WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਆਪ ਨੇ ਪ੍ਰੋ. ਭੁੱਲਰ ਦੀ ਰਿਹਾਈ ਦੇ ਮੁੱਦੇ ‘ਤੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਅਕਾਲੀ ਦਲ ਦੀ ਕੀਤੀ ਆਲੋਚਨਾ

ਚੰਡੀਗੜ੍ਹ, 23 ਜਨਵਰੀ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪ੍ਰੋ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਮੁੱਦੇ ‘ਤੇ ਝੂਠ ਬੋਲਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਤਿੱਖਾ ਹਮਲਾ ਕੀਤਾ ਹੈ। ‘ਆਪ’ ਨੇ ਉਨ੍ਹਾਂ ਦੇ ਝੂਠ ਨੂੰ ਪੰਜਾਬ ‘ਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਦੱਸਿਆ ਕਿਉਂਕਿ ਬਾਦਲ ਹੁਣ ਸੱਤਾ ਤੋਂ ਬਾਹਰ ਹਨ।ਪਾਰਟੀ ਦੇ ਮੁੱਖ ਬੁਲਾਰੇ ਗੋਵਿੰਦਰ ਮਿੱਤਲ ਅਤੇ ਵਿਕਰਮ ਪਾਸੀ ਦੇ ਨਾਲ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਤੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰੇ ਜਾਣ ਕਾਰਨ ਅਕਾਲੀ ਆਗੂ ਦੁਖੀ ਹਨ।

ਮੋਹਾਲੀ ਨਗਰ ਨਿਗਮ ਦੀ ਲੇਖਾ ਤੇ ਠੇਕਾ ਕਮੇਟੀ ਨੇ 52 ਕਰੋੜ ਦੇ 43 ਵਿਕਾਸ ਏਜੰਡਿਆਂ ਨੂੰ ਦਿੱਤੀ ਪ੍ਰਵਾਨਗੀ

ਇਸ ਲਈ ਉਹ ਪੰਜਾਬ ਦੇ ਲੋਕਾਂ ਨੂੰ ਨਿੱਤ ਨਵਾਂ ਝੂਠ ਪਰੋਸ ਰਹੇ ਹਨ। ਅਕਾਲੀ ਦਲ (ਬਾਦਲ) ਪਾਰਟੀ ਖਾਸ ਕਰਕੇ ਬਿਕਰਮ ਸਿੰਘ ਮਜੀਠੀਆ ਆਪਣੇ ਸਿਆਸੀ ਫਾਇਦੇ ਲਈ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਲਈ ਉਹ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ‘ਤੇ ਸਿਆਸਤ ਕਰ ਰਹੇ ਹਨ। ਕੰਗ ਨੇ ਕਿਹਾ ਕਿ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਾਮਲੇ ਲਈ 7 ਮੈਂਬਰੀ ਸਜ਼ਾ ਰੀਵਿਊ ਬੋਰਡ ਹੈ, ਇਸ ਵਿੱਚ ‘ਆਪ’ ਦੇ ਦਿੱਲੀ ਕੈਬਨਿਟ ਮੰਤਰੀ (ਜੇਲ੍ਹ ਮੰਤਰੀ) ਕੈਲਾਸ਼ ਗਹਿਲੋਤ ਮੈਂਬਰ ਹਨ ਅਤੇ ਛੇ ਮੈਂਬਰ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਸਬੰਧਤ ਹਨ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਪੁਰਾਣਾ ਸਹਿਯੋਗੀ ਹੈ। ਕੰਗ ਨੇ ਬੋਰਡ ਦੀ ਮੀਟਿੰਗ ਦੇ ਮਿਨਟਸ ਦਿਖਾਉਂਦੇ ਹੋਏ ਮੀਡੀਆ ਨੂੰ ਦੱਸਿਆ ਕਿ ਪ੍ਰੋ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਸਿਰਫ਼ ‘ਆਪ’ ਮੰਤਰੀ ਨੇ ਕੀਤੀ ਹੈ।

ਮਾਨਸਾ ਜ਼ਿਲ੍ਹੇ ਦੇ 4 ਸਕੂਲ ਗਰੀਨ ਸਕੂਲ ਐਵਾਰਡ ਲਈ ਚੁਣੇ ਗਏ

‘ਆਪ’ ਦੇ ਜੇਲ੍ਹ ਮੰਤਰੀ ਨੇ ਕਿਹਾ ਕਿ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਹੋਣੀ ਚਾਹੀਦੀ ਹੈ ਕਿਉਂਕਿ ਉਹ 25 ਸਾਲਾਂ ਤੋਂ ਵੱਧ ਸਮੇਂ ਤੋਂ ਸਲਾਖਾਂ ਪਿੱਛੇ ਹੈ, ਉਸ ਦੇ ਹੋਮ ਟਾਊਨ ਪੁਲਿਸ ਨੇ ਉਸ ਦੀ ਰਿਹਾਈ ਲਈ ਐਨਓਸੀ ਦਿੱਤੀ ਹੈ ਅਤੇ ਉਸ ਦੀ ਸਰੀਰਕ ਅਤੇ ਮਾਨਸਿਕ ਸਿਹਤ ਬਹੁਤੀ ਠੀਕ ਨਹੀਂ ਹੈ। ਬਾਕੀ ਸਾਰੇ ਛੇ ਮੈਂਬਰਾਂ ਨੇ ਉਸਦੀ ਰਿਹਾਈ ਦੇ ਵਿਰੁੱਧ ਵੋਟ ਦਿੱਤੀ, ਇਸਲਈ 6:1 ਦੇ ਬਹੁਮਤ ਨਾਲ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਕੇਸ ਨੂੰ ਰੱਦ ਕਰ ਦਿੱਤਾ ਗਿਆ। ਕੰਗ ਨੇ ਕਿਹਾ ਕਿ ਅਕਾਲੀ ਦਲ (ਬਾਦਲ) ਦੇ ਆਗੂ ਇੰਨੇ ਬੇਸ਼ਰਮ ਹਨ ਕਿ ਸੁਖਬੀਰ ਸਿੰਘ ਬਾਦਲ ਦੀ ਇੱਕ ਪੁਰਾਣੀ ਵੀਡੀਓ ਹੈ ਜਿਸ ਵਿੱਚ ਉਹ ਸਾਰੇ ਬੰਦੀ ਸਿੰਘਾਂ ਨੂੰ ਅੱਤਵਾਦੀ ਕਹਿ ਰਹੇ ਹਨ ਅਤੇ ਭਾਜਪਾ ਨਾਲ ਸੂਬੇ ਅਤੇ ਕੇਂਦਰ ਵਿੱਚ ਸੱਤਾ ਵਿੱਚ ਹੋਣ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਵੀ ਸਿੱਖਾਂ ਜਾਂ ਬੰਦੀ ਸਿੰਘਾਂ ਲਈ ਕੁਝ ਵੀ ਅਜਿਹਾ ਨਹੀਂ ਕੀਤਾ। ਕੰਗ ਨੇ ਕਿਹਾ ਕਿ ਮਜੀਠੀਆ ਉਹੀ ਵਿਅਕਤੀ ਹੈ, ਜਿਸ ਨੇ ਪਹਿਲਾਂ ਕੁਝ ਲੋਕਾਂ ਦੇ ਧੜੇ ਨੂੰ ਖੁਸ਼ ਕਰਨ ਲਈ ਅੰਮ੍ਰਿਤਪਾਲ ਦੀ ਆਲੋਚਨਾ ਕੀਤੀ ਸੀ ਪਰ ਪੰਜਾਬ ਪੁਲਸ ਦੀ ਕਾਰਵਾਈ ਤੋਂ ਬਾਅਦ ਉਸ ਨੇ ਵਿਰੋਧੀ ਧੜੇ ਨੂੰ ਖੁਸ਼ ਕਰਨ ਲਈ ਅੰਮ੍ਰਿਤਪਾਲ ਦਾ ਸਾਥ ਦਿੱਤਾ।

ਪਿੰਡ ਘੁੱਦਾ ਦੇ ਲੋਕਾਂ ਵਲੋਂ ਚੋਰੀ ਦੇ ਸ਼ੱਕ ’ਚ ਫ਼ੜਿਆ ਵਿਅਕਤੀ ਪੁਲਿਸ ਦੀ ਹਿਰਾਸਤ ਵਿਚੋਂ ਹੋਇਆ ਫ਼ਰਾਰ

ਇਸ ਤੋਂ ਸਪੱਸ਼ਟ ਹੈ ਕਿ ਉਹ ਸਿਰਫ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ, ਪੰਜਾਬ ਦੇ ਲੋਕਾਂ ਨੂੰ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਗੁੰਮਰਾਹ ਕਰਕੇ ਭੜਕਾਉਣਾ ਚਾਹੁੰਦੇ ਹਨ ਅਤੇ ਸਥਿਤੀ ਦਾ ਕੋਈ ਸਿਆਸੀ ਫਾਇਦਾ ਉਠਾਉਣਾ ਚਾਹੁੰਦੇ ਹਨ। ਕੰਗ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਬਾਦਲ ਅਤੇ ਮਜੀਠੀਆ ਦੇ ਇਨ੍ਹਾਂ ਝੂਠਾਂ ਨੂੰ ਕਦੇ ਵੀ ਦੁਬਾਰਾ ਨਹੀਂ ਮਨਣਗੇ। ਉਹ ਹੁਣ ਅਕਾਲੀ ਦਲ ਦੀ ਅਸਲੀਅਤ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਹਰ ਕੋਈ ਜਾਣਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਦੇ ਵੀ ਪੰਥ, ਸਿੱਖਾਂ ਅਤੇ ਪੰਜਾਬ ਲਈ ਕੁਝ ਨਹੀਂ ਕੀਤਾ, ਉਹ ਹਮੇਸ਼ਾ ਆਪਣੇ ਨਿੱਜੀ ਹਿੱਤਾਂ ਲਈ ਕੁਝ ਕਰਦੇ ਹਨ। ਇਸ ਲਈ ਇੱਥੇ ਸ਼੍ਰੋਮਣੀ ਅਕਾਲੀ ਦਲ ਦੀ ਹਮਦਰਦੀ ਹਾਸਲ ਕਰਨ ਦੀ ਕੋਸ਼ਿਸ਼ ਬੁਰੀ ਤਰ੍ਹਾਂ ਫੇਲ੍ਹ ਹੋਵੇਗੀ। ਕੰਗ ਨੇ ਚੁਣੌਤੀ ਦਿੱਤੀ ਕਿ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਇਹੀ ਸਵਾਲ ਭਾਜਪਾ ਅਤੇ ਨਰਿੰਦਰ ਮੋਦੀ ਨੂੰ ਪੁੱਛਣ ਦੀ ਹਿੰਮਤ ਕਰਨ ਕਿਉਂਕਿ ਉਹ ਬੰਦੀ ਸਿੰਘ ਦੀ ਰਿਹਾਈ ਨੂੰ ਰੋਕਣ ਵਾਲੇ ਹਨ।

ਬਠਿੰਡਾ ’ਚ ਵੋਟਰਾਂ ਦੀ ਗਿਣਤੀ ਸਾਢੇ ਦਸ ਲੱਖ ਹੋਈ, ਪ੍ਰਸ਼ਾਸਨ ਵਲੋਂ ਅੰਤਿਮ ਪ੍ਰਕਾਸ਼ਨਾ ਜਾਰੀ

ਉਨ੍ਹਾਂ ਸਵਾਲ ਕੀਤਾ ਕਿ ਕੀ ਅਕਾਲੀ ਆਗੂ ਭੁੱਲਰ ਦੀ ਰਿਹਾਈ ਦਾ ਵਿਰੋਧ ਕਰਨ ਵਾਲੇ ਐਸਆਰਬੀ ਦੇ ਛੇ ਭਾਜਪਾ ਮੈਂਬਰਾਂ ਖ਼ਿਲਾਫ਼ ਕੋਈ ਵਿਰੋਧ ਪ੍ਰਦਰਸ਼ਨ ਕਰਨਗੇ। ਕੀ ਉਨ੍ਹਾਂ ਵਿੱਚ ਮੋਦੀ ਲਈ ਇੱਕ ਸ਼ਬਦ ਵੀ ਕਹਿਣ ਦੀ ਹਿੰਮਤ ਹੈ ਜਿਵੇਂ ਉਹ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਬਾਰੇ ਕਹਿੰਦੇ ਹਨ? ਕੰਗ ਨੇ ਅੱਗੇ ਕਿਹਾ ਕਿ ਜੇਕਰ ਅੱਜ ਵੀ ਭਾਜਪਾ ਅਕਾਲੀ ਦਲ ਨੂੰ ਗਠਜੋੜ ਲਈ ਇਸ਼ਾਰਾ ਕਰਦੀ ਹੈ ਤਾਂ ਬਾਦਲ ਅਤੇ ਮਜੀਠੀਆ ਉਨ੍ਹਾਂ ਨਾਲ ਜੁੜਨ ਲਈ ਗੋਡਿਆਂ ਭਾਰ ਹੋ ਜਾਣਗੇ। ਕੰਗ ਨੇ ਅਕਾਲੀ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਉਹ ਭਾਜਪਾ ਨਾਲ ਕਦੇ ਵੀ ਗਠਜੋੜ ਨਹੀਂ ਕਰਨਗੇ ਜਿਸ ਨੇ ਪੰਜਾਬ ਨਾਲ ਵਾਰ-ਵਾਰ ਧੋਖਾ ਕੀਤਾ ਹੈ।

Related posts

ਅਧਿਕਾਰੀ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਤੇ ਉਪਰਾਲਿਆਂ ਦਾ ਲਾਭ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ: ਮੁੱਖ ਮੰਤਰੀ

punjabusernewssite

ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾ ਪ੍ਰਦਾਨ ਕਰਨ ਲਈ ਨਵੀਆਂ ਪੁਲਾਂਘਾਂ ਪੁੱਟੇਗਾ ਪੰਜਾਬ: ਮੁੱਖ ਮੰਤਰੀ

punjabusernewssite

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਖਿਲਾਫ਼ ਸਰਕਾਰੀ ਕੰਮਕਾਜ ‘ਚ ਵਿਘਨ ਪਾਉਣ ਕਰਕੇ FIR ਦਰਜ

punjabusernewssite