spot_img

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Date:

spot_img

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ ਚੱਲੀ ਆ ਰਹੀ ਮੋਗਾ ਜ਼ਿਲ੍ਹੇ ਦੇ ਥਾਣਾ ਕੋਟ ਈਸੇ ਖਾਂ ਦੀ ਸਾਬਕਾ SHO ਸੁਨੀਤਾ ਬਾਵਾ ਨੂੰ ਵਿਭਾਗ ਨੇ ਨੌਕਰੀਓ ਬਰਖਾਸਤ ਕਰ ਦਿੱਤਾ ਹੈ। ਇਸ ਸਬੰਧ ਵਿਚ ਆਈ ਜੀ ਫ਼ਰੀਦਕੋਟ ਰੇਂਜ ਸ੍ਰੀਮਤੀ ਨੀਲਮਬਾਰੀ ਜਗਦਾਲੇ ਵੱਲੋਂ ਇੱਕ ਪੱਤਰ ਜਾਰੀ ਕਰਕੇ ਉਕਤ ਮਹਿਲਾ ਇੰਸਪੈਕਟਰ ਦੀਆਂ ਸੇਵਾਵਾਂ ਨੂੰ ਸਮਾਪਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉CM Bhagwant Singh Mann ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

26 ਸਤੰਬਰ ਦੀ ਦੇਰ ਸ਼ਾਮ ਨੂੰ ਇੰਸਪੈਕਟਰ ਸੁਨੀਤਾ ਬਾਵਾ ਨੂੰ ਵਿਜੀਲੈਂਸ ਬਿਉਰੋ ਦੀ ਟੀਮ ਨੇ ਇੱਕ ਵਿਅਕਤੀ ਤੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਸੀ, ਜਿਸਨੂੰ ਉਕਤ ਪੁਲਿਸ ਅਧਿਕਾਰੀ ਨੇ ਨਸ਼ਿਆਂ ਦੇ ਇੱਕ ਝੂਠੇ ਕੇਸ ਵਿਚ ਫ਼ਸਾਉਣ ਦਾ ਡਰਾਵਾ ਦਿੱਤਾ ਹੋਇਆ ਸੀ।

ਇਹ ਵੀ ਪੜ੍ਹੋ 👉PSEB ਦਾ ਅਹਿਮ ਕਦਮ; ਹੁਣ ਘਰ ਬੈਠੇ ਹੋਵੇਗੀ ਸਰਟੀਫਿਕੇਟਾਂ ਵਿੱਚ ਨਾਮ,ਜਨਮ ਮਿਤੀ ਤੇ ਹੋਰ ਵੇਰਵਿਆਂ ਦੀ ਸੋਧ

ਵੱਡੀ ਗੱਲ ਇਹ ਹੈ ਕਿ ਆਪਣੀ ਨੌਕਰੀ ਦੌਰਾਨ ਵੀ ਖੁਦ ਨੂੰ ‘ਦਬੰਗ’ ਪੁਲਿਸ ਅਧਿਕਾਰੀ ਦੱਸ ਕੇ ਚਰਚਾ ਵਿਚ ਰਹਿਣ ਵਾਲੀ ਇੰਸਪੈਕਟਰ ਸੁਨੀਤਾ ਬਾਵਾ ਨੇ ਆਪਣੀ ਗ੍ਰਿਫ਼ਤਾਰੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਨ ਸਮੇਂ ਮਸਕਰਾਉਂਦਿਆਂ ਆਪਣੇ ਖਿਲਾਫ਼ ਕੇਸ ਨੂੰ ਰੁਟੀਨ ਦੀ ਕਾਰਵਾਈ ਦਸਦਿਆਂ ‘ਆਲ ਇਜ਼ ਵੈੱਲ’ ਅਤੇ ‘ਜੇਲ੍ਹ ਦਾ ਨਵਾਂ ਸਫ਼ਰ ਸ਼ੁਰੂ ਹੋਣ’ ਬਾਰੇ ਕਿਹਾ ਸੀ, ਜੋ ਸ਼ੋਸ਼ਲ ਮੀਡੀਆ ‘ਤੇ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਸੀ।

ਇਹ ਵੀ ਪੜ੍ਹੋ 👉ਅਸਤੀਫ਼ੇ ਦੀ ਚਰਚਾ ਦੌਰਾਨ Raja Warring X ਹੈਂਡਲ ‘ਤੇ ਲਿਖਿਆ ਸਾਬਕਾ ਪ੍ਰਧਾਨ !

ਇਸ ਮਹਿਲਾ ਦੇ ਨਾਲ ਹੋਮਗਾਰਡ ਦਾ ਜਵਾਨ ਗੁਰਅਵਤਾਰ ਸਿੰਘ ਵੀ ਫ਼ਸਿਆ ਸੀ। ਚਰਚਾ ਇਹ ਵੀ ਹੈ ਕਿ ਵਿਜੀਲੈਂਸ ਵਿਭਾਗ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਇਸ ਸਾਬਕਾ ਮਹਿਲਾ ਅਧਿਕਾਰੀ ਖਿਲਾਫ਼ ਕਾਰਵਾਈ ਵਿੱਢ ਦਿੱਤੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...

CM Bhagwant Singh Mann ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

👉ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ...