ਆਬਕਾਰੀ ਵਿਭਾਗ ਦੀ ਟੀਮ ਵੱਲੋਂ ਨਜਾਇਜ਼ ਸ਼ਰਾਬ ਵਿਰੁੱਧ ਕਾਰਵਾਈ,48 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

0
76

Patiala News:ਆਬਕਾਰੀ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਨਜਾਇਜ਼ ਸ਼ਰਾਬ ਵੇਚਣ ਅਤੇ ਘਰ ਵਿੱਚ ਰੂੜੀ ਮਾਰਕਾ ਸ਼ਰਾਬ ਕੱਢਣ ਵਾਲਿਆਂ ਤੇ ਕਾਰਵਾਈ ਕਰਦੇ ਹੋਏ ਨਾਭਾ ’ਚ ਇਕ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਕਾਰਵਾਈ ਦੌਰਾਨ ਕੋਤਵਾਲੀ, ਨਾਭਾ ਵਿਖੇ 48 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਡਿਪਟੀ ਕਮਿਸ਼ਨਰ (ਆਬਕਾਰੀ) ਪਟਿਆਲਾ ਜ਼ੋਨ, ਪਟਿਆਲਾ ਸ਼੍ਰੀ ਤਰਸੇਮ ਚੰਦ ਅਤੇ ਸ੍ਰੀ ਰਾਜੇਸ਼ ਐਰੀ ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਰੇਂਜ, ਪਟਿਆਲਾ ਅਤੇ ਆਬਕਾਰੀ ਪੁਲਿਸ ਦੇ ਕਪਤਾਨ ਸ਼੍ਰੀ ਸੁਖਮਿੰਦਰ ਸਿੰਘ ਚੌਹਾਨ ਦੇ ਮਾਰਗ ਦਰਸ਼ਨ ਵਿੱਚ ਆਬਕਾਰੀ ਅਫ਼ਸਰ, ਜ਼ਿਲ੍ਹਾ ਪਟਿਆਲਾ-2 ਸ਼੍ਰੀ ਸਰੂਪ ਇੰਦਰ ਸਿੰਘ ਸੰਧੂ ਦੀ ਦੇਖ-ਰੇਖ ਹੇਠ ਕੀਤੀ।

ਇਹ ਵੀ ਪੜ੍ਹੋ  ਫਾਜ਼ਿਲਕਾ ਪੁਲਿਸ ਵੱਲੋਂ ਆਬਕਾਰੀ ਵਿਭਾਗ ਨਾਲ ਮਿਲ ਕੇ 17 ਹਜ਼ਾਰ ਲੀਟਰ ਤੋਂ ਵੱਧ ਲਾਹਨ ਨਸ਼ਟ

ਆਬਕਾਰੀ ਅਫ਼ਸਰ, ਜ਼ਿਲ੍ਹਾ ਪਟਿਆਲਾ-2 ਸ਼੍ਰੀ ਸਰੂਪ ਇੰਦਰ ਸਿੰਘ ਸੰਧੂ ਨੇ ਦੱਸਿਆ ਕਿ ਵਿਭਾਗ ਨੇ ਫ਼ੀਲਡ ਅਪ੍ਰੇਸ਼ਨ ਵਧਾ ਦਿੱਤੇ ਹਨ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਆਪਕ ਜਾਂਚ ਕੀਤੀ ਜਾ ਰਹੀ ਹੈ। ਨਜਾਇਜ਼ ਸ਼ਰਾਬ ਦੇ ਨੈੱਟਵਰਕ ਨੂੰ ਟਰੈਕ ਕਰਨ ਅਤੇ ਉਸ ਨੂੰ ਜੜਾਂ ਤੋਂ ਖ਼ਤਮ ਕਰਨ ਲਈ ਆਬਕਾਰੀ ਨਿਰੀਖਕਾਂ ਦੀਆਂ ਟੀਮਾਂ 24 ਘੰਟੇ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਸਮੂਹ ਗ੍ਰਾਮ ਪੰਚਾਇਤਾਂ ਨਾਲ ਤਾਲ ਮੇਲ ਕਰਕੇ ਨਜਾਇਜ਼ ਸ਼ਰਾਬ ਪੀਣ ਦੇ ਨੁਕਸਾਨਦੇਹ ਅਸਰਾਂ ਬਾਰੇ ਨਾਗਰਿਕਾਂ ਨੂੰ ਸਿੱਖਿਅਤ ਕਰਨ ਲਈ ਇੱਕ ਲੋਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here