👉ਵਿਧਵਾਂ ਨੂੰ 80 ਹਜ਼ਾਰ ਰੁਪਏ ਦੇ ਸਹਾਇਤਾ ਚੈੱਕ ਕੀਤੇ ਭੇਂਟ
ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ ਆਉਣ ਵਾਲੇ ਸਾਰੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਆਮ ਵਿਅਕਤੀਆਂ ਅਤੇ ਬਜ਼ੁਰਗਾਂ ਨੂੰ ਪੂਰਾ ਮਾਣ ਸਨਮਾਨ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਭਲਾਈ ਲਈ ਕੀਤੇ ਜਾਣ ਵਾਲੇ ਕਾਰਜਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਉਪਰੰਤ ਕੀਤਾ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜਿਥੇ ਸਾਬਕਾ ਫ਼ੌਜੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ
ਇਹ ਵੀ ਪੜ੍ਹੋ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਪ੍ਰਬੰਧ ਮੁਕੰਮਲ:ਡਿਪਟੀ ਕਮਿਸ਼ਨਰ
ਉਥੇ ਹੀ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਾਬਕਾ ਫ਼ੌਜੀ, ਵਿਧਵਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੋਈ ਵੀ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ ਦਫਤਰੀ ਸਮੇਂ ਆ ਕੇ ਉਨ੍ਹਾਂ ਨੂੰ ਮਿਲ ਸਕਦੇ ਹਨ।ਮੀਟਿੰਗ ਦੌਰਾਨ ਝੰਡਾ ਦਿਵਸ ਫੰਡ ਦੀ ਇਕੱਤਰਤਾ, ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਨਿਵਾਰਨ, ਐਕਸ ਸਰਵਿਸ ਮੈਨ ਦਾ ਗੰਨ ਲਾਇਸੈਂਸ ਬਣਾਉਣ, ਆਮਦਨ ਸਰਟੀਫਿਕੇਟ ਲੈਣ, ਈਸੀਐਚਐਸ ਪਾਲੀਕਲੀਨਿਕ ਵਿੱਚ ਮੈਡੀਕਲ ਸਪੈਸ਼ਲਿਸਟ ਡਾਕਟਰ ਅਤੇ ਦਵਾਈਆਂ ਦੀ ਉਪਲੱਬਧਤਾ, ਬੈਂਕਾਂ ਵਲੋਂ ਲਾਈਫ ਸਰਟੀਫਿਕੇਟ ਨੂੰ ਅਪਡੇਟ
ਇਹ ਵੀ ਪੜ੍ਹੋ ਰਾਹੁਲ ਗਾਂਧੀ ਵਿਰੁਧ ਪਰਚਾ ਦਰਜ਼; ਡਾ ਅੰਬੇਦਕਰ ਦੇ ਅਪਮਾਨ ਨੂੰ ਲੈ ਕੇ ਦੋਨਾਂ ਧਿਰਾਂ ਵਿਚਕਾਰ ਗਤੀਰੋਧ ਜਾਰੀ
ਅਤੇ ਰਿਕਵਰੀ ਲਈ ਕਾਰਵਾਈ ਅਤੇ ਰੀਇੰਮਪਲਾਇਮੈਂਟ ਸਰਟੀਫਿਕੇਟ ਤੇ ਹਸਤਾਖਰ ਆਦਿ ਸਬੰਧੀ ਵਿਸਥਾਰ ਸਹਿਤ ਵਿਚਾਰ-ਚਰਚਾ ਕੀਤੀ। ਇਸ ਦੌਰਾਨ 4 ਵਿਧਵਾਂ ਨੂੰ 80 ਹਜ਼ਾਰ ਰੁਪਏ ਦੇ ਸਹਾਇਤਾ ਚੈੱਕ ਵੀ ਭੇਂਟ ਕੀਤੇ ਗਏ।ਇਸ ਮੌਕੇ ਮੀਤ ਪ੍ਰਧਾਨ ਬ੍ਰਿਗੇਡੀਅਰ ਅਮਰਦੀਪ ਸਿੰਘ ਢਿੱਲੋਂ (ਸੇਵਾ ਮੁਕਤ) ਸੈਨਾ ਮੈਡਲ, ਕਰਨਲ ਵੈਟਨਰਜ਼ 81 ਸਬ ਏਰੀਆ ਬਠਿੰਡਾ ਮੁਕੁਲ ਗੁਪਤਾ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਦਿਲਪ੍ਰੀਤ ਸਿੰਘ ਕੰਗ, ਸਾਬਕਾ ਸੈਨਿਕਾਂ ਤੋਂ ਇਲਾਵਾ ਦਫਤਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਾ ਸਮੂਹ ਸਟਾਫ ਆਦਿ ਹਾਜ਼ਰ ਰਿਹਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK