spot_img

Ex CM Charanjit Singh Channi ਦਾ ਸ਼ਕਤੀ ਪ੍ਰਦਰਸ਼ਨ; ਨਰਾਜ਼ਗੀ ਦੀਆਂ ਚਰਚਾਵਾਂ ਦੌਰਾਨ ਸੱਦੀ ਸਮਰਥਕਾਂ ਦੀ ਮੀਟਿੰਗ

Date:

spot_img

Rupnagar News: Ex CM Charanjit Singh Channi; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਨਵਨਿਯੁਕਤ ਚੇਅਰਮੈਨ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਆਪਣੇ ਸਮਰਥਕਾਂ ਦੀ ਮੀਟਿੰਗ ਸੱਦੀ ਗਈ ਹੈ। ਮੋਰਿੰਡਾ ਸਥਿਤ ਰਿਹਾਇਸ਼ ‘ਤੇ ਪੰਜਾਬ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਪੁੱਜ ਰਹੇ ਹਨ,ਜਿੱਥੇ ਚੰਨੀ ਧੜੇ ਵੱਲੋਂ ਅਗਲੀ ਰਣਨੀਤੀ ਉਲੀਕੀ ਜਾਵੇਗੀ। ਹੁਣ ਤੱਕ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਸਮੇਤ ਦਰਜ਼ਨਾਂ ਆਗੂ ਇੱਥੇ ਪੁੱਜ ਚੁੱਕੇ ਹਨ।

ਇਹ ਵੀ ਪੜ੍ਹੋ 👉ਘਰੇਲੂ ਕਲੈਸ਼ ਨੇ ਪੱਟਿਆ ਇੱਕ ਹੋਰ ਘਰ; Bathinda ‘ਚ ਪਤੀ ਨੇ ਦਿਨ-ਦਿਹਾੜੇ ਕੀਤਾ ਪਤਨੀ ਦਾ ਗੋ/ਲੀ/ਆਂ ਮਾਰ ਕੇ ਕ*ਤ*ਲ

ਇਸ ਦੌਰਾਨ ਚਰਨਜੀਤ ਸਿੰਘ ਚੰਨੀ ਵੀ ਦਿਖਾਈ ਦਿੱਤੇ ਪ੍ਰੰਤੂ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ। ਸਿਆਸਤ ਵਿਚ ਰੁਚੀ ਰੱਖਣ ਵਾਲੇ ਪੰਜਾਬ ਦੇ ਲੋਕਾਂ ਤੋਂ ਇਲਾਵਾ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਹੋਰਨਾਂ ਵਿਰੋਧੀ ਧਿਰਾਂ ਦੀਆਂ ਨਜ਼ਰਾਂ ਵੀ ਇਸ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ। ਚਰਚਾ ਮੁਤਾਬਕ ਹਾਲ ਦੀ ਘੜੀ ਚੰਨੀ ਵੱਲੋਂ ਕਾਂਗਰਸ ਨਾਲੋਂ ਅਲੱਗ ਹੋਣ ਦਾ ਫੈਸਲਾ ਲੈਣਾ ਮੁਸ਼ਕਲ ਦਿਖਾਈ ਦੇ ਰਿਹਾ ਪ੍ਰੰਤੂ ਉਹਨਾਂ ਦੀ ਇਸ ਮੀਟਿੰਗ ਰਣਨੀਤੀ ਨੂੰ ਹਾਈਕਮਾਂਡ ‘ਤੇ ਦਬਾਅ ਵਜੋਂ ਦੇਖਿਆ ਜਾ ਰਿਹਾ। ਕਾਂਗਰਸ ਦੇ ਉਚ ਸੂਤਰਾਂ ਮੁਤਾਬਕ ਚਰਨਜੀਤ ਸਿੰਘ ਚੰਨੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਦਾਅਵੇਦਾਰ ਸਨ।

ਇਹ ਵੀ ਪੜ੍ਹੋ 👉Punjab Police ਨੇ ਵਿਸ਼ੇਸ਼ ਮੁਹਿੰਮ ਤਹਿਤ ਸੂਬੇ ਭਰ ਦੇ ਪੁਲਿਸ ਥਾਣਿਆਂ ਵਿੱਚ ਖੜ੍ਹੇ 7,402 ਵਾਹਨਾਂ ਦਾ ਨਿਪਟਾਰਾ ਕੀਤਾ

ਇਹ ਵੀ ਕਿਹਾ ਜਾ ਰਿਹਾ ਕਿ ਉਹ ਰਾਜਾ ਵੜਿੰਗ ਦੀ ਥਾਂ ਵਿਜੇਇੰਦਰ ਸਿੰਗਲਾ ਦੀ ਪ੍ਰਧਾਨਗੀ ਲਈ ਵੀ ਮੰਨ ਰਹੇ ਸਨ ਪ੍ਰੰਤੂ ਹਾਈਕਮਾਂਡ ਨੇ ਹੁਣ ਰਾਜਾ ਵੜਿੰਗ ਨੁੰ ਬਰਕਰਾਰ ਰੱਖਣ ਦਾ ਸਪੱਸ਼ਟ ਫੈਸਲਾ ਲਿਆ ਹੈ। ਅਜਿਹੇ ਹਾਲਾਤਾਂ ਵਿਚ ਚੰਨੀ ਦਾ ਇਹ ਸਕਤੀ ਪ੍ਰਦਰਸ਼ਨ ਖੁਦ ਨੁੰ ਮੁੱਖ ਮੰਤਰੀ ਦੇ ਅਹੁੱਦੇ ਲਈ ਉਮੀਦਵਾਰ ਐਲਾਨਣ ਦੀ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ। ਹਾਲਾਂਕਿ ਇਸਦਾ ਕਾਂਗਰਸ ਨੂੰ ਨੁਕਸਾਨ ਵੀ ਭੁਗਤਣਾ ਪੈ ਸਕਦਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...