ਪ੍ਰਸਿੱਧ ਗਾਇਕ ਹੰਸ ਰਾਜ ਹੰਸ ਨੂੰ ਸਦਮਾ, ਪਤਨੀ ਦਾ ਹੋਇਆ ਦਿਹਾਂਤ

0
135
+2

Jalandhar News: ਪੰਜਾਬ ਦੇ ਪ੍ਰਸਿੱਧ ਗਾਇਕ ਹੰਸਰਾਜ ਹੰਸ ਨੂੰ ਅੱਜ ਵੱਡਾ ਸਦਮਾ ਲੱਗਿਆ ਹੈ। ਉਹਨਾਂ ਦੇ ਧਰਮ ਪਤਨੀ ਨਸੀਬ ਕੌਰ ਦਾ ਬੁੱਧਵਾਰ ਦੁਪਹਿਰ ਨੂੰ ਦਿਹਾਂਤ ਹੋ ਗਿਆ ਹੈ। ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੀ ਨਸੀਬ ਕੌਰ ਜਲੰਧਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਸਨ, ਜਿੱਥੇ ਉਹਨਾਂ ਅੱਜ ਦੁਪਹਿਰ ਇੱਕ ਵਜੇ ਆਖਰੀ ਸਾਹ ਲਿਆ। ਉਹਨਾਂ ਦੇ ਮ੍ਰਿਤਕ ਸਰੀਰ ਨੂੰ ਪਰਿਵਾਰ ਵੱਲੋਂ ਘਰ ਲਿਆਂਦਾ ਗਿਆ ਜਿੱਥੇ ਹੰਸ ਰਾਜ ਅਤੇ ਉਸਦੇ ਪਰਿਵਾਰ ਨੂੰ ਚਾਹੁਣ ਵਾਲਿਆਂ ਵੱਲੋਂ ਦੁੱਖ ਪ੍ਰਗਟਾਇਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਦੇ ਪੁੱਤਰ ਯੁਵਰਾਜ ਹੰਸ ਅਤੇ ਨਵਰਾਜ ਹੰਸ ਸਹਿਤ ਪੂਰਾ ਪਰਿਵਾਰ ਕਾਫੀ ਭਾਵਿਕ ਨਜ਼ਰ ਆ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here