ਡਾ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

0
88
+2

ਚੰਡੀਗੜ੍ਹ, 27 ਜਨਵਰੀ: ਬੀਤੇ ਕੱਲ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਵਿਰੁਧ ਮੁੱਖ ਮੰਤਰੀ ਨੇ ਸਖ਼ਤ ਕਾਰਵਾਈ ਦਾ ਭਰੋਸਾ ਦਿਵਾਇਆ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਕਰਨ ਵਾਲੇ ਵਿਰੁਧ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਇਸ ਘਟਨਾ ਨੂੰ ਬਹੁਤ ਮੰਦਭਾਗੀ ਦੱਸਦਿਆਂ ਕਿਹਾ ਕਿ ਇਸਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਅੰਬੇਦਕਰ ਦਾ ਸਤਿਕਾਰ ਕਰਨ ਵਾਲੇ ਹਰ ਵਿਅਕਤੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ।

ਇਹ ਵੀ ਪੜ੍ਹੋ ਡਾ ਭੀਮ ਰਾਓ ਦੇ ‘ਬੁੱਤ’ ਨੂੰ ਤੋੜਣ ਵਾਲੇ ਵਿਰੁਧ ਪਰਚਾ ਦਰਜ਼, ਅੰਮ੍ਰਿਤਸਰ ਬੰਦ ਅੱਜ

ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਪੰਜਾਬ ਵਿਰੋਧੀ ਤਾਕਤਾਂ ਦੇ ਫਿਰਕੂ ਤਣਾਅ ਪੈਦਾ ਕਰਨ ਦੇ ਮਨਸੂਬਿਆਂ ਨੂੰ ਨੱਥ ਪਾਈ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਪੂਰੀ ਤਰ੍ਹਾਂ ਚੌਕਸ ਅਤੇ ਵਚਨਬੱਧ ਹੈ।

ਇਹ ਵੀ ਪੜ੍ਹੋ ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ 

ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਅਜਿਹੀਆਂ ਕਾਰਵਾਈਆਂ ਰਾਹੀਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਸਭ ਤੋਂ ਵੱਧ ਸ਼ਾਂਤਮਈ ਅਤੇ ਭਾਈਚਾਰਕ ਸਾਂਝ ਵਾਲਾ ਸੂਬਾ ਬਣਾਉਣ ਲਈ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਲੋਕਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਬੇਨਤੀ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

+2

LEAVE A REPLY

Please enter your comment!
Please enter your name here