ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

Date:

spot_img

ਮੁੱਖ ਮੰਤਰੀ ਭਗਵੰਤ ਮਾਨ ਨੇ ਜਲਾਲਪੁਰੀਆ ਨੂੰ ਪਾਰਟੀ ਵਿੱਚ ਕੀਤਾ ਸ਼ਾਮਲ
Chandigarh News:  ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਖੇਡ ਜਗਤ ਦੀ ਇਸ ਨਾਮੀ ਹਸਤੀ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਪਾਲਾ ਜਲਾਲਪੁਰੀਆ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਪਾਲਾ ਜਲਾਲਪੁਰੀਆ ਕਬੱਡੀ ਦੀ ਦੁਨੀਆ ਵਿੱਚ ਆਪਣੀ ਬਿਹਤਰੀਨ ਤਕਨੀਕ ਅਤੇ ‘ਕਲੋਜ਼ ਫਾਈਟਰ’ ਦੇ ਨਾਮ ਤੋਂ ਮਸ਼ਹੂਰ ਹਨ, ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਜਲਾਲਪੁਰੀਆ ਵਰਗੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਪਾਲਾ ਨੇ ਹਮੇਸ਼ਾ ਖੇਡ ਦੇ ਮੈਦਾਨ ਵਿੱਚ ਪੰਜਾਬ ਦੀ ਸ਼ਾਨ ਵਧਾਈ ਹੈ ਅਤੇ ਹੁਣ ਉਹ ਜਨ ਸੇਵਾ ਦੇ ਮੈਦਾਨ ਵਿੱਚ ਸਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਸਾਡੀ ਸਰਕਾਰ ਲਗਾਤਾਰ ਖਿਡਾਰੀਆਂ ਨੂੰ ਮਾਣ-ਸਤਿਕਾਰ ਦੇਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਹੈ। ਪਾਲਾ ਦੇ ਪਾਰਟੀ ਵਿੱਚ ਆਉਣ ਨਾਲ ਸੂਬੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਵਿੱਚ ਇੱਕ ਨਵਾਂ ਉਤਸ਼ਾਹ ਪੈਦਾ ਹੋਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related