👉47.3 ਕਿਲੋ ਹੈਰੋਇਨ, 3 ਪਿਸਤੌਲ, 3 ਮੈਗਜ਼ੀਨ, 15 ਜ਼ਿੰਦਾ ਕਾਰਤੂਸ ਅਤੇ 2 ਵਾਹਨਾਂ ਸਮੇਤ 4 ਗ੍ਰਿਫਤਾਰ
Faridkot News: Faridkot Police ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਸਰਹੱਦ ਪਾਰ ਹੈਰੋਇਨ ਤਸਕਰੀ ਦੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਆਪਣੀ ਇਸ ਕਾਰਵਾਈ ਦੌਰਾਨ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 47.3 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ, 3 ਮੈਗਜ਼ੀਨ, 15 ਜ਼ਿੰਦਾ ਕਾਰਤੂਸ ਅਤੇ 2 ਵਾਹਨ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ 👉Big News; ASI ਹਰਜੀਤ ਸਿੰਘ ਕ.ਤਲ ਮਾਮਲੇ ’ਚ ਮੁਲਜ਼ਮ ਦਾ ਐਨ.ਕਾਉਂਟਰ,ਇੱਕ ਦੀ ਮੌ.ਤ, ਦੂਜਾ ਫ਼ਰਾਰ
ਪੁਲਿਸ ਦੇ ਇੱਕ ਬੁਲਾਰੇ ਨੇ ਦਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਪੰਜਾਬ ਵਿੱਚ ਤਸਕਰੀ ਵਿੱਚ ਸ਼ਾਮਲ ਇੱਕ ਨੈੱਟਵਰਕ ਨਾਲ ਜੁੜੇ ਹੋਏ ਹਨ।ਇਸ ਸਬੰਧੀ ਪੁਲਿਸ ਸਟੇਸ਼ਨ ਸਾਦਿਕ, ਫਰੀਦਕੋਟ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ 👉Bathinda Police ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਘੁੰਮਣ ਵਿਖੇ ਚਲਾਇਆ ਵਿਸ਼ੇਸ਼ ਸਰਚ ਅਭਿਆਨ
ਇਸ ਵੱਡੇ ਨੈੱਟਵਰਕ ਨੂੰ ਬੇਨਕਾਬ ਕਰਨ ਅਤੇ ਇਸਦੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਪੰਜਾਬ ਪੁਲਿਸ ਸਰਹੱਦ ਪਾਰ ਤਸਕਰੀ ‘ਤੇ ਸਖ਼ਤ ਨਜ਼ਰ ਰੱਖਣ ਅਤੇ ਨਸ਼ਿਆਂ ਦੀ ਤਸਕਰੀ ਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




