ਧਾਕੜ ਅਫ਼ਸਰ ਹੋਇਆ ਅਕਾਲੀ ਦਲ ਵਿਚ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਸਵਾਗਤ

Date:

spot_img

ਜਲੰਧਰ, 14 ਮਾਰਚ: ਪਿਛਲੇ ਕੁੱਝ ਸਮੇਂ ਦੌਰਾਨ ਅਪਣੇ ਵੱਲੋਂ ਨਿਧੜਕ ਹੋ ਕੇ ਨਿਭਾਈ ਜਾ ਰਹੀ ਡਿਊਟੀ ਤੇ ਮਿਲਾਵਟ ਖੋਰਾਂ ਵਿਰੁਧ ਕੀਤੀ ਜਾ ਰਹੀ ਸਖ਼ਤ ਕਾਰਵਾਈ ਕਾਰਨ ਸੋਸਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣੇ ਹੋਏ ਸਾਬਕਾ ਸਿਹਤ ਅਧਿਕਾਰੀ ਡਾ. ਲਖਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫ਼ੜ ਲਿਆ। ਇੱਥੇ ਹੋਏ ਇੱਕ ਸਮਾਗਮ ਦੌਰਾਨ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀÇ ਵਚ ਸਵਾਗਤ ਹੋਣ ’ਤੇ ਸਵਾਗਤ ਕੀਤਾ।

ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਵਾਪਸੀ

ਡਾ. ਲਖਬੀਰ ਸਿੰਘ 29 ਸਾਲਾਂ ਤੱਕ ਵਿਭਾਗ ਵਿਚ ਸੇਵਾਵਾਂ ਦੇਣ ਮਗਰੋਂ ਜ਼ਿਲ੍ਹਾ ਸਿਹਤ ਅਫਸਰ ਵਜੋਂ ਸੇਵਾ ਮੁਕਤ ਹੋਏ ਹਨ।ਉਹਨਾਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੂੰ ਡਾ. ਲਖਬੀਰ ਸਿੰਘ ਵੱਲੋਂ ਸਮਾਜ ਲਈ ਪਾਏ ਯੋਗਦਾਨ ਖਾਸ ਤੌਰ ’ਤੇ ਖੁਰਾਕ ਸੁਰੱਖਿਆ, ਖੂਨਦਾਨ, ਨਸ਼ਾ ਵਿਰੋਧੀ ਮੁਹਿੰਮ ਤੇ ਕੋਰੋਨਾ ਵਾਰੀਅਰ ਵਜੋਂ ਵੱਖ-ਵੱਖ ਪੱਧਰਾਂ ’ਤੇ ਪਾਏ ਯੋਗਦਾਨ ਬਾਰੇ ਜਾਣ ਕੇ ਬਹੁਤ ਖੁਸ਼ੀ ਹੋਈ ਹੈ।ਇਸ ਮੌਕੇ ਡਾ. ਲਖਬੀਰ ਸਿੰਘ ਨੇ ਕਿਹਾ ਕਿ ਉਹ ਅਕਾਲੀ ਦਲ ਦੀ ਲੋਕ ਪੱਖੀ ਤੇ ਪੰਜਾਬ ਪੱਖੀ ਸੋਚ ਤੋਂ ਪ੍ਰਭਾਵਤ ਹੋ ਕੇ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ।

Big News: ਆਪ ਨੇ 5 ਕੈਬਨਿਟ ਮੰਤਰੀਆਂ ਸਹਿਤ ਲੋਕ ਸਭਾ ਲਈ 8 ਉਮੀਦਵਾਰ ਐਲਾਨੇ

ਉਹਨਾਂ ਕਿਹਾ ਕਿ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਪੰਜਾਬ ਵਿਚ ਤੇਜ਼ ਰਫਤਾਰ ਵਿਕਾਸ ਹੋਇਆ ਤੇ ਖੁਸ਼ਹਾਲੀ ਆਈ ਤੇ ਉਹਨਾਂ ਆਸ ਪ੍ਰਗਟ ਕੀਤੀ ਕਿ ਸੱਤ ਪਹਿਲਾਂ ਰੁਕਿਆ ਹੋਇਆ ਸਫਰ ਜਲਦੀ ਹੀ ਲੋਕਾਂ ਦੇ ਫਤਵੇ ਨਾਲ ਮੁੜ ਸ਼ੁਰੂ ਹੋਵੇਗਾ।ਉਹਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਭਰੋਸਾ ਦੁਆਇਆ ਕਿ ਉਹ ਤੇ ਉਹਨਾਂ ਦੇ ਸਮਰਥਕ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਘਰ-ਘਰ ਲੈ ਕੇ ਜਾਣਗੇ।

 

spot_img
spot_img

Share post:

Popular

More like this
Related