EVM VVPAT Controversy: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM) ਵੋਟਾਂ ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (VVPAT) ਸਲਿੱਪਾਂ ਦੀ 100% ਕਰਾਸ-ਚੈਕਿੰਗ ਦੀ ਮੰਗ ‘ਤੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਕੋਰਟ ਨੇ ਇਸ ਮੰਗ ਨੂੰ ਰੱਦ ਕਰਦਿਆਂ ਬੈਲਟ ਪੇਪਰ ਨਾਲ ਚੋਣਾਂ ਕਰਵਾਉਣ ਦੀ ਪਟੀਸ਼ਨ ਵੀ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਵੱਲੋਂ ਲਏ ਗਏ ਇਸ ਫੈਸਲੇ ਨੂੰ ਵਿਰੋਧੀ ਪਾਰਟੀਆਂ ਲਈ ਵੱਡਾ ਝੱਟਕਾ ਦੱਸਿਆ ਜਾ ਰਿਹਾ।
Baba Banda Singh Bahadur College: SGPC ਦੇ ਬਾਬਾ ਬੰਦਾ ਸਿੰਘ ਬਹਾਦਰ ਕਾਲਜ ‘ਚ ਸਟਾਫ਼ ਵੱਲੋਂ ਹੜਤਾਲ
ਸੁਪਰੀਮ ਕੋਰਟ ਨੇ ਈਵੀਐਮ ਦੀ ਭਰੋਸੇਯੋਗਤਾ ਨੂੰ ਚੁਣੌਤੀ ਦੇਣ ਵਾਲੀਆਂ ਇਨ੍ਹਾਂ ਪਟੀਸ਼ਨਾਂ ਨੂੰ ਰੱਦ ਕਰਦਿਆਂ ਦੋ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਅਸੀਂ ਦੋ ਨਿਰਦੇਸ਼ ਦੇ ਰਹੇ ਹਾਂ ਕਿ ਸਭ ਤੋਂ ਪਹਿਲਾਂ, ਪ੍ਰਤੀਕ ਲੋਡਿੰਗ ਯੂਨਿਟ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਜਾਣਾ ਚਾਹੀਦਾ ਹੈ, ਅਤੇ ਦੂਜਾ, VVPAT ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਪਹਿਲਾਂ 18 ਅਪ੍ਰੈਲ ਨੂੰ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਵਕੀਲਾਂ ਅਤੇ ਚੋਣ ਕਮਿਸ਼ਨ ਦੀਆਂ ਦਲੀਲਾਂ ਨੂੰ 5 ਘੰਟੇ ਤੱਕ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪਿਛਲੀ ਸੁਣਵਾਈ ‘ਚ ਅਦਾਲਤ ਨੇ ਚੋਣ ਕਮਿਸ਼ਨ ਨੂੰ ਪੁੱਛਿਆ ਸੀ ਕਿ ਕੀ ਵੋਟ ਪਾਉਣ ਤੋਂ ਬਾਅਦ ਵੋਟਰਾਂ ਨੂੰ VVPAT ਸਲਿੱਪਾਂ ਨਹੀਂ ਦਿੱਤੀਆਂ ਜਾ ਸਕਦੀਆਂ।
Share the post "EVM VVPAT Controversy: ਸੁਪਰੀਮ ਕੋਰਟ ਨੇ ਰੱਦ ਕੀਤੀ VVPAT ਮਸ਼ੀਨਾਂ ਦੀ ਕਰਾਸ-ਚੈਕਿੰਗ ਕਰਨ ਵਾਲੀ ਪਟੀਸ਼ਨਾਂ"