ਪੰਜਾਬ ਦਾ ਹਰ ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਵਾਰ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਕਦਮ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Date:

spot_img

👉ਆਧੁਨਿਕ ਸਹੂਲਤਾਂ ਨਾਲ ਲੈਸ 67.16 ਲੱਖ ਰੁਪਏ ਦਾ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ, ਸਰਕਾਰ ਪਿੰਡਾਂ ਵਿੱਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਭਗਵੰਤ ਮਾਨ ਸਰਕਾਰ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਲਈ ਖੇਡ ਮੈਦਾਨਾਂ ਨੂੰ ਉਮੀਦ, ਅਨੁਸ਼ਾਸਨ ਅਤੇ ਸਕਾਰਾਤਮਕ ਊਰਜਾ ਦੇ ਕੇਂਦਰਾਂ ਵਿੱਚ ਬਦਲ ਰਹੀ ਹੈ
👉ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ਵਿੱਚ ਫਸਣ ਤੋਂ ਬਚਾ ਕੇ ਉਨ੍ਹਾਂ ਦੇ ਹੱਥਾਂ ਵਿੱਚ ਖੇਡਾਂ ਦਾ ਸਮਾਨ ਫੜਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Sangrur News: CM Bhagwant Singh Mann; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਜੰਗ ਵਿੱਚ ਖੇਡਾਂ ਨੂੰ ਮਜ਼ਬੂਤ ਹਥਿਆਰ ਬਣਾਇਆ ਹੈ, ਜਿਸ ਨਾਲ ਖੇਡ ਮੈਦਾਨ ਨੌਜਵਾਨ ਪੀੜ੍ਹੀ ਲਈ ਉਮੀਦ, ਅਨੁਸ਼ਾਸਨ ਅਤੇ ਸਕਾਰਾਤਮਕ ਊਰਜਾ ਦੇ ਕੇਂਦਰ ਵਜੋਂ ਉੱਭਰ ਰਹੇ ਹਨ। ਨਵੇਂ ਬਣਿਆ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਹੇਠਲੇ ਪੱਧਰ ‘ਤੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਮੁਹੱਈਆ ਕਰਵਾ ਕੇ ਸਿਹਤਮੰਦ, ਆਤਮ-ਵਿਸ਼ਵਾਸੀ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਵਚਨਬੱਧ ਹੈ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਿਆਂ ਵਿਰੁੱਧ ਜੰਗ ਸਿਰਫ਼ ਕਾਨੂੰਨ ਲਾਗੂ ਕਰਨ ਨਾਲ ਨਹੀਂ ਜਿੱਤੀ ਜਾ ਸਕਦੀ, ਇਸ ਲਈ ਨਿਰੰਤਰ ਸਮਾਜਿਕ ਲਹਿਰ ਦੀ ਲੋੜ ਹੈ ਜਿਸ ਵਿੱਚ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ, ਫਿੱਟਨੈੱਸ ਅਤੇ ਉਸਾਰੂ ਗਤੀਵਿਧੀਆਂ ਵੱਲ ਲਾਉਣ ਲਈ ਦ੍ਰਿੜ੍ਹ ਹੈ ਤਾਂ ਜੋ ਉਹ ਪ੍ਰਗਤੀਸ਼ੀਲ ਪੰਜਾਬ ਦੇ ਨਿਰਮਾਣ ਵਿੱਚ ਸਰਗਰਮ ਭਾਈਵਾਲੀ ਬਣ ਸਕਣ।

ਇਹ ਵੀ ਪੜ੍ਹੋ 👉ਬੁੱਢੇ ਨਾਲੇ ਦੇ ਪ੍ਰਦੂਸ਼ਣ ਦਾ ਪੱਕਾ ਹੱਲ ਕੱਢਿਆ ਜਾਵੇਗਾ, ਸਾਫ਼ ਪਾਣੀ ਅਤੇ ਸਾਫ਼-ਸੁਥਰੇ ਵਾਤਾਵਰਨ ਦੇ ਲੋਕਾਂ ਦੇ ਹੱਕ ਨਾਲ ਕੋਈ ਸਮਝੌਤਾ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਨੇ ਕਿਹਾ, “ਸਾਡਾ ਪੂਰਾ ਵਿਸ਼ਵਾਸ ਹੈ ਕਿ ਹਰ ਪਿੰਡ ਵਿੱਚ ਸਿੱਖਿਆ ਲਈ ਇੱਕ ਚੰਗਾ ਸਕੂਲ ਅਤੇ ਖੇਡਾਂ ਲਈ ਸਾਰੀਆਂ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਹੋਣਾ ਚਾਹੀਦਾ ਹੈ। ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨਸ਼ਿਆਂ ਦੇ ਜਾਲ ਵਿੱਚ ਫਸਣ ਦੀ ਬਜਾਏ ਆਪਣੇ ਹੱਥਾਂ ਵਿੱਚ ਖੇਡਾਂ ਦਾ ਸਮਾਨ ਫੜਨ।”ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮਿਆਰੀ ਸਿੱਖਿਆ ਅਤੇ ਖੇਡਾਂ ਦੀਆਂ ਉਚਿਤ ਸਹੂਲਤਾਂ ਮਿਲਣ ਨਾਲ ਬੱਚੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੇ ਪਿੰਡਾਂ, ਸੂਬਾ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਦੇ ਹਨ। ਇਹ ਨਵਾਂ ਖੇਡ ਮੈਦਾਨ 67.16 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜੋ ਪਿੰਡਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਇਹ ਆਧੁਨਿਕ ਸਹੂਲਤ ਵਾਲੀ ਜਗ੍ਹਾ ਵਾਲੀਬਾਲ ਕੋਰਟ, ਫੁਟਬਾਲ ਮੈਦਾਨ, ਛੇ ਟਰੈਕਾਂ ਵਾਲੇ 400 ਮੀਟਰ ਰਨਿੰਗ ਟਰੈਕ, ਕ੍ਰਿਕਟ ਪਿੱਚ, ਚੇਨ-ਲਿੰਕ ਫੈਂਸਿੰਗ, ਚਾਰਦੀਵਾਰੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਹੈ। ਇਹ ਸਹੂਲਤਾਂ ਉੱਭਰਦੇ ਖਿਡਾਰੀਆਂ ਨੂੰ ਆਪਣੇ ਹੁਨਰ ਨੂੰ ਨਿਖਾਰਨ, ਆਪਣੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਉੱਚ ਪੱਧਰ ‘ਤੇ ਮੁਕਾਬਲਾ ਕਰਨ ਲਈ ਇੱਕ ਬਿਹਤਰੀਨ ਮੰਚ ਪ੍ਰਦਾਨ ਕਰਨਗੀਆਂ। ਉਨ੍ਹਾਂ ਅੱਗੇ ਕਿਹਾ, “ਇਹ ਖੇਡ ਮੈਦਾਨ ਉੱਭਰਦੇ ਖਿਡਾਰੀਆਂ ਲਈ ਆਸ ਦੀ ਕਿਰਨ ਸਾਬਤ ਹੋਵੇਗਾ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿੱਚ ਆਪਣੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦਾ ਮੌਕਾ ਦੇਵੇਗਾ।”

ਇਹ ਵੀ ਪੜ੍ਹੋ 👉Bhagwant Mann Govt ਦਾ ਵੱਡਾ ਫ਼ੈਸਲਾ; ਪੰਜਾਬ ਕੈਬਨਿਟ ਨੇ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ, ਜ਼ਿਲ੍ਹਾ ਪੱਧਰੀ ਕਾਡਰ ਮੁੜ ਬਹਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡ ਮੈਦਾਨ ਸਿਰਫ਼ ਖੇਡ ਗਤੀਵਿਧੀਆਂ ਦੀਆਂ ਥਾਵਾਂ ਨਹੀਂ ਹਨ, ਸਗੋਂ ਸਮਾਜਿਕ ਸਾਂਝ, ਏਕਤਾ ਅਤੇ ਭਾਈਚਾਰਕ ਸਾਂਝ ਦੇ ਕੇਂਦਰ ਹਨ। ਇਹ ਸਮਾਜ ਨੂੰ ਇੱਕਜੁੱਟ ਕਰਦੇ ਹਨ ਅਤੇ ਨੌਜਵਾਨਾਂ ਵਿੱਚ ਟੀਮ ਵਰਕ, ਅਨੁਸ਼ਾਸਨ ਅਤੇ ਆਪਸੀ ਸਤਿਕਾਰ ਦੇ ਗੁਣ ਪੈਦਾ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ, “ਸਾਡਾ ਉਦੇਸ਼ ਸਿਰਫ਼ ਖੇਡ ਮੈਦਾਨ ਬਣਾਉਣਾ ਨਹੀਂ ਹੈ ਸਗੋਂ ਸਿਹਤਮੰਦ, ਆਤਮ-ਵਿਸ਼ਵਾਸੀ ਅਤੇ ਨਸ਼ਾ ਮੁਕਤ ਪੀੜ੍ਹੀ ਦਾ ਨਿਰਮਾਣ ਕਰਨਾ ਹੈ। ਪੰਜਾਬ ਵਿੱਚ ਬਣਨ ਵਾਲਾ ਹਰ ਖੇਡ ਮੈਦਾਨ ਨਸ਼ਿਆਂ ਦੀ ਅਲਾਮਤ ਵਿਰੁੱਧ ਮਜ਼ਬੂਤ ਵਾਰ ਹੈ ਅਤੇ ਸਾਡੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਗਿਆ ਕਦਮ ਹੈ।”ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਕਿ ਖੇਡਾਂ ਨੌਜਵਾਨਾਂ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨ। ਸਰਕਾਰ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਪੇਂਡੂ ਖੇਤਰਾਂ ਦੀ ਪ੍ਰਤਿਭਾ ਮੌਕਿਆਂ ਜਾਂ ਸਹੂਲਤਾਂ ਦੀ ਘਾਟ ਕਾਰਨ ਪਿੱਛੇ ਨਾ ਰਹਿ ਜਾਵੇ।

ਇਹ ਵੀ ਪੜ੍ਹੋ 👉Bhagwant Mann Govt ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ NDPS ਅਦਾਲਤਾਂ ਹੋਣਗੀਆਂ ਸਥਾਪਤ

ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਵਿੱਚ ਪੰਜਾਬ ਦਾ ਸ਼ਾਨਦਾਰ ਇਤਿਹਾਸ ਰਿਹਾ ਹੈ ਅਤੇ ਸਰਕਾਰ ਦੇਸ਼ ਦੇ ਖੇਡ ਖੇਤਰ ਵਿੱਚ ਸੂਬੇ ਨੂੰ ਮੁੜ ਅਗਾਂਹਵਧੂ ਬਣਾਉਣ ਲਈ ਦ੍ਰਿੜ੍ਹ ਹੈ। ਹਰ ਪ੍ਰਤਿਭਾਸ਼ਾਲੀ ਬੱਚੇ ਨੂੰ, ਚਾਹੇ ਉਹ ਕਿਸੇ ਵੀ ਆਰਥਿਕ ਪਿਛੋਕੜ ਜਾਂ ਖੇਤਰ ਨਾਲ ਸਬੰਧਤ ਹੋਵੇ, ਬਰਾਬਰ ਦੇ ਮੌਕੇ ਅਤੇ ਮਿਆਰੀ ਖੇਡ ਬੁਨਿਆਦੀ ਢਾਂਚਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਖੇਡ ਮੈਦਾਨਾਂ ਵਿੱਚ ਕੀਤਾ ਗਿਆ ਨਿਵੇਸ਼ ਸਾਡੀ ਨੌਜਵਾਨ ਪੀੜ੍ਹੀ ਦੀ ਸਿਹਤ, ਚਰਿੱਤਰ ਅਤੇ ਭਵਿੱਖ ਵਿੱਚ ਕੀਤਾ ਗਿਆ ਨਿਵੇਸ਼ ਹੈ। ਇੱਕ ਸਿਹਤਮੰਦ ਸਰੀਰ ਅਤੇ ਮਜ਼ਬੂਤ ਦਿਮਾਗ ਹੀ ਇੱਕ ਖੁਸ਼ਹਾਲ ਸਮਾਜ ਦੀ ਨੀਂਹ ਹੁੰਦੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਖੇਡ ਮੈਦਾਨ ਖੇਡ ਗਤੀਵਿਧੀਆਂ ਦੇ ਕੇਂਦਰ ਵਜੋਂ ਉੱਭਰਨਗੇ ਅਤੇ ਹੋਰ ਨੌਜਵਾਨਾਂ ਨੂੰ ਖੇਡਾਂ ਅਪਣਾਉਣ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਸਿਹਤਮੰਦ, ਪ੍ਰਗਤੀਸ਼ੀਲ ਅਤੇ ਨਸ਼ਾ ਮੁਕਤ ਪੰਜਾਬ ਦੇ ਆਪਣੇ ਮਿਸ਼ਨ ਨੂੰ ਪੂਰਾ ਕਰਨ ਲਈ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਕਸ਼ਯਪ ਸਮਾਜ ਦੀ ਗੌਰਵਸ਼ਾਲੀ ਪਰੰਪਰਾ ਸੇਵਾ, ਤਿਆਗ ਅਤੇ ਰਾਸ਼ਟਰਭਗਤੀ ਦੀ ਮਿਸਾਲ : CM Nayab Saini

👉ਪੰਜਾਬ ਦੇ ਧਰਮਕੋਟ ਵਿੱਚ ਬੋਲੇ ਮੁੱਖ ਮੰਤਰੀ : ਪੰਜਾਬ...

ਅਮਰੀਕਾ ਗ੍ਰੀਨ ਕਾਰਡ ਲਾਟਰੀ 2027 ‘ਤੇ ਫਿਰ ਲੱਗੀ ਰੋਕ! ਜਾਣੋ ਨਵਾਂ ਫ਼ੈਸਲਾ

America News : ਅਮਰੀਕਾ ਜਾਣ ਦਾ ਸੁਪਨਾ ਦੇਖ ਰਹੇ ਲੋਕਾਂ...