Site icon Punjabi Khabarsaar

ਕਿਸਾਨ ਮਸਲੇ: ਪ੍ਰਧਾਨ ਮੰਤਰੀ ਮੋਦੀ ਵੱਲੋਂ ਗ੍ਰਹਿ ਮੰਤਰੀ ਨਾਲ ਮੀਟਿੰਗ, ਜਲਦ ਕਰ ਸਕਦਾ ਹੈ ਕੇਂਦਰ ਵੱਡਾ ਐਲਾਨ

ਨਵੀਂ ਦਿੱਲੀ, 15 ਦਸੰਬਰ: ਪਿਛਲੇ ਕਰੀਬ ਤਿੰਨ ਸਾਲਾਂ ਤੋਂ ਦੇਸ਼ ਭਰ ਵਿਚ ਸਮੂਹ ਫ਼ਸਲਾਂ ਨੂੰ ਐਮ.ਐਸ.ਪੀ ’ਤੇ ਖਰੀਦਣ ਸਹਿਤ ਹੋਰਨਾਂ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੌਰਾਨ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਗਈ ਹੈ। ਸੂਚਨਾ ਮੁਤਾਬਕ ਮੀਟਿੰਗ ਵਿਚ ਇੱਕ ਹੋਰ ਕੇਂਦਰੀ ਮੰਤਰੀ ਪਿਊਸ਼ ਗੋਇਲ ਵੀ ਹਾਜ਼ਰ ਰਹੇ। ਦਿੱਲੀ ਦੇ ਗਲਿਆਰਿਆਂ ’ਚ ਚੱਲ ਰਹੀ ਚਰਚਾ ਮੁਤਾਬਕ ਕੇਂਦਰ ਸਰਕਾਰ ਜਲਦ ਹੀ ਕਿਸਾਨਾਂ ਲਈ ਕੋਈ ਵੱਡਾ ਐਲਾਨ ਕਰ ਸਕਦੀ ਹੈ। ਗ੍ਰਹਿ ਮੰਤਰੀ ਵੱਲੋਂ ਵੀ ਇਸ ਗੱਲ ਦਾ ਸੰਕੇਤ ਦਿੱਤਾ ਹੈ ਕਿ ਕਿਸਾਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਗੱਲ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਅੱਠ ਨੌਜਵਾਨ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਉਨ੍ਹਾਂ ਕਿਹਾ ਹੈ ਕਿ ਸੁਪਰੀਮ ਕੋਰਟ ਵੱਲੋਂ ਇਸਦੇ ਬਾਰੇ ਕਿਹਾ ਗਿਆ ਹੈ। ਜਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿਚ ਸੁਣਵਾਈ ਕਰਦਿਆਂ ਜਿੱਥੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਚਿੰਤਾ ਪ੍ਰਗਟਾਈ ਸੀ, ਉਥੇ ਨਾਲ ਹੀ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਹੁਕਮ ਦਿੱਤੇ ਗਏ ਸਨ। ਇੱਥੇ ਇਹ ਵੀ ਦਸਣਾ ਬਣਦਾ ਹੈ ਕਿ ਸਾਲ 2021 ਵਿਚ ਕਰੀਬ ਸਾਲ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਕੇਂਦਰ ਵੱਲੋਂ ਲਿਆਂਦੇ ਤਿੰਨ ਖੇਤੀ ਬਿੱਲਾਂ ਨੂੰ ਵਾਪਸ ਲੈਣ ਤੋਂ ਇਲਾਵਾ ਹੋਰਨਾਂ ਕਿਸਾਨ ਮੰਗਾਂ ਨੂੰ ਵੀ ਮੰਨਣ ਦਾ ਭਰੋਸਾ ਦਿੱਤਾ ਸੀ

ਇਹ ਵੀ ਪੜ੍ਹੋ ਕਿਸਾਨਾਂ ’ਤੇ ਹਰਿਆਣਾ ਪੁਲਿਸ ਨੇ ਮੁੜ ਸੁੱਟੇ ਅੱਥਰੂ ਗੈਸ ਦੇ ਗੋਲੇ, ਮਾਰੀਆਂ ਪਾਣੀ ਦੀਆਂ ਵੁਛਾੜਾਂ

ਪ੍ਰੰਤੂ ਇੰਨਾਂ ਮੰਗਾਂ ਨੂੰ ਹਕੀਕੀ ਰੂਪ ਨਾ ਦੇਣ ਦੇ ਵਿਰੁਧ ਕੁੱਝ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਬਣਾ ਕੇ ਫ਼ਰਵਰੀ 2024 ਵਿਚ ਮੁੜ ਦਿੱਲੀ ਚੱਲੋ ਦਾ ਸੱਦਾ ਦਿੱਤਾ ਸੀ ਪ੍ਰੰਤੂ ਹਰਿਆਣਾ ਸਰਕਾਰ ਨੇ ਪੰਜਾਬ-ਹਰਿਆਣਾ ਬਾਰਡਰਾਂ ’ਤੇ ਕੰਧਾਂ ਕੱਢ ਕੇ ਕਿਸਾਨਾਂ ਨੂੰ ਰੋਕ ਦਿੱਤਾ ਸੀ। ਇਸਤੋਂ ਬਾਅਦ ਹੁਣ 6 ਦਸੰਬਰ ਤੋਂ ਕਿਸਾਨਾਂ ਵੱਲੋਂ ਸ਼ਾਂਤਮਈ ਤਰੀਕੇ ਨਾਲ ਪੈਦਲ ਯਾਤਰਾ ਸ਼ੁਰੂ ਕੀਤੀ ਹੋਈ ਹੈ ਪ੍ਰੰਤੂ ਹੁਣ ਵੀ ਹਰਿਆਣਾ ਪੁਲਿਸ ਵੱਲੋਂ ਉਨ੍ਹਾਂ ਨੂੰ ਅੱਗੇ ਵਧਣ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਕਿਸਾਨਾਂ ਵਿਚ ਰੋਸ਼ ਪਾਇਆ ਜਾ ਰਿਹਾ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

Exit mobile version