Ex CM ਚਰਨਜੀਤ ਸਿੰਘ ਚੰਨੀ ਨੇ ਮਰਹੂਮ ਪ੍ਰਧਾਨ ਮੰਤਰੀ ਲਈ ਮੰਗਿਆ ‘ਭਾਰਤ ਰਤਨ’

0
224
+1

Delhi News:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਮਰਹੂਮ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਸੰਸਦ ਦੇ ਚੱਲ ਰਹੇ ਬਜ਼ਟ ਸ਼ੈਸਨ ਦੌਰਾਨ ਧਮਾਕੇਦਾਰ ਭਾਸ਼ਣ ਦਿੰਦਿਆਂ ਜਿੱਥੇ ਐਮ.ਪੀ ਸ: ਚੰਨੀ ਨੇ ਭਾਜਪਾ ’ਤੇ ਤਾਬੜਤੋੜ ਹਮਲੇ ਕੀਤੇ, ਉਥੇ ਉਨ੍ਹਾਂ ਨਾਲ ਹੀ ਇਸ ਗੱਲ ’ਤੇ ਵੀ ਅਫ਼ਸੋਸ ਜਾਹਰ ਕੀਤਾ ਕਿ ਪੂਰੀ ਦੁਨੀਆ ਵਿਚ ਭਾਰਤ ਦਾ ਨਾਮ ਰੋਸ਼ਨ ਕਰਨ ਵਾਲੇ ਮਰਹੂਮ ਡਾ ਸਿੰਘ ਦੀ ਅੰਤਿਮ ਵਿਦਾਈ ਮੌਕੇ ਜੋ ਸਨਮਾਨ ਦੇ ਉਹ ਹੱਕਦਾਰ ਸਨ, ਉਹ ਨਹੀਂ ਮਿਲਿਆ।

ਇਹ ਵੀ ਪੜ੍ਹੋ  PSPCL ਦਾ ਮੁੱਖ ਖਜਾਨਚੀ 2,60,000/ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਡਾ ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਕਾਰਜ਼ਕਾਲ ਦੌਰਾਨ ਭਾਰਤ ਨੇ ਜੋ ਤਰੱਕੀ ਕੀਤੀ ਹੈ, ਉਹ ਇਤਿਹਾਸ ਵਿਚ ਦਰਜ਼ ਹੈ। ਇਸਤੋਂ ਇਲਾਵਾ ਚਰਨਜੀਤ ਸਿੰਘ ਚੰਨੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੰਵਿਧਾਨ ਨਿਰਮਾਤਾ ਡਾ ਭੀਮ ਰਾਓ ਅੰਬੇਦਕਰ ਦੇ ਮੁੱਦੇ ’ਤੇ ਘੇਰਦਿਆਂ ਕਿਹਾ ਕਿ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਦੇ ਬੁੱਤ ਦੀ ਹੋਈ ਬੇਅਦਬੀ ਲਈ ਭਾਜਪਾ ਜ਼ਿੰਮੇਵਾਰ ਹੈ। ਐਮ.ਪੀ ਚੰਨੀ ਨੇ ਭਾਜਪਾ ਉਪਰ ਦੇਸ ਨੂੰ ਵੰਡਣ ਦਾ ਦੋਸ਼ ਲਗਾਉਂਦਿਆ ਕਿਹਾ ਕਿ ਡਾ ਭੀਮ ਰਾਓ ਕਿਸੇ ਇੱਕ ਵਰਗ ਦੇ ਨਹੀਂ, ਬਲਕਿ ਪੂਰੇ ਦੇਸ਼ ਲਈ ਸਨਮਾਨਿਤ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

+1

LEAVE A REPLY

Please enter your comment!
Please enter your name here