ਮੈਡੀਕਲ ਕਾਲਜ ਵਿਖੇ ‘ਮ੍ਰਿਤਕ ਦੇਹਾਂ ਦੇ ਅੰਗਾਂ ਦੀ ਪ੍ਰਾਪਤੀ ਵਰਕਸ਼ਾਪ: ਪੇਟ ਦੇ ਅੰਗਾਂ ਦੀ ਪ੍ਰਾਪਤੀ ਬਾਰੇ ਮਾਸਟਰ ਕਲਾਸ’ ‘ਚ ਮਾਹਰਾਂ ਵੱਲੋਂ ਚਰਚਾ

0
31
+1

Patiala News: ਅੰਗ ਦਾਨ ਪ੍ਰਚਾਰ ਅਤੇ ਪੰਜਾਬ ‘ਚ ਸਰਕਾਰੀ ਅੰਗ ਟਰਾਂਸਪਲਾਂਟ ਸੇਵਾਵਾਂ ਦੀ ਸ਼ੁਰੂਆਤ ਵੱਲ ਇਕ ਕਦਮ ਪੁੱਟਦਿਆਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਨੇ ਪੀ.ਜੀ.ਆਈ ਮੈਡੀਕਲ ਐਜੂਕੇਸ਼ਨ ਤੇ ਖੋਜ ਚੰਡੀਗੜ੍ਹ ਤੇ ਉਤਰ ਖੇਤਰੀ ਅੰਗਦਾਨ ਤੇ ਟਿਸ਼ੂ ਟਰਾਂਸਪਲਾਂਟ ਸੰਸਥਾ (ਰੋਟੋ) ਦੇ ਸਹਿਯੋਗ ਨਾਲ ‘ਮ੍ਰਿਤਕ ਦੇਹਾਂ ਦੇ ਅੰਗਾਂ ਦੀ ਪ੍ਰਾਪਤੀ ਵਰਕਸ਼ਾਪ: ਪੇਟ ਦੇ ਅੰਗਾਂ ਦੀ ਪ੍ਰਾਪਤੀ ਬਾਰੇ ਮਾਸਟਰ ਕਲਾਸ’ ਕਰਵਾਈ ਗਈ। ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ ਰਾਜਨ ਸਿੰਗਲਾ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ਉਦੇਸ਼ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਅੰਗ ਦਾਨ ਅਤੇ ਟਰਾਂਸਪਲਾਂਟ ਸੇਵਾਵਾਂ ਨੂੰ ਉਤਸ਼ਾਹਤ ਕਰਨਾ ਹੈ।

ਇਹ ਵੀ ਪੜ੍ਹੋ  ਬਲਾਤਕਾਰ ਦੇ ਮਾਮਲੇ ’ਚ ਪਾਦਰੀ ਬਲਜਿੰਦਰ ਅਦਾਲਤ ਵੱਲੋਂ ਦੋਸ਼ੀ ਕਰਾਰ, 1 ਨੂੰ ਸੁਣਾਈ ਜਾਵੇਗੀ ਸਜ਼ਾ

ਡਾ. ਰਾਜਨ ਸਿੰਗਲਾ ਨੇ ਦੱਸਿਆ ਕਿ ਪੀ.ਜੀ.ਆਈ ਚੰਡੀਗੜ੍ਹ ਦੇ ਰੈਨਲ ਟਰਾਂਸਪਲਾਂਟ ਸਰਜਰੀ ਵਿਭਾਗ ਦੇ ਮਾਹਿਰ ਡਾ. ਅਸ਼ੀਸ਼ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਨੇ ਸਰਕਾਰੀ ਮੈਡੀਕਲ ਕਾਲਜ ਦੇ ਨਾਲ-ਨਾਲ ਨਿੱਜੀ ਸੰਸਥਾਵਾਂ ਮਨੀਪਾਲ ਐਂਡ ਪਾਰਕ ਹਸਪਤਾਲ ਪਟਿਆਲਾ ਅਤੇ ਮੈਕਸ ਹਸਪਤਾਲ ਮੋਹਾਲੀ ਦੇ ਸਰਜਨਾਂ ਨੂੰ ਮ੍ਰਿਤਕ ਦਾਨੀ ਦੀ ਦੇਹ ਤੋਂ ਅੰਗ ਪ੍ਰਾਪਤੀ ’ਤੇ ਹੱਥੀਂ ਸਿਖਲਾਈ ਪ੍ਰਦਾਨ ਕੀਤੀ, ਜੋ ਕਿ ਅੰਗ ਟਰਾਂਸਪਲਾਂਟੇਸ਼ਨ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਵਰਕਸ਼ਾਪ ਨੇ ਇਹ ਸੰਦੇਸ਼ ਵੀ ਦਿੱਤਾ ਕਿ ਕੈਡੇਵਰੀਕ ਅੰਗ ਦਾਨ ਸਰਵਜਨਿਕ ਸਿਹਤ ਦੇ ਹਿੱਤ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਅਤੇ ਪੰਜਾਬ ਨੂੰ ਇਸ ਖੇਤਰ ਵਿੱਚ ਮੋਹਰੀ ਬਣਾਉਣ ਲਈ ਨਵੀਆਂ ਨੀਤੀਆਂ ‘ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ ਤਾਂ ਕਿ ਮ੍ਰਿਤਕ ਸਰੀਰਾਂ ਦੇ ਅੰਗਾਂ ਨੂੰ ਕਿਸੇ ਲੋੜਵੰਦ ਮਰੀਜ਼ ਨੂੰ ਲਗਾ ਕੇ ਉਨ੍ਹਾਂ ਦੀ ਜਾਨ ਨੂੰ ਬਚਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here