ਬਠਿੰਡਾ, 27 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਤੇ ਸੂਬੇ ਦੇ ਅਬਾਕਾਰੀ ਤੇ ਕਰ ਭਾਗ ਦੇ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਕਸਾਈਜ਼ ਵਿਭਾਗ ਵੱਲੋਂ ਅੱਜ ਜਿਲੇ ਦੇ ਵਿੱਚ ਨਜਾਇਜ਼ ਸ਼ਰਾਬ ਦੀ ਵਰਤੋਂ ਨੂੰ ਰੋਕਣ ਲਈ ਇੱਕ ਜਾਗਰੂਕਤਾ ਮੁਹਿੰਮ ਚਲਾਈ ਗਈ। ਐਕਸਾਈਜ਼ ਵਿਭਾਗ ਦੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਜ਼ੋਨ ਪਵਨਜੀਤ ਸਿੰਘ ਦੀ ਰਹਿਨੁਮਾਈ ਅਤੇ ਸਹਾਇਕ ਕਮਿਸ਼ਨਰ ਅਬਾਕਾਰੀ ਉਮੇਸ਼ ਭੰਡਾਰੀ ਬਠਿੰਡਾ ਰੇਂਜ ਦੀ ਨਿਗਰਾਨੀ ਅਤੇ ਅਬਾਕਾਰੀ
ਪੰਜਾਬ ਦੇ ਵਿਚ ਸਰਾਬ ਦੇ ਠੇਕਿਆਂ ਦੀ ਨਿਲਾਮੀ ਭਲਕੇ, ਚੋਣ ਕਮਿਸ਼ਨ ਨੇ ਦਿੱਤੀ ਹਰੀ ਝੰਡੀ
ਅਫਸਰ ਬਰਿੰਦਰਪਾਲ ਸਿੰਘ ਮੌੜ ਅਤੇ ਮਨੀਸ਼ ਗੋਇਲ ਦੀ ਅਗਵਾਈ ਹੇਠ ਵਿੱਢੀ ਇਸ ਮੁਹਿੰਮ ਤਹਿਤ ਵੱਖ ਵੱਖ ਥਾਵਾਂ ’ਤੇ ਸਲੰਮ ਬਸਤੀਆਂ ਵਿੱਚ ਆਮ ਲੋਕਾਂ ਨੂੰ ਨਜਾਇਜ਼ ਅਤੇ ਗੈਰ ਕਾਨੂੰਨੀ ਸ਼ਰਾਬ ਦੀ ਵਰਤੋਂ ਦੇ ਕਾਰਨ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਬਠਿੰਡਾ ਦੀ ਧੋਬੀਆਣਾ ਬਸਤੀ ਦੇ ਵਿੱਚ ਪੁਲਿਸ ਵਿਭਾਗ ਦੇ ਸਹਿਯੋਗ ਦੇ ਨਾਲ ਚਲਾਈ ਇਸ ਮੁਹਿੰਮ ਦੇ ਦੌਰਾਨ ਨਜਾਇਜ਼ ਸ਼ਰਾਬ ਦੀ ਵਰਤੋਂ ਨਾ ਕਰਨ ਅਤੇ ਇਸਦੀ ਸਪਲਾਈ ਨੂੰ ਰੋਕਣ ਦੇ ਲਈ ਸੂਚਨਾ ਦੇਣ ਲਈ ਆਮ ਜਨਤਾ ਨੂੰ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ ਗਈ।
Share the post "ਐਕਸਾਈਜ਼ ਵਿਭਾਗ ਨੇ ਪੁਲਿਸ ਦੇ ਸਹਿਯੋਗ ਨਾਲ ਨਜਾਇਜ਼ ਸ਼ਰਾਬ ਦੀ ਵਰਤੋਂ ਨੂੰ ਰੋਕਣ ਲਈ ਚਲਾਈ ਜਾਗੁਰਕਤਾ ਮੁਹਿੰਮ"