ਹਰ ਵਾਰਡ ਦੀ ਸੜਕ ਹੋਵੇਗੀ ਦਰੁਸਤ,31 ਦਸੰਬਰ ਤੋਂ ਪਹਿਲਾਂ ਬਠਿੰਡਾ ਨੂੰ ਖੱਡਾ ਮੁਕਤ ਬਣਾਉਣ ਦਾ ਟੀਚਾ:ਮੇਅਰ ਪਦਮਜੀਤ ਸਿੰਘ ਮੇਹਤਾ

Date:

spot_img

👉ਵਾਰਡ ਨੰਬਰ 3 ਦੇ ਵਿਸ਼ਵਾਸ ਨਗਰ ਵਿੱਚ ਪ੍ਰੀਮਿਕਸ ਸੜਕ ਨਿਰਮਾਣ ਕਾਰਜ ਦਾ ਮੇਅਰ ਨੇ ਕਰਵਾਇਆ ਸ਼ੁਭ ਆਰੰਭ, ਸ਼ਹਿਰ ਦੇ ਹਰੇਕ ਵਾਰਡ ਵਿੱਚ ਸੜਕਾਂ ਦੇ ਸੁਧਾਰ ਲਈ ਨਗਰ ਨਿਗਮ ਵਚਨਬੱਧ
Bathinda News: ਬਠਿੰਡਾ ਸ਼ਹਿਰ ਨੂੰ ਆਧੁਨਿਕ, ਸੁੰਦਰ ਅਤੇ ਬਿਹਤਰ ਸੜਕੀ ਸਹੂਲਤਾਂ ਨਾਲ ਲੈਸ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਵੱਲੋਂ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸ਼ਹਿਰ ਦੀਆਂ ਸੜਕਾਂ ਨੂੰ ਖੱਡਾ ਮੁਕਤ ਬਣਾਉਣ ਲਈ ਮੇਅਰ ਸ੍ਰੀ ਪਦਮਜੀਤ ਸਿੰਘ ਮੇਹਤਾ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਵਾਰਡ ਨੰਬਰ 3 ਦੇ ਵਿਸ਼ਵਾਸ ਨਗਰ ਵਿੱਚ ਪ੍ਰੀਮਿਕਸ ਸੜਕ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕਰਵਾਇਆ ਗਿਆ।ਇਸ ਮੌਕੇ ਵਾਰਡ ਨੰਬਰ 3 ਦੀ ਇੰਚਾਰਜ ਸ੍ਰੀਮਤੀ ਸੁਨੀਤਾ ਗਰੇਵਾਲ, ਸ੍ਰੀ ਹਰਜੀਤ ਸਿੰਘ, ਸ੍ਰੀ ਭੋਲਾ ਸਿੰਘ, ਪਾਸਟਰ ਰਾਜਿੰਦਰ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ।ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮੇਹਤਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਨਿਗਮ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।

ਇਹ ਵੀ ਪੜ੍ਹੋ 👉ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੜਕਾਂ ’ਤੇ ਬਣੇ ਖੱਡਿਆਂ ਕਾਰਨ ਲੋਕਾਂ ਨੂੰ ਆਵਾਜਾਈ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਭਰ ਵਿੱਚ ਪ੍ਰੀਮਿਕਸ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਦਾ ਕੰਮ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਿਰਧਾਰਤ ਟੀਚੇ ਅਨੁਸਾਰ 31 ਦਸੰਬਰ ਤੋਂ ਪਹਿਲਾਂ ਬਠਿੰਡਾ ਸ਼ਹਿਰ ਦੀਆਂ ਸਾਰੀਆਂ ਪ੍ਰੀਮਿਕਸ ਸੜਕਾਂ ਨੂੰ ਖੱਡਾ ਮੁਕਤ ਬਣਾਉਣ ਲਈ ਨਗਰ ਨਿਗਮ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ।ਮੇਅਰ ਸ੍ਰੀ ਮੇਹਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਵਿਜ਼ਨ ਅਨੁਸਾਰ ਬਠਿੰਡਾ ਨੂੰ ਆਧੁਨਿਕ ਸ਼ਹਿਰ ਵਜੋਂ ਵਿਕਸਤ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਸ਼ਹਿਰ ਦੇ ਹਰੇਕ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ, ਸੜਕਾਂ ਦੀ ਹਾਲਤ ਸੁਧਾਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ 👉ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ 4;ਬਠਿੰਡਾ ਵਿੱਚ ਰਾਜ ਪੱਧਰੀ ਹਾਕੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ, ਤਾਂ ਜੋ ਕਰਵਾਏ ਜਾ ਰਹੇ ਕੰਮਾਂ ਦਾ ਲਾਭ ਸ਼ਹਿਰ ਵਾਸੀਆਂ ਨੂੰ ਲੰਬੇ ਸਮੇਂ ਤੱਕ ਮਿਲ ਸਕੇ।ਉਨ੍ਹਾਂ ਵਿਸ਼ਵਾਸ ਨਗਰ ਦੇ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਦੇ ਕਿਸੇ ਵੀ ਵਾਰਡ ਨੂੰ ਵਿਕਾਸ ਕਾਰਜਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਨਗਰ ਨਿਗਮ ਦਾ ਯਤਨ ਹੈ ਕਿ ਹਰੇਕ ਇਲਾਕੇ ਦੀ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾਣ ਅਤੇ ਲੋਕਾਂ ਨੂੰ ਰੋਜ਼ਾਨਾ ਦਰਪੇਸ਼ ਸਮੱਸਿਆਵਾਂ ਤੋਂ ਰਾਹਤ ਮਿਲੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਿਵਸਥਿਤ ਬਣਾਉਣ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Big News; MP Amritpal Singh ਨੂੰ ਮਿਲੀ ਜ਼ਮਾਨਤ, ਇਸ ਦਿਨ ਆਉਣਗੇ ਪੰਜਾਬ!

Amritsar News: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅਤੇ...

DAV College Bathinda ਅਤੇ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਕੁਇਜ਼ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ

Bathinda News: DAV College Bathinda; ਸਵੀਪ ਸਿਸਟੇਮੈਟਿਕ ਵੋਟਰ ਐਜੂਕੇਸ਼ਨ...

ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ 4;ਬਠਿੰਡਾ ਵਿੱਚ ਰਾਜ ਪੱਧਰੀ ਹਾਕੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

 👉ਪਹਿਲੇ ਦਿਨ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ਵਿੱਚ ਮੋਹਾਲੀ, ਲੁਧਿਆਣਾ,...