ਲਾਠੀਚਾਰਜ ਅਤੇ ਅੱਥਰੂ ਗੋਲੇ ਮਾਰਨ ਦੀ ਕੀਤੀ ਨਿੰਦਾ
ਬਠਿੰਡਾ, 15ਫਰਵਰੀ: ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਆਮਦਨ ਦੁਗਣੀ ਕਰਨ, ਐਮਐਸਪੀ ਲਾਗੂ ਕਰਨ ,ਸਵਾਮੀ ਨਾਥਨ ਦੀ ਰਿਪੋਰਟ ਅਨੁਸਾਰ ਪੂਰਾ ਭਾਅ ਦੇਣ,ਸਾਰਾ ਕਰਜਾ ਮਾਫ ਕਰਨ ਸਮੇਤ ਕੀਤੇ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਨੂੰ ਤਾਰੋਪੀਡ ਕਰਨ ਲਈ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ਼ ਕਰਨ, ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਸ਼ਖਤ ਨਿੰਦਾ ਕਰਦਿਆਂ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਨੇ ਕਿਹਾ ਕਿ ਇਸਦੇ ਨਾਲ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ।
ਲੋਕ ਸਭਾ ਚੋਣਾਂ: ਕਾਂਗਰਸ ਨੇ ਟਿਕਟ ਦੇ ਦਾਅਵੇਦਾਰਾਂ ਤੋਂ ਮੰਗੀਆਂ ਅਰਜ਼ੀਆਂ
ਇੱਥੇ ਜਾਰੀ ਇੱਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਕਿਸਾਨਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਰਕੇ ਕਿਸਾਨਾਂ ਨੂੰ ਸੰਘਰਸ਼ ਕਰਨੇ ਪੈ ਰਹੇ ਹਨ। ਪ੍ਰੰਤੂ ਕੇਂਦਰ ਸਰਕਾਰ ਕਿਸਾਨਾਂ ਦੇ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕਰਨ ਦੇ ਹੱਕ ਨੂੰ ਵੀ ਖੋਹ ਰਹੀ ਹੈ ਤੇ ਉਨਾਂ ਨੂੰ ਦਿੱਲੀ ਆਉਣ ਤੋਂ ਰੋਕਿਆ ਜਾ ਰਿਹਾ। ਜੱਸੀ ਨੇ ਅੱਗੇ ਕਿਹਾ ਕਿ ਕਿਸਾਨ ਦੇਸ਼ ਦੀ ਤਰੱਕੀ ਦਾ ਅਹਿਮ ਹਿੱਸਾ ਹਨ ,ਇਸ ਲਈ ਸਰਕਾਰਾਂ ਦਾ ਹੱਕ ਬਣਦਾ ਹੈ ਕਿ ਉਹ ਕਿਸਾਨਾਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਨ। ਸਾਬਕਾ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕਰਦੇ ਹਨ ਅਤੇ ਹਰ ਤਰ੍ਹਾਂ ਨਾਲ ਖੜੇ ਹਨ।
Share the post "ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਨੇ ਕਿਸਾਨਾਂ ਦੇ ਹੱਕ ਵਿਚ ਮਾਰਿਆਂ ਹਾਅ ਦਾ ਨਾਅਰਾ"