ਨਵੀਂ ਦਿੱਲੀ, 14 ਮਈ: ਲੋਕ ਸਭਾ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਪਾਰਟੀਆਂ ਬਦਲਣ ਦਾ ਦੌਰ ਲਗਾਤਾਰ ਜਾਰੀ ਹੈ। ਹੁਣ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਉਨਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਮੁੜ ਤੋਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਦੀ ਮੌਜੂਦਗੀ ਵਿੱਚ ਉਨਾਂ ਨੇ ਕਾਂਗਰਸ ਦਾ ਪੱਲਾ ਫੜਿਆ ਹੈ। ਦੱਸ ਦਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਗਮੋਹਨ ਸਿੰਘ ਕਾਂਗੜ ਕਾਂਗਰਸ ਤੋਂ ਨਾਰਾਜ਼ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸੀ। 2022 ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਖਰੜ ਹਲਕੇ ਤੋਂ ਜਗਮੋਹਨ ਸਿੰਘ ਕੰਗ ਦੀ ਟਿਕਟ ਰੱਦ ਕਰ ਦਿੱਤੀ ਸੀ ਜਿਸ ਤੋਂ ਬਾਅਦ ਉਹਨਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਇਲਜ਼ਾਮ ਲਗਾਇਆ ਸੀ ਕਿ ਉਹਨਾਂ ਦੀ ਟਿਕਟ ਰੱਦ ਕਰਵਾਉਣ ਪਿੱਛੇ ਚੰਨੀ ਦਾ ਸਭ ਤੋਂ ਵੱਡਾ ਹੱਥ ਹੈ ।
ਪੇਂਟ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸਵਾਹ
ਜੇਕਰ ਜਗਮੋਹਨ ਸਿੰਘ ਕੰਗ ਦੇ ਸਿਆਸੀ ਸਫ਼ਰ ਤੇ ਨਜ਼ਰ ਮਾਰੀਏ ਤਾਂ ਉਹ 1976 ਵਿੱਚ ਯੂਥ ਕਾਂਗਰਸ ਦੇ ਆਰਟ ਐਂਡ ਕਲਚਰ ਸੈਲ ਦੇ ਪ੍ਰਧਾਨ ਰਹੇ। ਇਸ ਤੋਂ ਇਲਾਵਾ ਉਹ ਪਹਿਲੀ ਬਾਰ 1992 ਵਿੱਚ ਮੋਰਿੰਡਾ ਵਿਧਾਨ ਸਭਾ ਤੋਂ ਵਿਧਾਇਕ ਚੁਣੇ ਗਏ ਸੀ। 2002 ਵਿੱਚ ਉਹ ਮੋਰਿੰਡਾ ਅਤੇ 2012 ਵਿੱਚ ਉਹ ਖਰੜ ਵਿਧਾਨ ਸਭਾ ਹਲਕੇ ਤੋਂ ਮੁੜ ਤੋਂ ਵਿਧਾਇਕ ਬਣੇ। 2002 ਵਿੱਚ ਉਹ ਪੰਜਾਬ ਦੀ ਮੌਜੂਦਾ ਸਰਕਾਰ ਵਿੱਚ ਮੰਤਰੀ ਵੀ ਰਹੇ ਸੀ ਹਾਲਾਂਕਿ ਉਹਨਾਂ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਆਪ ਉਮੀਦਵਾਰ ਕੰਵਰ ਸੰਧੂ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।