Bathinda News: ਬਠਿੰਡਾ ਵਿੱਚ ਸਥਾਨਕ ਪ੍ਰਸ਼ਾਸਨ ਤੇ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਨਵੀਂ ਬਸਤੀ ਸਥਿਤ ਇੱਕ ਦੁਕਾਨ ‘ਤੇ ਰੇਡ ਮਾਰੀ, ਜਿੱਥੇ Adidas, Nike, Reebok, Skechers ਸਮੇਤ ਹੋਰ ਮਸ਼ਹੂਰ ਬ੍ਰਾਂਡਾਂ ਦੇ ਨਕਲੀ ਬੂਟਾਂ ਦੀਆਂ ਕਥਿਤ ਤੌਰ ‘ਤੇ ਡੁਪਲੀਕੇਟ ਕਾਪੀਆਂ ਵੇਚੀਆਂ ਜਾ ਰਹੀਆਂ ਸਨ। ਪਤਾ ਲੱਗਿਆ ਹੈ ਕਿ ਨਾਮੀ ਕੰਪਨੀਆਂ ਦੇ ਪ੍ਰਤੀਨਿਧੀਆਂ ਦੀ ਹਾਜ਼ਰੀ ਵਿੱਚ ਮੌਕੇ ‘ਤੇ ਵੱਡੀ ਤਾਦਾਦ ਵਿਚ ਨਕਲੀ ਬੂਟ ਜ਼ਬਤ ਕੀਤੇ ਜਾਣ ਦੀ ਵੀ ਚਰਚਾ ਹੈ।ਸਰੋਤਾਂ ਅਨੁਸਾਰ, ਇਹ ਗੈਰਕਾਨੂੰਨੀ ਕਾਰੋਬਾਰ ਸਿਰਫ ਬਠਿੰਡਾ ਹੀ ਨਹੀਂ, ਸਗੋਂ ਗਿੱਦੜਬਾਹਾ ਖੇਤਰ ਵਿੱਚ ਵੀ ਵੱਡੇ ਪੱਧਰ ‘ਤੇ ਚੱਲ ਰਿਹਾ ਹੈ।
ਇਹ ਵੀ ਪੜ੍ਹੋ Sri Muktsar Sahib Police ਵੱਲੋਂ ਨਸ਼ਾ ਤਸਕਰਾਂ ਵਿਰੁਧ ਵੱਡੀ ਕਾਰਵਾਈ; ਸਾਢੇ 3 ਕਿਲੋ ਅਫੀਮ ਸਹਿਤ 2 ਕਾਬੂ
ਉੱਥੇ ਵੀ ਕਈ ਗੁਪਤ ਗੋਦਾਮਾਂ ਵਿੱਚ ਵੱਡੀਆਂ ਕੰਪਨੀਆਂ ਦੇ ਨਕਲੀ ਬੂਟਾਂ ਦੀ ਸਪਲਾਈ ਕੀਤੀ ਜਾ ਰਹੀ ਹੈ। ਇਹ ਬੂਟ ਸਸਤੇ ਭਾਅ ‘ਤੇ ਵੇਚ ਕੇ ਗਾਹਕਾਂ ਨੂੰ ਠੱਗਿਆ ਜਾ ਰਿਹਾ ਸੀ। ਥਾਣਾ ਕੁਤਵਾਲੀ ਦੇ ਐਸਐਚਓ ਇੰਸਪੈਕਟਰ ਪਰਵਿੰਦਰ ਸਿੰਘ ਨੇ ਇਸ ਰੇਡ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਮਾਮਲੇ ਦੇ ਵਿੱਚ ਪਰਚਾ ਦਰਜ ਕਰ ਲਿਆ ਹੈ ਅਤੇ ਸਰਚ ਮੁਹਿੰਮ ਹਾਲੇ ਜਾਰੀ ਹੈ। ਜ਼ਿਕਰਯੋਗ ਹੈ ਕਿ ਇਸ ਗੋਰਖਧੰਦੇ ਨਾਲ ਨਾ ਸਿਰਫ ਗ੍ਰਾਹਕਾਂ ਨੂੰ ਧੋਖਾ ਦਿੱਤਾ ਜਾ ਰਿਹਾ ਹੈ, ਬਲਕਿ ਸਰਕਾਰ ਨੂੰ ਵੀ ਵੱਡਾ ਰੈਵਨਿਊ ਨੁਕਸਾਨ ਹੋ ਰਿਹਾ ਹੈ। ਅਧਿਕਾਰੀਆਂ ਨੇ ਯਕੀਨ ਦਵਾਇਆ ਹੈ ਕਿ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ ਅਤੇ ਨਕਲੀ ਮਾਲ ਦੇ ਸਪਲਾਈ ਚੈਨ ਤੱਕ ਪਹੁੰਚ ਕੇ ਇਸ ਗੋਰਖਧੰਦੇ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













