👉ਨੌਜਵਾਨ ਵੱਲੋਂ ਆਨਲਾਈਨ ਸਮੱਗਰੀ ਨਾਲ ਬੰਬ ਵਰਗੀ ਵਸਤੂ ਬਣਾਉਣ ਦੀ ਚਰਚਾ
Bathinda News: ਬਠਿੰਡਾ ਜ਼ਿਲ੍ਹੇ ਦੇ ਪਿੰਡ ਜੀਦਾ ਦੇ ਇੱਕ ਘਰ ਵਿੱਚ ਬੀਤੀ ਕੱਲ੍ਹ ਬੁੱਧਵਾਰ ਸ਼ਾਮ ਕਰੀਬ 4 ਵਜੇ ਹੋਏ ਧਮਾਕੇ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਾਕੇ ਦੀ ਤੀਬਰ ਆਵਾਜ਼ ਸੁਣ ਕੇ ਪਿੰਡ ਵਾਸੀ ਇਕੱਠੇ ਹੋ ਗਏ, ਪਰੰਤੂ ਲੋਕਾਂ ਵੱਲੋਂ ਚੁੱਪੀ ਵੱਟਣ ਕਾਰਨ ਇਹ ਮਾਮਲਾ ਅੱਜ ਦੂਜੇ ਦਿਨ ਬਾਹਰ ਆਇਆ ਹੈ। ਇਸ ਘਟਨਾ ਵਿੱਚ ਬੁਰੀ ਤਰ੍ਹਾਂ ਜਖ਼ਮੀ ਹੋਏ ਪਿਉ-ਪੁੱਤ ਦੀ ਪਹਿਚਾਣ ਗੁਰਪ੍ਰੀਤ ਸਿੰਘ ਅਤੇ ਪਿਤਾ ਜਗਤਾਰ ਸਿੰਘ ਵਜੋਂ ਹੋਈ ਹੈ । ਘਟਨਾ ਸਾਹਮਣੇ ਆਉਣ ਤੋਂ ਬਾਅਦ ਐਸ.ਐਸ.ਪੀ. ਅਮਨੀਤ ਕੌਂਡਲ ਵੱਲੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਗਏ।
ਇਹ ਵੀ ਪੜ੍ਹੋ ਹਸਪਤਾਲ ਤੋਂ ਛੁੱਟੀ ਮਿਲਦੇ ਹੀ ਮੁੜ Action ਵਿਚ ਆਏ ਮੁੱਖ ਮੰਤਰੀ ਭਗਵੰਤ ਮਾਨ
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪਰਚਾ ਦਰਜ਼ ਕੀਤਾ ਜਾ ਰਿਹਾ ਤੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਮੁਢਲੀ ਜਾਣਕਾਰੀ ਮੁਤਾਬਕ ਪਿੰਡ ਜੀਦਾ ਦੇ 19 ਸਾਲਾਂ ਗੁਰਪ੍ਰੀਤ ਸਿੰਘ ਜੋ ਕਿ ਕਾਨੂੰਨ ਦੀ ਪੜਾਈ ਕਰ ਰਿਹਾ ਹੈ, ਵੱਲੋਂ ਕਥਿਤ ਤੌਰ ‘ਤੇ ਯੂਟਿਊਬ ਰਾਹੀਂ ਘਰ ਵਿੱਚ ਕੋਈ ਸਮੱਗਰੀ ਮੰਗਵਾ ਕੇ ਉਸਦਾ ਪ੍ਰਯੋਗ ਕੀਤਾ ਜਾ ਰਿਹਾ ਸੀ। ਪ੍ਰੰਤੂ ਅਚਾਨਕ ਧਮਾਕਾ ਹੋ ਗਿਆ। ਜਿਸਦੇ ਵਿਚ ਗੁਰਪ੍ਰੀਤ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਜਖ਼ਮੀ ਨੂੰ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ।
ਇਹ ਵੀ ਪੜ੍ਹੋ ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ
ਇਸ ਦੌਰਾਨ ਸ਼ਾਮ ਨੂੰ ਜਦ ਗੁਰਪ੍ਰੀਤ ਦੇ ਪਿਤਾ ਜਗਤਾਰ ਵੱਲੋਂ ਧਮਾਕੇ ਵਾਲੀ ਸਮੱਗਰੀ ਨੂੰ ਇਕੱਠਾ ਕੀਤਾ ਜਾ ਰਿਹਾ ਸੀ ਤਾਂ ਇੱਕ ਹੋਰ ਧਮਾਕਾ ਹੋ ਗਿਆ ਪ੍ਰੰਤੂ ਇਹ ਧਮਾਕਾ ਸਵੇਰ ਦੇ ਧਮਾਕੇ ਨਾਲੋਂ ਜਿਆਦਾ ਖ਼ਤਰਨਾਕ ਸੀ, ਜਿਸਦੇ ਵਿਚ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਉਸਨੂੰ ਵੀ ਪ੍ਰਾਈਵੇਟ ਹਸਪਤਾਲ ਵਿਚ ਲਿਆਂਦਾ ਗਿਆ। ਇਸ ਦੌਰਾਨ ਪੁਲਿਸ ਨੂੰ ਵੀ ਸੂਚਨਾ ਮਿਲ ਗਈ।
ਇਹ ਵੀ ਪੜ੍ਹੋ ਜੇਲ੍ਹ ਵਿੱਚ ਨਸ਼ੀਲੇ ਪਦਾਰਥ ਸਪਲਾਈ ਕਰਦਾ ਹੋਮ ਗਾਰਡ ਫੜਿਆ
ਐੱਸ ਐੱਸ. ਪੀ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫ਼ੋਰੈਂਸਿਕ ਟੀਮ ਵਲੋਂ ਨਮੂਨੇ ਇਕੱਠੇ ਕੀਤੇ ਜਾ ਰਹੇ ਹਨ। ਫ਼ਿਲਹਾਲ ਇਸ ਧਮਾਕੇ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਲੋਕ ਹੈਰਾਨ ਹਨ ਕਿ ਕਿਸ ਤਰ੍ਹਾਂ ਆਨਲਾਈਨ ਰਾਹੀਂ ਅਜਿਹੀ ਖ਼ਤਰਨਾਕ ਸਮੱਗਰੀ ਘਰਾਂ ਤੱਕ ਪਹੁੰਚ ਰਹੀ ਹੈ। ਪਿੰਡ ਦੇ ਲੋਕਾਂ ਨੇ ਦੱਬੀ ਜੁਬਾਨ ਵਿਚ ਦਸਿਆ ਕਿ ਉਕਤ ਨੌਜਵਾਨ ਪਿਛਲੇ ਕਈ ਸਾਲਾਂ ਤੋਂ ਚੁੱਪਚਾਪ ਰਹਿੰਦਾ ਹੈ ਤੇ ਕਿਸੇ ਨੁੰ ਘੱਟ ਵੱਧ ਹੀ ਬੁਲਾਉਂਦਾ ਹੈ।ਜਿਸਦੇ ਕਾਰਨ ਉਸਦੇ ਬਾਰੇ ਕਿਸੇ ਨੂੰ ਕੋਈ ਜਿਆਦਾ ਜਾਣਕਾਰੀ ਨਹੀਂ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













