Faridkot News: ਪਹਿਲਾਂ ਵੀ ਕਿਸੇ ਨਾ ਕਿਸੇ ਕਾਰਨ ਨੂੰ ਲੈ ਕੇ ਚਰਚਾ ’ਚ ਰਹੀ ਫਰੀਦਕੋਟ ਦੀ ਕੇਂਦਰੀ ਜੇਲ ’ਚੋਂ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਅੱਧੀ ਦਰਜ਼ਨ ਦੇ ਕਰੀਬ ਮੋਬਾਇਲ ਫ਼ੋਨ ਬਰਾਮਦ ਹੋਣ ਦੀ ਸੂਚਨਾ ਹੈ। ਇਸ ਸਬੰਧ ਵਿਚ ਜੇਲ੍ਹ ਅਧਿਕਾਰੀਆਂ ਦੀ ਸਿਕਾਇਤ ’ਤੇ ਪੁਲਿਸ ਨੇ ਕੇਸ ਦਰਜ਼ ਕਰ ਲਿਆ ਪ੍ਰੰਤੂ ਇੰਨੀਂ ਵੱਡੀ ਗਿਣਤੀ ਵਿਚ ਜੇਲ੍ਹ ’ਚ ਮੋਬਾਇਲ ਫ਼ੋਨ ਪੁੱਜਣ ’ਤੇ ਜੇਲ ਅਧਿਕਾਰੀ ਸਵਾਲਾਂ ਦੇ ਘੇਰੇ ਵਿਚ ਹਨ।ਪੁਲਿਸ ਵੱਲੋਂ ਵੀ ਆਪਣੇ ਪੱਧਰ ’ਤੇ ਜਾਂਚ ਵਿੱਢ ਦਿੱਤੀ ਹੈ ਅਤੇ ਮੁਲਜਮਾਂ ਨੂੰ ਜੇਲ੍ਹ ਤੋਂ ਬਾਹਰ ਪ੍ਰੋਡਕਸ਼ਨ ਵਰੰਟ ’ਤੇ ਲਿਆਉਣ ਦੀ ਤਿਆਰੀ ਕਰ ਲਈ ਗਈ ਹੈ।
ਇਹ ਵੀ ਪੜ੍ਹੋ High Court ਵੱਲੋਂ ਵੀ Xen buttar ਦੀ ਜਮਾਨਤ ਅਰਜ਼ੀ ਰੱਦ; ਮਾਮਲਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ
ਸੂਚਨਾ ਮੁਤਾਬਕ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਵੱਲੋਂ ਜ਼ਿਲ੍ਹਾਂ ਪੁਲਿਸ ਨੂੰ ਇੱਕ ਪੱਤਰ ਭੇਜਿਆ ਗਿਆ ਹੈ, ਜਿਸਦੇ ਵਿਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਜੇਲ੍ਹ ਸਟਾਫ਼ ਵੱਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ ਤਾਂ ਉੱਥੇ ਛੇ ਕੈਦੀਆਂ ਲਵਪ੍ਰੀਤ ਸਿੰਘ, ਮਨੀ ਸਿੰਘ, ਸਾਜਨ ਸਿੰਘ , ਮਨੀਸ਼ ਕੁਮਾਰ, ਰਵਿੰਦਰ ਸਿੰਘ ਅਤੇ ਸੁਖਚੈਨ ਸਿੰਘ ਕੋਲੋਂ ਇਕ-ਇਕ ਮੋਬਾਇਲ ਬਰਾਮਦ ਹੋਇਆ ਹੈ। ਪੁਲਿਸ ਨੇ ਇੰਨ੍ਹਾਂ ਵਿਰੁਧ ਕੇਸ ਦਰਜ਼ ਕਰ ਲਿਆ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਫ਼ਰੀਦਕੋਟ ਜੇਲ੍ਹ ਮੁੜ ਚਰਚਾ ’ਚ; ਅੱਧੀ ਦਰਜ਼ਨ ਮੋਬਾਇਲ ਫ਼ੋਨ ਬਰਾਮਦ, ਪੁਲਿਸ ਨੇ ਵਿੱਢੀ ਜਾਂਚ"