Thursday, April 16, 2026
spot_img
spot_img

ਅਮਰੀਕਾ ਵਿੱਚ ਗ੍ਰਿਫ਼ਤਾਰ ਗੈਂਗਸਟਰ ਹੈਪੀ ਪਾਸੀਆਂ ਦੀ ਹਵਾਲਗੀ ਸਬੰਧੀ ਪ੍ਰਕਿਰਿਆ ਦੀ ਕਾਰਵਾਈ ਕੀਤੀ ਸ਼ੁਰੂ: ਡੀਜੀਪੀ

Date:

spot_img

👉ਅਮਰੀਕਾ ਅਤੇ ਭਾਰਤ ਦਰਮਿਆਨ ਸ਼ਾਨਦਾਰ ਅੰਤਰਰਾਸ਼ਟਰੀ ਸਹਿਯੋਗ ਅਤੇ ਸੂਚਨਾ ਸੰਚਾਰ ਦੇ ਨਤੀਜੇ ਵਜੋਂ ਹੋਈ ਗ੍ਰਿਫਤਾਰੀ: ਡੀਜੀਪੀ ਗੌਰਵ ਯਾਦਵ

Chandigarh News:ਅਮਰੀਕਾ ‘ਚ ਗ੍ਰਿਫਤਾਰ ਕੀਤੇ ਗਏ ਪੰਜਾਬ ਨਾਲ ਸਬੰਧਤ ਖ਼ਤਰਨਾਕ ਗੈਂਗਸਟਰ ਹੈਪੀ ਪਸੀਆ ਨੂੰ ਵਾਪਸ ਲਿਆਉਣ ਦੇ ਲਈ ਪੰਜਾਬ ਸਰਕਾਰ ਤੇ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਪ੍ਰੀਕ੍ਰਿਆ ਸ਼ੁਰੂ ਕਰ ਦਿੱਤੀ ਹੈ। ਦੇਰ ਸ਼ਾਮ ਜਾਰੀ ਇੱਕ ਬਿਆਨ ਵਿਚ ਹੈਪੀ ਪਸ਼ੀਆ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਦਿਆਂ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਅੱਤਵਾਦ ਵਿਰੁੱਧ ਚੱਲ ਰਹੀ ਜੰਗ ਵਿੱਚ ਪੰਜਾਬ ਪੁਲਿਸ ਦੀ ਮੁਸਤੈਦ ਤੇ ਨਿਰੰਤਰ ਪੈਰਵਾਈ ਸਦਕਾ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ ਨੂੰ ਸੈਕਰਾਮੈਂਟੋ, ਅਮਰੀਕਾ ਵਿੱਚ ਗ੍ਰਿਫਤਾਰ ਕਰਨ ਵਿੱਚ ਵੱਡੀ ਸਫ਼ਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਹੈਪੀ ਪਾਕਿਸਤਾਨ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦਾ ਅਮਰੀਕਾ ਅਧਾਰਤ ਮੁੱਖ ਸੰਚਾਲਕ ਹੈ ਅਤੇ ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਨਜ਼ਦੀਕੀ ਸਹਿਯੋਗੀ ਹੈ।

ਇਹ ਵੀ ਪੜ੍ਹੋ Gangster Happy Passia ਨੂੰ ਅਮਰੀਕਾ ‘ਚ ਹਿਰਾਸਤ ਵਿਚ ਲਏ ਜਾਣ ਦੀ ਚਰਚਾ !

ਡੀਜੀਪੀ ਗੌਰਵ ਯਾਦਵ ਨੇ ਇਸਨੂੰ ਇੱਕ ਵੱਡੀ ਸਫਲਤਾ ਕਰਾਰ ਦਿੰਦਿਆਂ ਕਿਹਾ, ‘‘ਅਮਰੀਕੀ ਅਥਾਰਟੀਆਂ ਵੱਲੋਂ ਹੈਪੀ ਪਾਸੀਆਂ ਨੂੰ ਹਿਰਾਸਤ ਵਿੱਚ ਲੈਣ ਦੀ ਘੋਸ਼ਣਾ ਕਰਨ ਦੇ ਨਾਲ, ਅੱਜ ਆਈਐਸਆਈ-ਸਮਰਥਿਤ ਅੱਤਵਾਦੀ ਨੈੱਟਵਰਕਾਂ ’ਤੇ ਸ਼ਿਕੰਜਾ ਕੱਸਣ ਵਿੱਚ ਇੱਕ ਵੱਡਾ ਮੀਲ ਪੱਥਰ ਸਥਾਪਿਤ ਕੀਤਾ ਗਿਆ ਹੈ। ਇਹ ਅਮਰੀਕਾ ਅਤੇ ਭਾਰਤ ਵਿਚਕਾਰ ਸ਼ਾਨਦਾਰ ਅੰਤਰਰਾਸ਼ਟਰੀ ਸਹਿਯੋਗ ਅਤੇ ਸੂਚਨਾ ਦੇ ਆਦਾਨ-ਪ੍ਰਦਾਨ ਦਾ ਨਤੀਜਾ ਹੈ,’’ । ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਨਿਰੰਤਰ ਰੂਪ ਵਿਚ ਖੁਫੀਆ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਸੀ ।ਉਨ੍ਹਾਂ ਦਸਿਆ ਕਿ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਅਤੇ ਯੂ.ਐਸ. ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ ਨੇ 17 ਅਪ੍ਰੈਲ 2025 ਨੂੰ ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿੱਚ ਹੈਪੀ ਪਾਸੀਆਂ ਨੂੰ ਗ੍ਰਿਫ਼ਤਾਰ ਕੀਤਾ ।

ਇਹ ਵੀ ਪੜ੍ਹੋ AGTF ਅਤੇ Tarn taran Police ਵੱਲੋਂ ਮੁਕਾਬਲੇ ਤੋਂ ਬਾਅਦ ਲੰਡਾ ਹਰੀਕੇ ਦੇ ਦੋ ਗੁਰਗੇ ਕਾਬੂ,ਦੋ ਪਿਸਤੌਲ ਬਰਾਮਦ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅੰਮ੍ਰਿਤਸਰ ਦੇ ਪਿੰਡ ਪਾਸੀਆਂ ਦੇ ਰਹਿਣ ਵਾਲੇ ਹੈਪੀ ਪਾਸੀਆਂ ਨੇ ਅਪਰਾਧਿਕ ਗਤੀਵਿਧੀਆਂ ਦੀ ਸ਼ੁਰੂਆਤ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਉਸਦੇ ਅਮਰੀਕਾ ਸਥਿਤ ਸਾਥੀਆਂ ਦਰਮਨ ਕਾਹਲੋਂ ਅਤੇ ਅੰਮ੍ਰਿਤ ਬਲ ਨਾਲ ਕੀਤੀ ਸੀ। ਬਾਅਦ ਵਿੱਚ, ਹੈਪੀ ਪਾਸੀਆਂ ਪਾਕਿਸਤਾਨ ਹਮਾਇਤ ਪ੍ਰਾਪਤ ਆਈਐਸਆਈ ਦੀ ਸਿੱਧੀ ਅਗਵਾਈ ਹੇਠ ਕੰਮ ਕਰਨ ਵਾਲੇ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਮੁੱਖ ਸਾਥੀ ਬਣ ਗਿਆ।ਉਨ੍ਹਾਂ ਕਿਹਾ ਕਿ ਹੈਪੀ ਪਾਸੀਆ ਪੰਜਾਬ ਵਿੱਚ ਆਈਐਸਆਈ-ਸਮਰਥਿਤ ਅੱਤਵਾਦੀ ਮਾਡਿਊਲਾਂ ਦਾ ਮੁੱਖ ਹੈਂਡਲਰ ਸੀ ਅਤੇ 2023-2025 ਦੇ ਵਿਚਕਾਰ ਰਾਜ ਭਰ ਵਿੱਚ ਮਿੱਥ ਕੀਤੇ ਕਤਲ, ਪੁਲਿਸ ਅਸਟੈਬਲਿਸ਼ਮੈਂਟਸ ’ਤੇ ਗ੍ਰਨੇਡ ਹਮਲੇ ਅਤੇ ਜਬਰਨ ਵਸੂਲੀ ਆਦਿ ਵਿੱਚ ਉਸਦੀ ਅਹਿਮ ਭੂਮਿਕਾ ਰਹੀ ਹੈ।ਡੀਜੀਪੀ ਨੇ ਕਿਹਾ, ‘‘ਸਾਡੀ ਜਾਂਚ ਵਿੱਚ ਸਤੰਬਰ 2024 ਤੋਂ ਬਾਅਦ ਸੂਬੇ ਵਿੱਚ ਹੋਈਆਂ ਜ਼ਿਆਦਾਤਰ ਅੱਤਵਾਦੀ ਵਾਰਦਾਤਾਂ ਵਿੱਚ ਹੈਪੀ ਪਾਸੀਆਂ ਦੀ ਸਿੱਧੀ ਸ਼ਮੂਲੀਅਤ ਪਾਈ ਗਈ ਹੈ,’’ ।

ਇਹ ਵੀ ਪੜ੍ਹੋ ਪੰਜਾਬ ਦੇ ਦੁਸ਼ਮਣਾਂ ਨੂੰ ਵਿਦੇਸ਼ਾਂ ਵਿੱਚ ਵੀ ਨਹੀਂ ਬਖ਼ਸ਼ੇਗੀ ਆਪ ਸਰਕਾਰ- ਅਮਨ ਅਰੋੜਾ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਹੈਪੀ ਪਾਸੀਆ ਦੁਆਰਾ ਸ਼ੁਰੂ ਕੀਤੇ ਸਾਰੇ ਅੱਤਵਾਦੀ ਮਾਡਿਊਲਾਂ ਨੂੰ ਬਾਰੀਕੀ ਨਾਲ ਟਰੈਕ ਕੀਤਾ ਹੈ ਅਤੇ ਉਨ੍ਹਾਂ ਨੂੰ ਸਫਲਤਾਪੂਰਵਕ ਨਸ਼ਟ ਕੀਤਾ । ਉਨ੍ਹਾਂ ਇਹ ਵੀ ਕਿਹਾ ਕਿ ਪਾਸੀਆ ਦੀਆਂ ਗਤੀਵਿਧੀਆਂ ਬਾਰੇ ਇੱਕ ਵਿਆਪਕ ਡੋਜ਼ੀਅਰ ਕੇਂਦਰੀ ਏਜੰਸੀਅ, ਜੋ ਕਿ ਅੱਗੋਂ ਅਮਰੀਕੀ ਅਧਾਰਟੀਆਂ ਨਾਲ ਸਾਂਝਾ ਕੀਤਾ ਗਿਆ ਸੀ, ਜਿਸ ਕਾਰਨ ਉਸਦੀ ਗ੍ਰਿਫਤਾਰੀ ਸੰਭਵ ਹੋਈ। ਉਨ੍ਹਾਂ ਕਿਹਾ, ‘‘ਪੰਜਾਬ ਪੁਲਿਸ ਨੇ ਕਾਨੂੰਨ ਅਨੁਸਾਰ ਪਾਸੀਆ ਦੀ ਭਾਰਤ ਹਵਾਲਗੀ ਲਈ ਪ੍ਰਕਿਰਿਆ ਸ਼ੁਰੂ ਕਰਨ ਲਈ ਕੇਂਦਰੀ ਏਜੰਸੀਆਂ ਕੋਲ ਮਾਮਲਾ ਪਹਿਲਾਂ ਹੀ ਉਠਾਇਆ ਹੈ,’’।ਡੀਜੀਪੀ ਗੌਰਵ ਯਾਦਵ ਨੇ ਇਸ ਗੱਲ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਅਪਰਾਧੀ ਕਿੰਨਾ ਵੀ ਸ਼ਾਤਿਰ ਹੋਵੇ ਪਰ ਇੱਕ ਨਾ ਇੱਕ ਦਿਨ ਉਸ ਨੂੰ ਕਾਨੂੰਨ ਦਾ ਸਾਹਮਣਾ ਕਰਨਾ ਹੀ ਪੈਂਦਾ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਪੁਲਿਸ ਸੂਬੇ ਨੂੰ ਸੁਰੱਖਿਅਤ ਰੱਖਣ ਲਈ ਪੂਰੀ ਤਰ੍ਹਾਂ ਮੁਸਤੈਦ ਅਤੇ ਦ੍ਰਿੜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...