spot_img

Punjab Police ਦੇ Ex DGP ਦੀ ਕੋਠੀ ਨਜ਼ਦੀਕ ਧਮਾਕਾ; ਮੱਝ ਦੀ ਲੱਤ ਉੱਡੀ, ਪੁਲਿਸ ਵੱਲੋਂ ਜਾਂਚ ਸ਼ੁਰੂ

Date:

spot_img

Malerkotla News: Punjab Police (ਪੰਜਾਬ ਪੁਲਿਸ) ਦੇ ਚਰਚਿਤ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਦੀ ਮਲੇਰਕੋਟਲਾ ਸਥਿਤ ਰਿਹਾਇਸ਼ ਦੇ ਨਜ਼ਦੀਕ ਵੱਡਾ ਧਮਾਕਾ ਹੋਣ ਦੀ ਸੂਚਨਾ ਹੈ। ਇਸ ਧਮਾਕੇ ਦੇ ਵਿਚ ਇੱਕ ਮੱਝ ਦੀ ਲੱਤ ਉੱਡ ਗਈ। ਘਟਨਾ ਦਾ ਪਤਾ ਲੱਗਦੇ ਹੀ ਐਸਐਸਪੀ ਮਲੇਰਕੋਟਲਾ ਗੁਰਮੀਤ ਸਿੰਘ ਸਮੇਤ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਫ਼ੌਰੇਂਸਕ ਟੀਮਾਂ ਦੇ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਧਮਾਕਾ ਸਾਬਕਾ ਡੀਜੀਪੀ ਦੀ ਰਿਹਾਇਸ਼ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਹੈ ਜਾਂ ਫ਼ਿਰ ਇਸਦੇ ਪਿੱਛੇ ਕੋਈ ਹੋਰ ਕਾਰਨ ਹੈ।

ਇਹ ਵੀ ਪੜ੍ਹੋ 👉Punjab News: ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ ‘ਆਪ’ ਦਾ ਹੱਲਾ ਬੋਲ

ਹਥੋਆਂ ਰੋਡ ਡਰੇਨ ਪੁਲ ਨਜ਼ਦੀਕ ਹੋਈ ਘਟਨਾ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਸਐਸਪੀ ਗੁਰਮੀਤ ਸਿੰਘ ਨੇ ਦਸਿਆ ਕਿ, ‘‘ਧਮਾਕੇ ਵਾਲੀ ਥਾਂ ਕਾਫ਼ੀ ਕੂੜਾ-ਕਰਕਟ ਪਿਆ ਹੋਇਆ ਹੈ ਤੇ ਘਟਨਾ ਸਮੇਂ ਅਮੀਰ ਹਮਜ਼ਾ ਨਾਂ ਦਾ ਇੱਕ ਵਿਅਕਤੀ ਆਪਣੇ ਪਸ਼ੂਆਂ ਨੂੰ ਲੈ ਕੇ ਇੱਥੋਂ ਜਾ ਰਿਹਾ ਸੀ ਕਿ ਅਚਾਨਕ ਇੱਕ ਲਿਫ਼ਾਫੇ ਉੱਪਰ ਮੱਝ ਦਾ ਪੈਰ ਟਿਕ ਗਿਆ, ਜਿਸਤੋਂ ਬਾਅਦ ਧਮਾਕਾ ਹੋਇਆ ਅਤੇ ਮੱਝ ਦੀ ਲੱਤ ਉੱਡ ਗਈ। ” ਐਸਐਸਪੀ ਨੇ ਅੱਗੇ ਕਿਹਾ ਕਿ ਮਾਮਲੇ ਡੀ ਡੂੰਘਾਈ ਨਾਲ ਫ਼ੌਰੇਂਸਕ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕਦਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...