ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ

Date:

spot_img

ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ
ਬਠਿੰਡਾ, 5 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਭਰ ਚ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਮਾਲ ਵਿਭਾਗ ਚ ਲੰਬਿਤ ਪਏ ਇੰਤਕਾਲ ਦਰਜ ਕਰਨ ਸਬੰਧੀ ਤਹਿਸੀਲ ਪੱਧਰ ਤੇ ਵਿਸ਼ੇਸ਼ ਕੈਂਪ ਲਗਾ ਕੇ ਨਿਵੇਕਲੀ ਮੁਹਿੰਮ ਵਿੱਢੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵਿਸ਼ੇਸ਼ ਕੈਂਪਾ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਜ਼ਿਲ੍ਹੇ ਦੀਆਂ ਤਹਿਸੀਲਾਂ (ਬਠਿੰਡਾ, ਤਲਵੰਡੀ ਸਾਬੋ, ਰਾਮਪੁਰਾ ਅਤੇ ਮੌੜ) ਵਿਖੇ ਲਗਾਏ ਜਾਣਗੇ ।

ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੀਲ ਜਾਖੜ ’ਤੇ ਵੱਡਾ ਸਿਆਸੀ ਹਮਲਾ

ਉਨ੍ਹਾਂ ਇਸ ਮੌਕੇ ਸਬੰਧਤ ਉਪ ਮੰਡਲ ਮੈਜਿਸਟਰੇਟ ਤੋਂ ਇਲਾਵਾ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਹਾਜ਼ਰ ਰਹਿਣ ਦੀ ਹਦਾਇਤ ਕੀਤੀ ਹੈ ਤਾਂ ਜੋ ਇਸ ਕੈਂਪ ਦਾ ਵੱਧ ਤੋਂ ਵੱਧ ਲੋਕ ਲਾਹਾ ਲੈ ਸਕਣ । ਸ਼ੌਕਤ ਅਹਿਮਦ ਪਰੇ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਅੰਦਰ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਜ਼ਿਲ੍ਹੇ ਭਰ ਚ ਤਹਿਸੀਲ ਪੱਧਰ ਤੇ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ। ਉਨ੍ਹਾਂ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ।

ਪੰਜਾਬ ਸਰਕਾਰ ਵੱਲੋਂ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੁਣ ਪੁਲਿਸ ਮੁਲਾਜਮਾਂ ਨੂੰ ਸੋਸਲ ਮੀਡੀਆ ਦਾ ‘ਕਰੇਜ਼’ ਪੈ ਸਕਦਾ ਹੈ ਮਹਿੰਗਾ

ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਹੀ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ।

 

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...