ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਯੋਗ ਉਪਰਾਲੇ ਕੀਤੇ ਜਾਣਗੇ- ਚਸਪਿੰਦਰ ਚਹਿਲ

0
63

Firozpur News: ਰਾਜ ਸਰਕਾਰ ਵਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਨਸ਼ਾ ਮੁਕਤੀ ਵਿੰਗ ਦਾ ਗਠਨ ਕੀਤਾ ਗਿਆ ਹੈ ,ਜਿਸ ਨਾਲ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿਚ ਵੱਡੀ ਸਫਲਤਾ ਮਿਲੇਗੀ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਰਾਜ ਅੰਦਰੋਂ ਨਸ਼ੇ ਨੂੰ ਜੜ ਤੋਂ ਖਤਮ ਕਰਨ ਲਈ ਜਿਥੇ ਪ੍ਰਸ਼ਾਸਨਿਕ ਤੇ ਪੁਲਿਸ ਪ੍ਰਸ਼ਾਸ਼ਨ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ,ਓਥੇ ਹੀ ਆਪਣੇ ਪਾਰਟੀ ਦੇ ਆਗੂਆਂ, ਵਲੰਟੀਅਰ ਤੇ ਮੈਂਬਰਾ ਨੂੰ ਵੀ ਜ਼ਰੂਰੀ ਜਿੰਮੇਵਾਰੀਆਂ ਦਿਤੀਆਂ ਹਨ ਤਾਂ ਜੋ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ ।

ਇਹ ਵੀ ਪੜ੍ਹੋ  ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਇਸ ਤਹਿਤ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ,ਜੋ ਸ਼ਹਿਰ ,ਬਲਾਕ ਤੇ ਪਿੰਡ ਪੱਧਰ ਤੇ ਆਪਣੇ ਹਲਕਿਆਂ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਤਕ ਪੁਹੰਚ ਕਰਨਗੇ । ਇਸ ਸਬੰਧੀ ਨਸ਼ਾ ਮੁਕਤੀ ਮੋਰਚਾ ਦੇ ਮਾਲਵਾ ਵੇਸਟ ਤੋਂ ਇੰਚਾਰਜ ਚਸਪਿੰਦਰ ਸਿੰਘ ਚਹਿਲ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਸ਼ਦ ਦੇ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ । ਜਿਸ ਵਿਚ ਜ਼ਿਲ੍ਹਾ ਕੋਆਰਡੀਨੇਟਰ ਹਰਜਿੰਦਰ ਸਿੰਘ (ਕਾਕਾ ਸਰਾਂ),ਹਲਕਾ ਸਹਿਰੀ ਕੋਆਰਡੀਨੇਟਰ ਡਾਕਟਰ ਅਮਨਦੀਪ ਕੌਰ ਗੋਸਲ,ਹਲਕਾ ਦਿਹਾਤੀ ਹਰਮਨਪ੍ਰੀਤ ਸਿੰਘ ਸਿੱਧੂ.ਹਲਕਾ ਜੀਰਾ ਤੋਂ ਬਲਜਿੰਦਰ ਸਿੰਘ ਅਤੇ ਹਲਕਾ ਗੁਰੂਹਰਸਹਾਏ ਤੋਂ ਇਕਬਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।ਇਸ ਮੌਕੇ ਪਾਰਟੀ ਦੇ ਆਗੂ ਤੇ ਮੈਂਬਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here