spot_img

ਮੁੱਖ ਮੰਤਰੀ ਤੀਰਥ ਯਾਤਰਾ ਯੋਜ਼ਨਾ ਤਹਿਤ ਧਾਰਮਿਕ ਸਥਾਨਾਂ ਦਾ ਵਾਧਾ: ਮੇਅਰ ਮਹਿਤਾ

Date:

spot_img

👉ਸ੍ਰੀ ਸਾਲਾਸਰ ਬਾਲਾਜੀ ਧਾਮ ਤੇ ਖਾਟੂ ਸ਼ਾਮ ਜੀ, ਹਰਿਦੁਆਰ ਤੇ ਰਿਸ਼ੀਕੇਸ, ਵਰਿੰਦਾਵਨ ਤੇ ਮਥੁਰਾ ਜੀ ਦੇ ਧਾਰਮਿਕ ਸਥਾਨਾਂ ਦੇ ਕਰਵਾਏ ਜਾਣਗੇ ਦਰਸ਼ਨ : ਮੇਅਰ

Bathinda News: ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜ਼ਨਾ ਦੌਰਾਨ ਆਮ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪਹਿਲਾਂ ਕਰਵਾਏ ਜਾ ਰਹੇ ਧਾਰਮਿਕ ਅਸਥਾਨਾਂ ਦੇ ਨਾਲ-ਨਾਲ 3 ਹੋਰ ਤੀਰਥ ਸਥਾਨਾਂ ਦਾ ਵਿਸਥਾਰ ਕੀਤਾ ਗਿਆ ਹੈ। ਇਹ ਜਾਣਕਾਰੀ ਨਗਰ ਨਿਗਮ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਸਾਂਝੀ ਕੀਤੀ।ਮੇਅਰ ਨਗਰ ਨਿਗਮ ਸ੍ਰੀ ਪਦਮਜੀਤ ਸਿੰਘ ਮਹਿਤ ਨੇ ਦੱਸਿਆ ਕਿ ਜਿਹੜੇ 3 ਤੀਰਥ ਸਥਾਨਾਂ ਦਾ ਵਿਸਥਾਰ ਕੀਤਾ ਗਿਆ ਹੈ, ਉਨ੍ਹਾਂ ਵਿੱਚ ਸ੍ਰੀ ਸਾਲਾਸਰ ਬਾਲਾਜੀ ਧਾਮ ਤੇ ਖਾਟੂ ਸ਼ਾਮ ਜੀ, ਦੂਜਾ ਹਰਿਦੁਆਰ ਤੇ ਰਿਸ਼ੀਕੇਸ ਜੀ ਅਤੇ ਵਰਿੰਦਾਵਨ ਤੇ ਮਥੁਰਾ ਜੀ ਨੂੰ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉Bathinda ‘ਚ ਵਕੀਲਾਂ ਦੀਆਂ ਚੋਣਾਂ ਨੂੰ ਲੈ ਕੇ ਪ੍ਰਕ੍ਰਿਆ ਸ਼ੁਰੂ; 11 ਸਤੰਬਰ ਨੂੰ ਪੈਣਗੀਆਂ ਵੋਟਾਂ

ਸ੍ਰੀ ਮਹਿਤਾ ਨੇ ਦੱਸਿਆ ਕਿ ਬਠਿੰਡਾ ਵਾਸੀਆਂ ਨੂੰ ਇਨ੍ਹਾਂ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਜ਼ੋਨ ਇੰਚਾਰਜ ਸ੍ਰੀ ਰਾਕੇਸ਼ ਪੁਰੀ ਤੇ ਜ਼ਿਲ੍ਹਾ ਇੰਚਾਰਜ ਸ੍ਰੀ ਅਮਰਦੀਪ ਸਿੰਘ ਰਾਜਨ ਦੀ ਦੇਖਰੇਖ ਹੇਠ 17 ਅਗਸਤ ਸ਼ਾਮ 6 ਵਜੇ ਫਾਇਰ ਬਿਗ੍ਰੇਡ ਚੌਂਕ ਤੋਂ 2-2 ਬੱਸਾਂ ਰਵਾਨਾ ਕੀਤੀਆਂ ਜਾਣਗੀਆਂ। ਉਸ ਤੋਂ ਬਾਅਦ 23 ਅਗਸਤ ਤੇ 29 ਅਗਸਤ ਨੂੰ ਹੋਰ ਬੱਸਾਂ ਵੀ ਇਨ੍ਹਾਂ ਤਿੰਨਾਂ ਧਾਰਮਿਕ ਸਥਾਨਾਂ ਲਈ ਰਵਾਨਾ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ 👉Aam Aadmi Party ਵੱਲੋਂ ਜਾਖੜਾਂ ਦੇ ਗੜ ‘ਚ ਨਵਾਂ ਹਲਕਾ ਇੰਚਾਰਜ ਨਿਯੁਕਤ

ਮੇਅਰ ਸ੍ਰੀ ਮਹਿਤਾ ਨੇ 9 ਅਗਸਤ ਨੂੰ ਬਠਿੰਡਾ ਵਿਖੇ ਕਰਵਾਏ ਗਏ ਪ੍ਰੋਗਰਾਮ “ਹਮਾਰੇ ਰਾਮ” ਪਲੇਅ ਬਾਰੇ ਕਿਹਾ ਕਿ ਬਠਿੰਡਾ ਵਾਸੀਆਂ ਨੇ ਇਸ ਪ੍ਰੋਗਰਾਮ ਨੂੰ ਬਹੁਤ ਹੀ ਭਰਵਾਂ ਹੁੰਗਾਰਾ ਦਿੱਤਾ ਹੈ ਅਤੇ ਇਸ ਪ੍ਰੋਗਰਾਮ ਨੂੰ ਬਹੁਤ ਹੀ ਸਲਾਹਿਆ ਗਿਆ ਹੈ। ਬਠਿੰਡਾ ਵਾਸੀਆਂ ਦੇ ਇਸ ਪ੍ਰੋਗਰਾਮ ਨੂੰ ਦਿੱਤੇ ਗਏ ਇੰਨੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ 24 ਅਗਸਤ ਨੂੰ ਬਲਵੰਤ ਗਾਰਗੀ ਆਡੋਟੋਰੀਅਮ ਬਠਿੰਡਾ ਵਿਖੇ “ਹਮਾਰੇ ਰਾਮ” ਪ੍ਰੋਗਰਾਮ ਦੇ 2 ਸ਼ੋਅ ਦਿਖਾਏ ਜਾਣਗੇ।ਇਸ ਮੌਕੇ ਚੇਅਰਮੈਨ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ ਅਤੇ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਸ੍ਰੀ ਅਮਰਜੀਤ ਸਿੰਘ ਰਾਜਨ ਵੀ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...