Monday, February 2, 2026

Ex CM ਬੀਬੀ ਭੱਠਲ ਮੁੜ ਚੜ੍ਹਣਗੇ ਬਠਿੰਡਾ ਦੀ ਅਦਾਲਤ ਦੀਆਂ ਪੋੜੀਆਂ!, ਸਾਬਕਾ ਚੇਅਰਮੈਨ ਨੇ ਕੀਤੀ ਸਿਕਾਇਤ

Date:

spot_img

Bathinda News: ਪੰਜਾਬ ਕਾਂਗਰਸ ਦੀ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਵੱਲੋਂ ਪਿਛਲੇ ਦਿਨੀਂ ਦਿੱਤੇ ਇੱਕ ਬਿਆਨ ਤੋਂ ਬਾਅਦ ਪੰਜਾਬ ਵਿਚ ਉੱਠ ਰਿਹਾ ਸਿਆਸੀ ਵਿਵਾਦ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਵਿਰੋਧੀ ਧਿਰਾਂ ਵੱਲੋਂ ਇਸ ਮਾਮਲੇ ਵਿਚ ਜਿੱਥੇ ਕਾਂਗਰਸ ਨੂੰ ਘੇਰਿਆ ਜਾ ਰਿਹਾ, ਉਥੇ ਹੁਣ ਬਠਿੰਡਾ ਦੇ ਵਿਚ ਕਾਂਗਰਸ ਪਾਰਟੀ ਦੇ ਹੀ ਸਾਬਕਾ ਪ੍ਰਧਾਨ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਹੇ ਮੋਹਨ ਲਾਲ ਝੂੰਬਾ ਨੇ ਪੁਲਿਸ ਨੂੰ ਸਿਕਾਇਤ ਦੇ ਕੇ ਸਾਬਕਾ ਮੁੱਖ ਮੰਤਰੀ ਵਿਰੁਧ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਪੁਲਿਸ ਨੇ ਥੋੜੇ ਦਿਨਾਂ ਵਿਚ ਕੋਈ ਕਾਰਵਾਈ ਨਾਂ ਕੀਤੀ ਤਾਂ ਉਹ ਇਸ ਮਾਮਲੇ ਨੂੰ ਲੈ ਕੇ ਅਦਾਲਤ ਵਿਚ ਜਾਣਗੇ ਅਤੇ ਕੇਸ ਨੂੰ ਅੰਜ਼ਾਮ ਤੱਕ ਪਹੁੰਚਾਉਣਗੇ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਸੜਕ ਹਾਦਸੇ ‘ਚ ਪੰਜਾਬ ਪੁਲਿਸ ਦੇ ਇੰਸਪੈਕਟਰ ਦੀ ਹੋਈ ਮੌ+ਤ

ਬਠਿੰਡਾ ਦੇ ਐਸਐਸਪੀ ਦਫ਼ਤਰ ਪੁੱਜੇ ਸ਼੍ਰੀ ਝੁੰਬਾ ਨੇ ਐਸਪੀ ਸਿਟੀ ਨਰਿੰਦਰ ਸਿੰਘ ਨੂੰ ਇਸ ਸਿਕਾਇਤ ਦੀ ਕਾਪੀ ਸੌਂਪਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਗ ਕੀਤੀ ਕਿ, ‘‘ ਬੀਬੀ ਭੱਠਲ ਵੱਲੋਂ ਜਿੰਨ੍ਹਾਂ ਅਫ਼ਸਰਾਂ ਉੱਪਰ ਕਾਂਗਰਸ ਦੀ ਪੰਜਾਬ ਵਿਚ ਦੂਜੀ ਵਾਰ ਸਰਕਾਰ ਬਣਾਉਣ ਲਈ ਬੰਬ ਧਮਾਕੇ ਤੇ ਕਤਲੇਆਮ ਕਰਵਾਉਣ ਦੇ ਦੋਸ਼ ਲਗਾਏ ਜਾ ਰਹੇ ਹਨ, ਉਨ੍ਹਾਂ ਦੇ ਨਾਮ ਉਜ਼ਾਗਰ ਹੋਣੇ ਚਾਹੀਦੇ ਹਨ ਤੇ ਉਨ੍ਹਾਂ ਬੰਦਿਆਂ ਵਿਰੁਧ ਦੇਸ਼ ਧਰੋਹ ਦਾ ਮਾਮਲਾ ਦਰਜ਼ਾ ਹੋਣਾ ਚਾਹੀਦਾ। ” ਸਾਬਕਾ ਚੇਅਰਮੈਨ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਦੇ ਹਾਸ਼ੀਏ ‘ਤੇ ਪੁੱਜ ਚੁੱਕੇ ਬੀਬੀ ਭੱਠਲ ਵੱਲੋਂ ਅਜਿਹਾ ਬਿਆਨ ਦੇਣਾ ਬਹੁਤ ਮੰਦਭਾਗਾ ਹੈ, ਕਿਉਂਕਿ ਇਸ ਬਿਆਨ ਤੋਂ ਬਾਅਦ ਪੰਜਾਬ ਦੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

ਇਹ ਵੀ ਪੜ੍ਹੋ PM Modi ਦੇ ਦੌਰੇ ਤੋਂ ਐਨ ਪਹਿਲਾਂ BJP ਦੀ ਕੋਰ ਕਮੇਟੀ ਦੀ ਹੋਈ ਮੀਟਿੰਗ

ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਬੀਬੀ ਭੱਠਲ ਨੇ ਮੁੱਖ ਮੰਤਰੀ ਦਾ ਅਹੁੱਦਾ ਸੰਭਾਲਣ ਮੌਕੇ ਸੰਵਿਧਾਨ ਦੀ ਸਹੁੰ ਚੁੱਕਣ ਦੀ ਉਲੰਘਣਾ ਕੀਤੀ ਹੈ, ਜਿਸਦੇ ਚੱਲਦੇ ਉਨ੍ਹਾਂ ਵਿਰੁਧ ਪਰਚਾ ਦਰਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਫ਼ਸਰ ਲੋਕਾਂ ਦੀ ਸੁਰੱਖਿਆ ਲਈ ਕਰਨ ਵਾਸਤੇ ਹੁੰਦੇ ਹਨ, ਨਾਂ ਕਿ ਲੋਕਾਂ ਦੀ ਜਾਨ ਲੈਣ ਵਾਲੇ ਹੁੰਦੇ ਹਨ। ਜਿਸਦੇ ਚੱਲਦੇ ਬੀਬੀ ਭੱਠਲ ਨੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਲਈ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਕੰਪਿਊਟਰ ਅਧਿਆਪਕਾਂ ਵੱਲੋਂ ਗੈਰ-ਵਿੱਦਿਅਕ ਡਿਊਟੀਆਂ ਦਾ ਵਿਰੋਧ; ਭਲਕੇ ਡੀ.ਸੀ. ਬਠਿੰਡਾ ਨੂੰ ਸੌਂਪਣਗੇ ਮੰਗ ਪੱਤਰ

Bathinda News:ਅੱਜ ਬਠਿੰਡਾ ਵਿਖੇ ਜ਼ਿਲ੍ਹੇ ਦੀਆਂ ਸਮੂਹ ਕੰਪਿਊਟਰ ਅਧਿਆਪਕ...