕਿੰਨਾ ਵੀ ਲੋਕਪ੍ਰਿਯ ਜਾਂ ਸੀਨੀਅਰ ਕਿਉਂ ਨਾ ਹੋਵੇ, ਉਹ ਜ਼ਮੀਨੀ ਪੱਧਰ ਦੇ ਸਮਰਥਕਾਂ ਦੇ ਮਜ਼ਬੂਤ ਆਧਾਰ ਤੋਂ ਬਿਨਾਂ ਜਿੱਤ ਨਹੀਂ ਸਕਦਾ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਪੂਰੇ ਕਰਨ ਤੋਂ ਬਾਅਦ, ਪਾਰਟੀ ਵੱਧ ਤੋਂ ਵੱਧ ਵਰਕਰਾਂ ਤੱਕ ਪਹੁੰਚ ਬਣਾਉਣ ਲਈ ਹਲਕਾ ਪੱਧਰੀ ਪ੍ਰੋਗਰਾਮ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਭਾਵੇਂ ਚੋਣਾਂ ਜਨਵਰੀ/ਫ਼ਰਵਰੀ ਵਿੱਚ ਹੋਣੀਆਂ ਹਨ, ਪਰ ਇਹ ਨਵੰਬਰ ਵਿੱਚ ਵੀ ਕਰਵਾਈਆਂ ਜਾ ਸਕਦੀਆਂ ਹਨ, ਇਸ ਲਈ ਬਹੁਤ ਘੱਟ ਸਮਾਂ ਬਾਕੀ ਰਹਿ ਗਿਆ ਹੈ।
ਇਹ ਵੀ ਪੜ੍ਹੋ 👉Rahul Gandhi ਵੱਲੋਂ Capt Amarinder singh ਦੀ ਕੀਤੀ ਤਾਰੀਫ਼ ਦੇ Punjab ‘ਚ ਚਰਚੇ, ਦੇਖੋ ਵੀਡੀਓ
ਪੱਤਰਕਾਰ ਸੰਮੇਲਨ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਬਘੇਲ ਨੇ ਕਿਹਾ ਕਿ ਜੇਕਰ ਕੋਈ ਕਿਸੇ ਵੀ ਆਗੂ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦਾ ਹੈ ਤਾਂ ਪਾਰਟੀ ਨੂੰ ਕੋਈ ਸਮੱਸਿਆ ਨਹੀਂ ਹੈ। ਪਰ, ਉਨ੍ਹਾਂ ਅੱਗੇ ਕਿਹਾ ਕਿ ਜਦੋਂ ਇਹ ਲੋਕ ਨਾਅਰੇਬਾਜ਼ੀ ਕਰਕੇ ਤੁਰੰਤ ਚਲੇ ਜਾਂਦੇ ਹਨ, ਤਾਂ ਉਨ੍ਹਾਂ ਦੀ ਮਨਸ਼ਾ ਸਾਫ਼ ਹੋ ਜਾਂਦੀ ਹੈ ਕਿ ਉਹ ਸਿਰਫ਼ ਪ੍ਰੋਗਰਾਮ ਵਿੱਚ ਵਿਘਨ ਪਾਉਣ ਆਏ ਸਨ।ਇਸ ਮੌਕੇ ਬੋਲਦਿਆਂ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਹਰ ਬੂਥ, ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਦੇਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਐੱਸ.ਬੀ.ਐੱਸ. ਨਗਰ ਜ਼ਿਲ੍ਹੇ ਦੇ ਲੋਕਾਂ ਦਾ ਇੰਨੀ ਵੱਡੀ ਗਿਣਤੀ ‘ਚ ਪਹੁੰਚਣ ਲਈ ਧੰਨਵਾਦ ਕੀਤਾ।ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਆਪਣੇ ਇਸ ਦੋਸ਼ ਨੂੰ ਦੋਹਰਾਇਆ ਕਿ ਆਰ.ਐੱਸ.ਐੱਸ. ਅਤੇ ‘ਆਪ’ ਦੇ ਲੋਕ ਕਾਂਗਰਸ ਦੇ ਪ੍ਰੋਗਰਾਮਾਂ ਵਿੱਚ ਲਗਾਤਾਰ ਵਿਘਨ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ 👉Vigilance Bureau ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
ਉਨ੍ਹਾਂ ਕਿਹਾ ਕਿ ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਅਹਿਸਾਸ ਹੋ ਗਿਆ ਹੈ ਕਿ ਕਾਂਗਰਸ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦੋਹਰਾਇਆ ਕਿ ਉਨ੍ਹਾਂ ਨੂੰ ਜਾਂ ਪਾਰਟੀ ਨੂੰ ਪਾਰਟੀ ਆਗੂਆਂ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਨ ਵਾਲੇ ਵਰਕਰਾਂ ਤੋਂ ਕੋਈ ਪਰੇਸ਼ਾਨੀ ਨਹੀਂ ਹੈ।ਹਰ ਔਖੀ ਘੜੀ ਵਿੱਚ ਪਾਰਟੀ ਨਾਲ ਖੜ੍ਹਨ ਅਤੇ ‘ਆਪ’ ਦੀਆਂ ਧੱਕੇਸ਼ਾਹੀਆਂ ਦਾ ਸਾਹਮਣਾ ਕਰਨ ਲਈ ਵਰਕਰਾਂ ਦਾ ਧੰਨਵਾਦ ਕਰਦਿਆਂ, ਉਨ੍ਹਾਂ ਵਾਅਦਾ ਕੀਤਾ ਕਿ ਹਰ ਧੱਕੇਸ਼ਾਹੀ ਅਤੇ ਅਨਿਆਂ ਦਾ ਬਦਲਾ ਬਰਾਬਰ ਹਿਸਾਬ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਸਮਾਂ ਆ ਰਿਹਾ ਹੈ ਅਤੇ ਪਾਰਟੀ ਨਾਲ ਡਟ ਕੇ ਖੜ੍ਹਨ ਵਾਲੇ ਅਤੇ ‘ਆਪ’ ਸਰਕਾਰ ਦਾ ਸਾਹਮਣਾ ਕਰਨ ਵਾਲੇ ਵਰਕਰਾਂ ਦਾ ਯੋਗ ਸਨਮਾਨ ਕੀਤਾ ਜਾਵੇਗਾ।ਅੱਜ ਹਾਜ਼ਰ ਹੋਣ ਵਾਲਿਆਂ ਵਿੱਚ ਸੂਰਜ ਠਾਕੁਰ, ਰਵਿੰਦਰ ਦਲਵੀ, ਸੁਖਮਿੰਦਰ ਡੈਨੀ, ਦਰਸ਼ਨ ਸਿੰਘ ਮਾਂਗੂਪੁਰ, ਅਜੇ ਮਾਂਗੂਪੁਰ ਅਤੇ ਹੋਰ ਆਗੂ ਸ਼ਾਮਲ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




