WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਕਪੂਰਥਲਾ

Excise Dept ਦਾ ਸੇਵਾਦਾਰ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

292 Views

ਕਪੂਰਥਲਾ,29 ਅਕਤੂਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ ਕਪੂਰਥਲਾ ਵਿਖੇ ਸੇਵਾਦਾਰ (ਹੁਣ ਕਲਰਕ) ਵਜੋਂ ਤਾਇਨਾਤ ਸਹਿ ਮੁਲਜ਼ਮ ਸੰਜੀਵ ਮਲਹੋਤਰਾ ਨੂੰ 10,000 ਰੁਪਏ ਰਿਸ਼ਵਤ ਲੈਣ ਅਤੇ ਹੋਰ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਕੇਸ ਮੁਹੱਲਾ ਕਿਆਮਪੁਰਾ, ਕਪੂਰਥਲਾ ਦੇ ਵਸਨੀਕ ਨੀਰਜ ਸ਼ਰਮਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

Punjab Police ਦਾ Inspector ਇੱਕ ਲੱਖ ਰੁਪਏ ਰਿਸ਼ਵਤ ਲੈਂਦਾ Vigilance Bureau ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਕਪੂਰਥਲਾ ਸ਼ਹਿਰ ਦੇ ਕਿਆਮਪੁਰਾ ਵਿਖੇ ਇਲੈਕਟ੍ਰਾਨਿਕ ਦੀ ਦੁਕਾਨ ਚਲਾ ਰਿਹਾ ਹੈ ਅਤੇ ਉਸਨੇ ਅਪ੍ਰੈਲ 2024 ਵਿੱਚ ਕਿਸੇ ਗ੍ਰਾਹਕ ਨੂੰ ਕੂਲਰ ਵੇਚਿਆ ਸੀ, ਜਿਸ ਸਬੰਧੀ ਗ੍ਰਾਹਕ ਨਾਲ ਪੈਦਾ ਹੋਏ ਵਿਵਾਦ ਨੂੰ ਸੁਲਝਾਉਣ ਲਈ ਉਕਤ ਦੋਵੇਂ ਮੁਲਜ਼ਮ ਇਸ ਮਾਮਲੇ ਵਿੱਚ ਦਖ਼ਲ ਦੇ ਰਹੇ ਸਨ।ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਉਸ ਨੂੰ ਫ਼ੋਨ ਕਰਕੇ ਆਪਣੇ ਲੇਖਾਕਾਰ ਨਾਲ ਉਨ੍ਹਾਂ ਦੇ ਦਫ਼ਤਰ ਆਉਣ ਲਈ ਕਿਹਾ, ਜਿੱਥੇ ਉਨ੍ਹਾਂ ਨੇ ਬਿੱਲ ਵਿੱਚ ਬੇਨਿਯਮੀਆਂ ਦੇ ਨਿਪਟਾਰੇ ਲਈ ਉਸ ਤੋਂ 45,000 ਰੁਪਏ ਰਿਸ਼ਵਤ ਮੰਗੀ।ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਤੋਂ ਬਾਅਦ ਕਲਰਕ ਸੰਜੀਵ ਮਲਹੋਤਰਾ ਨੇ ਵਟਸਐਪ ਕਾਲ ‘ਤੇ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 30 ਹਜ਼ਾਰ ਰੁਪਏ ‘ਚ ਤੈਅ ਹੋ ਗਿਆ।

ਵੱਡੀ ਖ਼ਬਰ: ਆਮ ਆਦਮੀ ਪਾਰਟੀ ਨੇ ਆਪਣੇ ਜ਼ਿਲ੍ਹਾ ਪ੍ਰਧਾਨ ਨੂੰ ਦਿਖ਼ਾਇਆ ਬਾਹਰ ਦਾ ਰਾਸਤਾ

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਅਗਲੇ ਦਿਨ ਹੀ ਉਸ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈ ਲਏ, ਜਿਸ ਤੋਂ ਬਾਅਦ ਉਹ ਬਾਕੀ ਰਹਿੰਦੀ 20,000 ਰੁਪਏ ਰਿਸ਼ਵਤ ਦੀ ਲਗਾਤਾਰ ਮੰਗ ਕਰ ਰਹੇ ਸਨ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮ ਨਾਲ ਫੋਨ ‘ਤੇ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ, ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਵੱਲੋਂ ਦਿੱਤੇ ਗਏ ਬਿਆਨ ਅਤੇ ਪੇਸ਼ ਕੀਤੀ ਗਈ ਕਾਲ ਰਿਕਾਰਡਿੰਗ ਤੋਂ ਬਾਅਦ ਸ਼ਿਕਾਇਤ ਦੀ ਪੜਤਾਲ ਦੌਰਾਨ ਸਾਰੇ ਦੋਸ਼ ਸਹੀ ਪਾਏ ਗਏ।

ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਨਵੀਆਂ ਪੰਚਾਇਤਾਂ ਨਾਲ ਕੀਤੀਆਂ ਜਾਣ ਮੀਟਿੰਗਾਂ : ਡਿਪਟੀ ਕਮਿਸ਼ਨਰ

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਰਿਪੋਰਟ ਦੇ ਆਧਾਰ ‘ਤੇ ਉਕਤ ਦੋਵੇਂ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈ.ਪੀ.ਸੀ. ਦੀ ਧਾਰਾ 384, 120-ਬੀ ਤਹਿਤ ਐਫ.ਆਈ.ਆਰ ਨੰਬਰ 17 ਮਿਤੀ 14.8.2024 ਅਧੀਨ ਕੇਸ ਦਰਜ ਕੀਤਾ ਹੋਇਆ ਹੈ।ਦੱਸਣਯੋਗ ਹੈ ਕਿ ਇਸ ਮੁਕੱਦਮੇ ਵਿੱਚ ਮੁੱਖ ਮੁਲਜ਼ਮ ਇੰਸਪੈਕਟਰ ਜਤਿੰਦਰਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਕੀਤਾ ਜਾ ਚੁੱਕਾ ਹੈ, ਜਦ ਕਿ ਸਹਿ-ਮੁਲਜ਼ਮ ਕਲਰਕ ਸੰਜੀਵ ਮਲਹੋਤਰਾ ਪਿਛਲੇ ਦੋ ਮਹੀਨਿਆਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Related posts

ਟਰੈਕਟਰਾਂ ਦੀ ਰੇਸ’ਚ ਬੇਕਾਬੂ ਹੋਇਆ ਟਰੈਕਟਰ ਲੋਕਾਂ’ਤੇ ਚੜਿਆ,ਤਿੰਨ ਗੰਭੀਰ ਜਖਮੀ

punjabusernewssite

ਗੈਂਗਸਟਰ ਜੱਗੂ ਭਗਵਾਨਪੂਰੀਆ ਨੇ ਜੇਲ੍ਹ ’ਚ ਕੀਤੀ ਭੰਨਤੋੜ

punjabusernewssite

ਖੇਤਰੀ ਗ੍ਰਾਮੀਣ ਬੈਂਕ ਨੇ ਕਪੂਰਥਲਾ ਵਿਖੇ ਆਪਣੇ ਮੁੱਖ ਦਫ਼ਤਰ ਦੇ ਨਵੇਂ ਕੰਪਲੈਕਸ ਦਾ ਉਦਘਾਟਨ ਕੀਤਾ

punjabusernewssite