ਪੰਜਾਬ ਦੇ ਉਦਯੋਗ ਮੰਤਰੀ ਵੱਲੋਂ ਰਤਨ ਟਾਟਾ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

Date:

spot_img

ਚੰਡੀਗੜ੍ਹ, 10 ਅਕਤੂਬਰ: ਪੰਜਾਬ ਦੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਦੇ ਨਾਮੀਂ ਉਦਯੋਗਪਤੀ ਰਤਨ ਟਾਟਾ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੇ ਇਕ “ਕੀਮਤੀ ਰਤਨ” ਖੋ ਲਿਆ ਹੈ, ਜਿਸਦੀ ਭਰਪਾਈ ਕਰਨੀ ਮੁਸ਼ਕਿਲ ਹੈ। ਇੱਥੋਂ ਜਾਰੀ ਸ਼ੋਕ ਸੰਦੇਸ਼ ਵਿੱਚ ਸੌਂਦ ਨੇ ਕਿਹਾ ਕਿ ਰਤਨ ਟਾਟਾ ਨੇ ਦੇਸ਼ ਦੇ ਅਰਥਚਾਰੇ ਦੀ ਮਜ਼ਬੂਤੀ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਹੈ ਅਤੇ ਵੱਖ ਵੱਖ ਖੇਤਰਾਂ ਵਿੱਚ ਉਨ੍ਹਾਂ ਵੱਲੋਂ ਕੀਤੇ ਕੰਮ ਨੌਜਵਾਨ ਪੀੜ੍ਹੀ ਨੂੰ ਹਮੇਸ਼ਾਂ ਪ੍ਰੇਰਨਾ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਰਤਨ ਟਾਟਾ ਆਪਣੀ ਸਾਦਗੀ, ਮਿਹਨਤ ਅਤੇ ਇਮਾਨਦਾਰੀ ਲਈ ਲੋਕ ਮਨਾਂ ਵਿੱਚ ਹਮੇਸ਼ਾਂ ਵਸੇ ਰਹਿਣਗੇ।

ਇਹ ਵੀ ਪੜੋ: Honey Sethi: ਲੜਕੀ ਦੀਆਂ ਫ਼ੋਟੋਆਂ ਨਾਲ ਛੇੜਛਾੜ ਕਰਕੇ ਸ਼ੋਸਲ ਮੀਡੀਆ ’ਤੇ ਪਾਉਣ ਦੇ ਦੋਸ਼ਾਂ ਹੇਠ ‘ਹਨੀ ਸੇਠੀ’ ਗ੍ਰਿਫਤਾਰ

ਉਨ੍ਹਾਂ ਕਿਹਾ ਕਿ ਜਾਨਵਰਾਂ ਪ੍ਰਤੀ ਰਤਨ ਟਾਟਾ ਦੇ ਪਿਆਰ ਅਤੇ ਹਮਦਰਦੀ ਨੂੰ ਵੀ ਸਦਾ ਯਾਦ ਕੀਤਾ ਜਾਂਦਾ ਰਹੇਗਾ। ਉਦਯੋਗ ਮੰਤਰੀ ਨੇ ਕਿਹਾ ਕਿ ਆਧੁਨਿਕ ਭਾਰਤ ਦੇ ਸਨਅਤੀ ਖੇਤਰ ਦੀ ਇਸ ਨਾਮੀਂ ਸਖਸ਼ੀਅਤ ਦੇ ਤੁਰ ਜਾਣ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਟਾਟਾ ਪਰਿਵਾਰ ਦੇ ਸਾਰੇ ਮੈਂਬਰਾਂ ਅਤੇ ਸਾਕ-ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਰੱਬ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...