ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਹੋਵੇਗੀ ਖ਼ਰੀਦ – ਮੁੱਖ ਮੰਤਰੀ

Date:

spot_img

👉ਮੇਰੀ ਫ਼ਸਲ ਮੇਰਾ ਬਿਓਰਾ ਪੋਰਟਲ ‘ਤੇ 21 ਤੋਂ 27 ਸਤੰਬਰ ਵਿਚਕਾਰ ਕਿਸਾਨ ਕਰ ਸਕਣਗੇ ਅਰਜ਼ੀ – ਨਾਇਬ ਸਿੰਘ ਸੈਣੀ
👉ਮੁੱਖ ਮੰਤਰੀ ਨੇ ਬਾਬੈਨ ਅਨਾਜ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ, ਰਾਈਸ ਮਿਲਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Haryana News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਝੋਨੇ ਦੀ ਫ਼ਸਲ ਦੀ ਖ਼ਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਮਿਲਣ ‘ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸੀਜ਼ਨ ਵਿੱਚ ਕਿਸਾਨਾਂ ਨੂੰ ਕਿਸੇ ਵੀ ਦਿੱਕਤ ਅਤੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੇਰੀ ਫ਼ਸਲ ਮੇਰਾ ਬਿਓਰਾ ਪੋਰਟਲ ਨੂੰ ਕਿਸਾਨਾਂ ਲਈ 21 ਤੋਂ 27 ਸਤੰਬਰ ਤੱਕ ਅਰਜ਼ੀ ਲਈ ਖੋਲ੍ਹਿਆ ਜਾ ਰਹਾ ਹੈ। ਜਿਨ੍ਹਾਂ ਕਿਸਾਨਾਂ ਦੀ ਵੈਰੀਫਿਕੇਸ਼ਨ ਦਾ ਕੰਮ ਪੈਂਡਿੰਗ ਹੈ, ਉਹ ਐਸ.ਡੀ.ਐਮ. ਕੋਲ ਆਪਣੀ ਅਰਜ਼ੀ ਦੇਣ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਬਾਬੈਨ ਮਾਰਕੀਟ ਕਮੇਟੀ ਦਫ਼ਤਰ ਵਿੱਚ ਆਯੋਜਿਤ ਮੀਟਿੰਗ ਨੂੰ ਸੰਬੋfਧਤ ਕਰ ਰਹੇ ਸਨ। ਇਸ ਮੀਟਿੰਗ ਵਿੱਚ ਕਿਸਾਨ, ਆੜ੍ਹਤੀ, ਵਪਾਰੀ, ਰਾਈਸ ਮਿਲਰ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨਾਲ ਝੋਨੇ ਦੀ ਫ਼ਸਲ ਦੀ ਖ਼ਰੀਦ ਦੇ ਸਬੰਧ ਵਿੱਚ ਚਰਚਾ ਕੀਤੀ। ਇਸ ਦੌਰਾਨ ਖ਼ੁਰਾਕ ਸਪਲਾਈ ਵਿਭਾਗ ਅਤੇ ਮੰਡੀ ਪ੍ਰਸ਼ਾਸਨ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ ਸੇਵਾ ਸੰਕਲਪ ਅਭਿਆਨ ਰਾਹੀਂ ਵਾਂਝਿਆਂ ਤੱਕ ਪਹੁੰਚਾਇਆ ਜਾ ਰਿਹਾ ਯੋਜਨਾਵਾਂ ਦਾ ਲਾਭ – ਕੈਬਨਿਟ ਮੰਤਰੀ ਰਣਬੀਰ ਗੰਗਵਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹੁਣ ਕਿਸਾਨਾਂ ਦੀ ਫ਼ਸਲ ਦੀ ਵੈਰੀਫਿਕੇਸ਼ਨ ਅਤੇ ਐਮ.ਐਫ.ਐਮ.ਬੀ. ਪੋਰਟਲ ‘ਤੇ ਅਰਜ਼ੀ ਨਾ ਹੋਣ ਦੀ ਜਾਣਕਾਰੀ ਨੋਟਿਸ ਵਿੱਚ ਆਈ ਸੀ, ਜਿਸ ਨੂੰ ਦੇਖਦੇ ਹੋਏ ਸਰਕਾਰ ਨੇ ਅਧਿਕਾਰੀਆਂ ਨੂੰ ਪੋਰਟਲ ਓਪਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ 21 ਤੋਂ 27 ਸਤੰਬਰ ਤੱਕ ਪੋਰਟਲ ਚਾਲੂ ਰਹੇਗਾ, ਜਿੱਥੇ ਕਿਸਾਨ ਆਪਣੀ ਅਰਜ਼ੀ ਦੇ ਸਕਦੇ ਹਨ ਅਤੇ ਜਿਨ੍ਹਾਂ ਕਿਸਾਨਾਂ ਦੀ ਅਰਜ਼ੀ ਦੀ ਵੈਰੀਫਿਕੇਸ਼ਨ ਪੈਂਡਿੰਗ ਹੈ, ਉਹ ਆਪਣੇ ਐਸ.ਡੀ.ਐਮ. ਨੂੰ ਲਿਖਤੀ ਵਿੱਚ ਦੇਣ, ਤਾਂ ਜੋ ਉਨ੍ਹਾਂ ਦੀ ਵੈਰੀਫਿਕੇਸ਼ਨ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਲਈ ਨੀਤੀਆਂ ਅਤੇ ਯੋਜਨਾਵਾਂ ਨੂੰ ਲਾਗੂ ਕੀਤਾ ਹੈ। ਸੂਬੇ ਦੇ ਕਿਸਾਨਾਂ ਦੀਆਂ ਸਾਰੀਆਂ 24 ਫ਼ਸਲਾਂ ਨੂੰ ਐਮ.ਐਸ.ਪੀ. ‘ਤੇ ਖ਼ਰੀਦਿਆ ਜਾ ਰਿਹਾ ਹੈ। ਸਬਜ਼ੀਆਂ ਦੀਆਂ ਫ਼ਸਲਾਂ ‘ਤੇ ਭਾਵਾਂਤਰ ਭਰਪਾਈ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ 6 ਹਜ਼ਾਰ ਰੁਪਏ ਸਾਲਾਨਾ ਸਿੱਧੇ ਖ਼ਾਤਿਆਂ ਵਿੱਚ ਭੇਜੇ ਜਾ ਰਹੇ ਹਨ। ਕਿਸਾਨਾਂ ਦੀਆਂ ਫ਼ਸਲਾਂ ਦਾ ਬੀਮਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਬਸਿਡੀ ‘ਤੇ ਖੇਤੀਬਾੜੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ, ਸਰਪੰਚ ਸੰਜੀਵ ਗੋਲਡੀ, ਮਾਰਕੀਟ ਕਮੇਟੀ ਸਕੱਤਰ ਗੁਰਮੀਤ ਸੈਣੀ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਲੋਕ ਰੰਗ ਮੰਚ ਵੱਲੋਂ ਕਾਮੇਡੀ ਨਾਟਕ “Return Back – ਬੋਲਾਂਗੇ ਸੱਚ” ਦਾ ਸਫਲ ਮੰਚਨ

Bathinda News: ਲੋਕ ਸਾਹਿਤ, ਸੱਭਿਆਚਾਰ ਅਤੇ ਕਲਾ ਨੂੰ ਸਮਰਪਿਤ...