ਬਠਿੰਡਾ, 28 ਅਕਤੂਬਰ : ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਾਰਿਆਂ ਦਾ ਸਹਿਯੋਗ ਮੰਗਦਿਆਂ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਐਸਐਸਪੀ ਹਰਪਾਲ ਸਿੰਘ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਸਲਾਨਾ ਜਾਗਰੂਕ ਹਫਤੇ ਦੀ ਸ਼ੁਰੂਆਤ ਕੀਤੀ ਗਈ। 28 ਅਕਤੂਬਰ ਤੋਂ 3 ਨਵੰਬਰ 2024 ਤੱਕ ਚੱਲਣ ਵਾਲੇ ਇਸ ਭ੍ਰਿਸ਼ਟਾਚਾਰ ਵਿਰੋਧੀ ਸਲਾਨਾ ਜਾਗਰੂਕਤਾ ਹਫਤਾ ਦੌਰਾਨ ਅਧਿਕਾਰੀਆਂ ਵੱਲੋਂ ਵਿਸ਼ੇਸ਼ ਮੀਟਿੰਗਾਂ ਕਰਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਗਰੂਕ ਕੀਤਾ ਜਾਵੇਗਾ।ਇਸ ਮੌਕੇ ਐਸਐਸਪੀ ਹਰਪਾਲ ਸਿੰਘ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਆਪੋ-ਆਪਣੇ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਸਲਾਨਾ ਜਾਗਰੂਕਤਾ ਹਫਤਾ ਮਨਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹਮੇਸ਼ਾ ਆਪਣੀਆਂ ਜੜਾਂ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ ਤੇ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਇਸ ਤੋਂ ਪਹਿਲਾਂ ਵਿਜੀਲੈਂਸ ਦਫਤਰ ਵਿਖੇ ਐਸਐਸਪੀ ਸ ਹਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਸਮੂਹ ਸਟਾਫ ਵੱਲੋਂ ਭ੍ਰਿਸ਼ਟਾਚਾਰ ਨੂੰ ਨਕੇਲ ਪਾਉਣ ਦੇ ਮੱਦੇਨਜ਼ਰ ਸਹੁੰ ਵੀ ਚੁੱਕੀ ਗਈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਆਪਣਾ ਸਹਿਯੋਗ ਦਿੱਤਾ ਜਾਵੇ। ਉਹਨਾਂ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਹ ਐਂਟੀ ਕਰਪਸ਼ਨ ਐਕਸ਼ਨ ਲਾਈਨ ਨੰਬਰ 95012-00200, ਟੋਲ ਫ੍ਰੀ ਨੰਬਰ 1800-1800-1000 ਅਤੇ ਫੋਨ ਨੰਬਰ 0164-2214697 ’ਤੇ ਸੰਪਰਕ ਕਰ ਸਕਦੇ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਰਪੀ ਸਿੰਘ, ਐਸਡੀਐਮ ਬਠਿੰਡਾ ਬਲਕਰਨ ਸਿੰਘ ਮਾਹਲ, ਜ਼ਿਲ੍ਹਾ ਮਾਲ ਅਫਸਰ ਮੈਡਮ ਲਵਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ : ਐਸਐਸਪੀ ਵਿਜੀਲੈਂਸ"