ਬਠਿਡਾ, 8 ਮਈ : ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ ਬਠਿੰਡਾ ਲਈ ਨਿਯੁਕਤ ਕੀਤੇ ਗਏ ਖਰਚਾ ਨਿਗਰਾਨ ਸ਼੍ਰੀ ਅਖਲੇਸ਼ ਕੁਮਾਰ ਯਾਦਵ (ਆਈਆਰਐਸ) ਅਤੇ ਮੈਡਮ ਨੰਦਨੀ ਆਰ ਨੈਰ (ਆਈਆਰਐਸ) ਨੇ ਅੱਜ ਇੱਥੇ ਬਠਿੰਡਾ ਲੋਕ ਸਭਾ ਹਲਕੇ ਨਾਲ ਸਬੰਧਤ ਸਮੂਹ ਏਆਰਓਜ਼, ਨੋਡਲ ਅਫ਼ਸਰਾਂ, ਖਰਚਾ ਟੀਮਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਪਣੀ ਪਲੇਠੀ ਮੀਟਿੰਗ ਕੀਤੀ। ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਤਰਫੋਂ ਹੁਣ ਤੱਕ ਦੀ ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾਂ-2024 ਨੂੰ ਸਫਲਤਾਪੂਰਵਕ ਨੇਪਰੇ ਚੜਾਉਣ ਲਈ ਸਮੁੱਚੀ ਚੋਣ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਗਿਆ।ਇਸ ਮੌਕੇ ਐਸਐਸਪੀ ਸ਼੍ਰੀ ਦੀਪਕ ਪਾਰੀਕ ਨੇ ਜ਼ਿਲ੍ਹੇ ਅੰਦਰ ਕਾਨੂੰਨ ਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਜਾਣਕਾਰੀ ਸਾਂਝੀ ਕੀਤੀ।
ਜ਼ਿਲ੍ਹਾ ਚੋਣ ਅਫਸਰ ਨੇ ਕਾਊਟਿੰਗ ਸੈਂਟਰਾਂ ਤੇ ਸਟਰਾਂਗ ਰੂਮਾਂ ਦਾ ਕੀਤਾ ਦੌਰਾ
ਇਸ ਮੌਕੇ ਖਰਚਾ ਨਿਗਰਾਨ ਸ਼੍ਰੀ ਅਖਲੇਸ਼ ਕੁਮਾਰ ਯਾਦਵ ਤੇ ਮੈਡਮ ਨੰਦਨੀ ਆਰ ਨੈਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਚੋਣਾਂ ਦੌਰਾਨ ਨਿਭਾਈ ਜਾਣ ਵਾਲੀ ਆਪੋਂ-ਆਪਣੀਆਂ ਡਿਊਟੀ ਬਾਰੇ ਪੂਰੀ ਤਰ੍ਹਾਂ ਜਾਣਕਾਰੀ ਹਾਸਲ ਹੋਣਾ ਲਾਜ਼ਮੀ ਹੈ। ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਮੌਜੂਦ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਖਰਚਾ ਨਿਗਰਾਨਾਂ ਦੁਆਰਾ ਤਿੰਨ ਵਾਰ ਚੋਣ ਲੜ ਰਹੇ ਉਮੀਦਵਾਰਾਂ ਵਲੋਂ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਚੋਣ ਖਰਚਿਆਂ ਦੀ ਮਿਤੀ 19, 24 ਤੇ 28 ਮਈ 2024 ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਜਾਂਚ ਕੀਤੀ ਜਾਵੇਗੀ, ਜਿਸ ਦੀ ਹਰ ਹਾਲਤ ਵਿੱਚ ਖਰਚਾ ਨਿਗਰਾਨਾਂ ਕੋਲੋਂ ਪੜਤਾਲ ਕਰਵਾਉਣੀ ਯਕੀਨੀ ਬਣਾਈ ਜਾਵੇ।