Thursday, April 16, 2026
spot_img
spot_img

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

Date:

spot_img

👉ਪੰਜਾਬ ਨੇ ਵੈਕਟਰ ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਬਹੁ-ਵਿਭਾਗੀ ਪਹੁੰਚ ਅਪਣਾਈ
👉ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ ਸਟੇਟ ਟਾਸਕ ਫੋਰਸ ਮੀਟਿੰਗ
Punjab News:ਆਗਾਮੀ ਹਾਈ-ਟਰਾਂਸਮਿਸ਼ਨ ਸੀਜ਼ਨ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੇ ਤੌਰ ’ਤੇ ਉੱਚ-ਪੱਧਰੀ ਸਟੇਟ ਟਾਸਕ ਫੋਰਸ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਸੂਬੇ ਭਰ ਵਿੱਚ ਵੈਕਟਰ- ਬੋਰਨ , ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਜ਼ੂਨੋਟਿਕ ਬਿਮਾਰੀਆਂ ਦੇ ਵਿਰੁੱਧ ਏਕੀਕ੍ਰਿਤ ਪ੍ਰਤੀਕਿਰਿਆ ਤਿਆਰ ਕੀਤੀ ਜਾ ਸਕੇ।ਸਬੰਧਤ ਵਿਭਾਗਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਡੇਂਗੂ, ਮਲੇਰੀਆ, ਚਿਕਨਗੁਨੀਆ, ਰੇਬੀਜ਼ ਅਤੇ ਲੈਪਟੋਸਪਾਇਰੋਸਿਸ ਵਰਗੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਮਨੁੱਖਾਂ, ਜਾਨਵਰਾਂ ਅਤੇ ਵਾਤਾਵਰਣ ਸਿਹਤ ਰਣਨੀਤੀਆਂ ਨੂੰ ਏਕੀਕ੍ਰਿਤ ਕਰਨ ਵਾਲੀ ‘ਵਨ ਹੈਲਥ ’ ਪਹੁੰਚ ਦੀ ਬਹੁਤ ਲੋੜ ਹੈ। ਉਨਾਂ ਦੱਸਿਆ ਕਿ ਪੰਜਾਬ ਨੇ ਆਪਣੇ ਡਾਇਗਨੌਸਟਿਕ ਬੁਨਿਆਦੀ ਢਾਂਚੇ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ, ਜਿਸਦੇ ਸਿੱਟੇ ਵਜੋਂ ਹੁਣ 47 ਸੈਂਟੀਨੇਲ ਨਿਗਰਾਨੀ ਹਸਪਤਾਲਾਂ ਵਿੱਚ ਡੇਂਗੂ ਅਤੇ ਚਿਕਨਗੁਨੀਆ ਲਈ ਮੁਫ਼ਤ ਈਲੀਸਾ ਟੈਸਟਿੰਗ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਮਲੇਰੀਆ ਆਰਡੀਟੀ ਅਤੇ ਡੇਂਗੂ ਟੈਸਟਿੰਗ ਦਾ ਵਿਸਥਾਰ ਕੀਤਾ ਜਾ ਰਿਹਾ ਹੈ।ਵਿਭਾਗ ਦੇ ਯੋਗਦਾਨ ਦੀ ਸਮੀਖਿਆ ਕਰਦਿਆਂ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਨਿਰੰਤਰ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਲ 2021 ਵਿੱਚ ਡੇਂਗੂ ਦੇ 23,389 ਕੇਸ ਸਾਹਮਣੇ ਆਏ ਸਨ, ਜੋ ਸਾਲ 2025 ਵਿੱਚ ਘਟ ਕੇ ਸਿਰਫ਼ 4,981 ਰਹਿ ਗਏ ਹਨ, ਜਦੋਂ ਕਿ ਇਸੇ ਸਮੇਂ ਦੌਰਾਨ ਸਬੰਧਤ ਮੌਤਾਂ ਦੀ ਗਿਣਤੀ 55 ਤੋਂ ਘਟ ਕੇ ਸਿਰਫ਼ 8 ਰਹਿ ਗਈ ਹੈ। ਮੰਤਰੀ ਨੇ ਕਿਹਾ ਕਿ ਮੌਤ ਦਰ ਅਤੇ ਬਿਮਾਰੀ ਦੇ ਫੈਲਾਅ ਵਿੱਚ ਆਈ ਇਹ ਮਹੱਤਵਪੂਰਨ ਗਿਰਾਵਟ ਵਿਭਾਗ ਵੱਲੋਂ ਘਰ-ਘਰ ਜਾ ਕੇ ਕੀਤੀ ਨਿਗਰਾਨੀ ਅਤੇ ਪਿਛਲੇ ਟਰਾਂਸਮਿਸ਼ਨ ਸੀਜ਼ਨ ਦੌਰਾਨ 15 ਮਿਲੀਅਨ ਫੇਰੀਆਂ ਦੀ ਰਣਨੀਤਕ ਪਹੁੰਚ ਦਾ ਪ੍ਰਤੱਖ ਪ੍ਰਮਾਣ ਹੈ।

ਇਹ ਵੀ ਪੜ੍ਹੋ  Chandigarh Blast Case; Punjab Police ਨੇ ਦੋ ਸ਼ੱਕੀ ਨੌਜਵਾਨਾਂ ਨੂੰ ਹਿਰਸਤ ‘ਚ ਲਿਆ!

ਸਿਹਤ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ – ਜੋ ਹਰ ਸ਼ੁੱਕਰਵਾਰ ਸਵੇਰੇ 8:00 ਵਜੇ ਤੋਂ ਸਵੇਰੇ 9:00 ਵਜੇ ਤੱਕ ਚਲਾਈ ਜਾਂਦੀ ਹੈ – ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ਾਮਲ ਕਰਕੇ ਇਸਨੂੰ ਜਨ ਅੰਦੋਲਨ ਬਣਾਇਆ ਜਾਵੇ ਤਾਂ ਕੂਲਰਾਂ, ਗਮਲਿਆਂ ਅਤੇ ਓਵਰਹੈੱਡ ਟੈਂਕਾਂ ਵਿੱਚ ਖੜ੍ਹਾ ਪਾਣੀ,ਜੋ ਮੱਛਰਾਂ ਦੀਆਂ ਪ੍ਰਜਨਨ ਥਾਵਾਂ ਹਨ, ਦੀ ਪਛਾਣ ਕਰਕੇ ਉਨ੍ਹਾਂ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਡੇਂਗੂ ਕਦੇ ਮੁੱਖ ਤੌਰ ’ਤੇ ਸ਼ਹਿਰੀ ਖ਼ਤਰਾ ਸੀ ਪਰ 2025 ਵਿੱਚ ਲਗਭਗ 42 ਫੀਸਦ ਮਾਮਲੇ ਪੇਂਡੂ ਖੇਤਰਾਂ ਤੋਂ ਰਿਪੋਰਟ ਕੀਤੇ ਗਏ, ਜਿਸ ਕਾਰਨ ਫੋਗਿੰਗ, ਪਿੰਡਾਂ ਦੇ ਛੱਪੜਾਂ ਵਿੱਚ ਲਾਰਵੀਸਾਈਡਲ ਸਪਰੇਅ ਅਤੇ ਮੱਛਰਾਂ ਦੇ ਕੰਟਰੋਲ ਲਈ ਗੈਂਬੂਸੀਆ ਮੱਛੀ ਛੱਡਣ ਵੱਲ ਧਿਆਨ ਕੇਂਦਰਿਤ ਕਰਨ ਦੀ ਬਹੁਤ ਲੋੜ ਹੈ।ਜ਼ੂਨੋਟਿਕ ਖਤਰਿਆਂ ’ਤੇ ਏਜੰਡੇ ਨੂੰ ਅੱਗੇ ਵਧਾਉਂਦਿਆਂ ਸਿਹਤ ਮੰਤਰੀ ਨੇ ਰਾਸ਼ਟਰੀ ਰੇਬੀਜ਼ ਕੰਟਰੋਲ ਪ੍ਰੋਗਰਾਮ ’ਤੇ ਚਰਚਾ ਕੀਤੀ ਅਤੇ ਕਿਹਾ ਕਿ ਰਾਜ ਭਰ ਵਿੱਚ 746 ਸਰਕਾਰੀ ਸਿਹਤ ਸਹੂਲਤਾਂ ਵਿੱਚ ਐਂਟੀ-ਰੇਬੀਜ਼ ਟੀਕੇ ਉਪਲਬਧ ਹਨ, ਵਿਭਾਗਾਂ ਨੂੰ ਕੁੱਤਿਆਂ ਦੀ ਆਬਾਦੀ ਵਿੱਚ 70 ਫੀਸਦ ਹਰਡ ਇਮਿਊਨਿਟੀ ਲਈ ਜ਼ਿਲ੍ਹਾ-ਵਾਰ ਪਸ਼ੂ ਜਨਮ ਨਿਯੰਤਰਣ ਸਹੂਲਤਾਂ ਦੀ ਸਿਰਜਣਾ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੰਟੀਗ੍ਰੇਟਡ ਡਿਜ਼ੀਜ਼ ਸਰਵੀਲੈਂਸ ਪ੍ਰੋਗਰਾਮ ਹੁਣ ਬਿਮਾਰੀ ਦੇ ਫੈਲਾਅ ਦੀ ਅਸਲ-ਸਮੇਂ ਦੀ ਰਿਪੋਰਟਿੰਗ ਲਈ ਆਈਐਚਆਈਪੀ ਪੋਰਟਲ ਦੀ ਵਰਤੋਂ ਕਰ ਰਿਹਾ ਹੈ ਅਤੇ ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪ੍ਰਾਈਵੇਟ ਪ੍ਰੈਕਟੀਸ਼ਨਰ ਸਾਰੀਆਂ ਨੋਟੀਫਾਈਬਲ ਬਿਮਾਰੀਆਂ ਦੀ ਤੁਰੰਤ ਰਿਪੋਰਟ ਕਰਨ ਤਾਂ ਜੋ ਸੂਬੇ ਵਿੱਚ ਸਮੇਂ ਸਿਰ ਉਪਚਾਰਕ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਸਕਣ। ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਥਾਨਕ ਸਰਕਾਰਾਂ ਅਤੇ ਜਲ ਸਪਲਾਈ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ ਦੀ 100 ਫੀਸਦ ਕਲੋਰੀਨੇਸ਼ਨ ਯਕੀਨੀ ਬਣਾਈ ਜਾਵੇ ਅਤੇ ਹੈਪੇਟਾਈਟਸ ਏ, ਈ, ਡਾਇਰੀਆ ਅਤੇ ਹੈਜ਼ੇ ਦੇ ਪ੍ਰਕੋਪ ਨੂੰ ਰੋਕਣ ਲਈ ਵਿਸ਼ੇਸ਼ ਤੌਰ ’ਤੇ ਪਛਾਣੇ ਗਏ ਹੌਟਸਪੌਟਸ ’ਤੇ ਰੈਗੂਲਰ ਸੈਂਪਲਿੰਗ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕੀਤਾ

ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਹਾਲ ਹੀ ਵਿੱਚ ਫੈਲੀ ਲੈਪਟੋਸਪਾਇਰੋਸਿਸ ਦੇ ਪ੍ਰਕੋਪ ’ਤੇ ਚਿੰਤਾ ਜ਼ਾਹਰ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਉਹ ਇਸ ਪ੍ਰਕੋਪ ਦੇ ਕਾਰਨਾਂ ਦਾ ਪਤਾ ਲਗਾ ਕੇ ਇਸ ਸਬੰਧੀ ਢੁਕਵੇਂ ਸੁਧਾਰਾਂ ਨੂੰ ਯਕਾਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਨਾਲ ਪਿੰਡ ਦਾ ਦੌਰਾ ਕਰਨਗੇ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਅਜਿਹੀ ਕਿਸੇ ਵੀ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਅਜਿਹੇ ਮਾਮਲਿਆਂ ਵਿੱਚ ਮਾਡਲ ਐਸਓਪੀਜ਼ ਤਿਆਰ ਕੀਤੀ ਜਾਵੇਗੀ।ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿਵਾਇਆ ਕਿ ਵਿੱਤ ਵਿਭਾਗ ਸਥਿਤੀ ਵਿੱਚ ਸੁਧਾਰ ਨੂੰ ਬਰਕਰਾਰ ਰੱਖਣ ਲਈ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਾਰੀਆਂ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਵਰਕਸ਼ਾਪਾਂ ਨੂੰ ਏਡੀਜ਼ ਮੱਛਰ ਲਈ ਬਰੀਡਿੰਗ ਗਰਾਊਂਡ ਬਣਦੇ ਟਾਇਰਾਂ ਅਤੇ ਵਾਹਨਾਂ ਦੇ ਕਬਾੜ ਹੋਏ ਪੁਰਜ਼ਿਆਂ ਦੇ ਸਮੇਂ ਸਿਰ ਨਿਬੇੜੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਸਾਲ 2026 ਵਿੱਚ ਬਿਮਾਰੀ ਮੁਕਤ ਪੰਜਾਬ ਦੀ ਸਿਰਜਣਾ ਲਈ ਯਤਨਾਂ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਐਮਡੀ ਪੀਐਚਐਸਸੀ ਅਮਿਤ ਤਲਵਾੜ, ਸਕੱਤਰ ਸਥਾਨਕ ਸਰਕਾਰਾਂ ਮਨਜੀਤ ਸਿੰਘ ਬਰਾੜ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅਦਿਤੀ ਸਲਾਰੀਆ, ਡਾਇਰੈਕਟਰ (ਈ.ਐੱਸ.ਆਈ.) ਡਾ. ਅਨਿਲ ਕੁਮਾਰ ਗੋਇਲ, ਡਿਪਟੀ ਡਾਇਰੈਕਟਰ ਡਾ. ਮੰਜੂ ਬਾਂਸਲ, ਸਹਾਇਕ ਡਾਇਰੈਕਟਰ ਡਾ. ਮਨਮੀਤ ਕੌਰ, ਸਟੇਟ ਪ੍ਰੋਗਰਾਮ ਅਫਸਰ ਐਨ.ਵੀ.ਬੀ.ਡੀ.ਸੀ.ਪੀ. ਡਾ. ਅਰਸ਼ਦੀਪ ਕੌਰ, ਡਾ. ਪ੍ਰਭਲੀਨ ਕੌਰ ਅਤੇ ਸਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ: ਰਾਜਾ ਵੜਿੰਗ

👉ਸਿਆਸੀ ਭੇਦਭਾਵ ਖ਼ਿਲਾਫ਼ ਵੱਡੇ ਪੱਧਰ 'ਤੇ ਜਨ ਅੰਦੋਲਨ ਕਰਨ...

ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

👉ਕਿਹਾ, ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ...