ਭਦੌੜ, 4 ਮਈ: ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਕਾਂਗਰਸ ਪਾਰਟੀ ਵੱਲੋਂ ਪੁਰਾਣੇ ਆਗੂਆਂ ਨੂੰ ਮੁੜ ਆਪਣੇ ਨਾਲ ਜੋੜਣ ਦੇ ਕੀਤੇ ਜਾ ਰਹੇ ਯਤਨਾਂ ਦੇ ਤਹਿਤ ਸਾਬਕਾ ਵਿਧਾਇਕ ਪਿਰਮਲ ਸਿੰਘ ਨੂੰ ਮੁੜ ਕਾਂਗਰਸ ਵਿੱਚ ਬਹਾਲ ਕਰ ਦਿੱਤਾ ਹੈ। ਬੀਤੇ ਕੱਲ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਦਵਿੰਦਰ ਯਾਦਵ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਵੱਲੋਂ ਪਿਰਮਲ ਸਿੰਘ ਨੂੰ ਬਹਾਲੀ ਦੀ ਚਿੱਠੀ ਦਿੰਦਿਆਂ ਮੁੜ ਕਾਂਗਰਸ ਵਿੱਚ ਕੰਮ ਕਰਨ ਲਈ ਹੱਲਾਸ਼ੇਰੀ ਦਿੱਤੀ।
ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਵਿਖੇ ਲੋਕ ਸਭਾ ਚੋਣ ਮੁਹਿੰਮ ਦੀ ਰਣਨੀਤੀ ਕੀਤੀ ਤਿਆਰ
ਦੱਸਣਾ ਬਣਦਾ ਹੈ ਕਿ ਸੁਖਪਾਲ ਸਿੰਘ ਖਹਿਰਾ ਦੇ ਨਾਲ ਕਾਂਗਰਸ ਵਿੱਚ ਪਾਰਟੀ ਵਿੱਚ ਸ਼ਮੂਲੀਅਤ ਕਰਨ ਵਾਲੇ ਸਾਬਕਾ ਵਿਧਾਇਕ ਪਿਰਮਲ ਸਿੰਘ ਨੂੰ ਸਾਲ 2022 ਦੀ ਸੰਗਰੂਰ ਜਿਮਨੀ ਉਪ ਚੋਣ ਦੌਰਾਨ ਕਾਂਗਰਸ ਵਿੱਚੋਂ ਮੁਅਤਲ ਕਰ ਦਿੱਤਾ ਸੀ। ਵੱਡੀ ਗੱਲ ਇਹ ਵੀ ਸੀ ਕਿ ਭਦੌੜ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜਿੱਤੇ ਪਿਰਮਲ ਸਿੰਘ ਕੁਝ ਵਿਧਾਇਕ ਸਾਥੀਆਂ ਦੇ ਨਾਲ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਸਨ ਪ੍ਰੰਤੂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹਨਾਂ ਨੂੰ ਕਾਂਗਰਸ ਨੇ ਟਿਕਟ ਨਹੀਂ ਦਿੱਤੀ ਸੀ ਅਤੇ ਉਹਨਾਂ ਦੀ ਥਾਂ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਦੌੜ ਹਲਕੇ ਤੋਂ ਚੋਣ ਲੜੇ ਸਨ।